Home » ਜਲੰਧਰ » ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਫੌਜੀ ਜਵਾਨ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੇ ਸਮੇਤ ਚਾਰ ਜੀਆਂ ਦੀ ਮੌਤ

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਫੌਜੀ ਜਵਾਨ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੇ ਸਮੇਤ ਚਾਰ ਜੀਆਂ ਦੀ ਮੌਤ

ਜਲੰਧਰ-ਪਠਾਨਕੋਟ ਰਾਸ਼ਟਰੀ ਸ਼ਾਹਰਾਹ 'ਤੇ ਅੱਡਾ ਕਿਸ਼ਨਗੜ੍ਹ ਨੇੜੇ ਵਾਪਰੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸੇ ਵਿੱਚ ਹੁਸ਼ਿਆਰਪੁਰ ਦੇ ਦਸੂਹਾ ਖੇਤਰ ਨਾਲ ਸਬੰਧਤ ਇੱਕ ਹੱਸਦਾ-ਖੇਡਦਾ ਪਰਿਵਾਰ ਪੂਰੀ ਤਰ੍ਹਾਂ ਉਜੜ ਗਿਆ ਹੈ। ਇਸ ਦਿਲ ਕੰਬਾਊ ਹਾਦਸੇ ਵਿੱਚ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਦੇ ਜਵਾਨ ਰੁਪਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੰਤੋਸ਼ ਕੌਰ, ਪਤਨੀ ਹਰਪ੍ਰੀਤ ਕੌਰ ਅਤੇ ਡੇਢ ਸਾਲ ਦੇ ਮਾਸੂਮ ਪੁੱਤਰ ਅਰਵਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਫੌਜੀ ਜਵਾਨ ਰੁਪਿੰਦਰ ਸਿੰਘ ਪੁੱਤਰ
ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਫੌਜੀ ਜਵਾਨ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੇ ਸਮੇਤ ਚਾਰ ਜੀਆਂ ਦੀ ਮੌਤ
[responsivevoice_button voice="Hindi Male"]

ਜਲੰਧਰ ਬਿਊਰੋ:

            ਜਲੰਧਰ-ਪਠਾਨਕੋਟ ਰਾਸ਼ਟਰੀ ਸ਼ਾਹਰਾਹ ‘ਤੇ ਅੱਡਾ ਕਿਸ਼ਨਗੜ੍ਹ ਨੇੜੇ ਵਾਪਰੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸੇ ਵਿੱਚ ਹੁਸ਼ਿਆਰਪੁਰ ਦੇ ਦਸੂਹਾ ਖੇਤਰ ਨਾਲ ਸਬੰਧਤ ਇੱਕ ਹੱਸਦਾ-ਖੇਡਦਾ ਪਰਿਵਾਰ ਪੂਰੀ ਤਰ੍ਹਾਂ ਉਜੜ ਗਿਆ ਹੈ। ਇਸ ਦਿਲ ਕੰਬਾਊ ਹਾਦਸੇ ਵਿੱਚ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਦੇ ਜਵਾਨ ਰੁਪਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੰਤੋਸ਼ ਕੌਰ, ਪਤਨੀ ਹਰਪ੍ਰੀਤ ਕੌਰ ਅਤੇ ਡੇਢ ਸਾਲ ਦੇ ਮਾਸੂਮ ਪੁੱਤਰ ਅਰਵਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਫੌਜੀ ਜਵਾਨ ਰੁਪਿੰਦਰ ਸਿੰਘ ਪੁੱਤਰ ਹੋਣ ਦੀ ਮੰਨਤ ਪੂਰੀ ਕਰਨ ਲਈ ਕੁਝ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਪਿੰਡ ਹਿੰਮਤਪੁਰਾ ਆਇਆ ਸੀ। ਪਰਿਵਾਰ ਨੇ ਸੁੱਖਣਾ ਉਤਾਰਨ ਲਈ ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਾਣ ਦੀ ਯੋਜਨਾ ਬਣਾਈ ਸੀ ਅਤੇ ਉਨ੍ਹਾਂ ਨੇ ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਫੜਨੀ ਸੀ। ਜਦੋਂ ਉਹ ਸੋਮਵਾਰ ਸਵੇਰੇ ਆਪਣੀ ਕਾਰ ਰਾਹੀਂ ਘਰੋਂ ਨਿਕਲੇ ਤਾਂ ਕਿਸ਼ਨਗੜ੍ਹ ਦੇ ਜੌਹਰ ਢਾਬੇ ਨੇੜੇ ਉਨ੍ਹਾਂ ਦੀ ਤੇਜ਼ ਰਫ਼ਤਾਰ ਗੱਡੀ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਸਿੱਧੀ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਕਾਰਾਂ ਦੇ ਪਰਖੱਚੇ ਉੱਡ ਗਏ ਅਤੇ ਰੁਪਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਜਦਕਿ ਦੂਜੀ ਕਾਰ ਵਿੱਚ ਸਵਾਰ ਪੰਜ ਲੋਕ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਟੀਮ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਮ੍ਰਿਤਕ ਜਵਾਨ ਦੇ ਪਿੰਡ ਵਿੱਚ ਚੀਕ-ਚਿਹਾਰਾ ਮਚਿਆ ਹੋਇਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੇਲਾ ਦਿਖਾਉਣ ਦੇ ਬਹਾਨੇ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟਣ ਦੇ ਦੋਸ਼ ਹੇਠ ਮਾਂ ਖ਼ਿਲਾਫ਼ ਮਾਮਲਾ ਦਰਜ, ਦੋ ਲਾਸ਼ਾਂ ਬਰਾਮਦ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 6
Users Today : 2
Users Yesterday : 17
Users Last 7 days : 646

ਰਾਸ਼ੀਫਲ