Home » ਪ੍ਰਮੁੱਖ ਖ਼ਬਰਾਂ » ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼*

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼*

  ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼*
[responsivevoice_button voice="Hindi Male"]

ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ ਅਹਿਮ ਮੀਟਿੰਗ

ਬਰਨਾਲਾ ਬਿਊਰੋ 27 ਅਪ੍ਰੈਲ

    ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

    ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।

    ਇਸ ਮੌਕੇ ਜੀ ਐਮ ਡੀਆਈਸੀ ਨੀਰਜ ਸੇਤੀਆ, ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ, ਜੀ ਐੱਸ ਟੀ ਤੋਂ ਏ ਐੱਸ ਟੀ ਓ ਅਮਨਦੀਪ ਗਾਂਧੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੀਵ ਲੂਬੀ, ਭਦੌੜ ਤੋਂ ਸ੍ਰੀ ਮੁਨੀਸ਼ ਗਰਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਬਰਨਾਲਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਧਿਆਪਕ ਯੋਗਤਾ ਪ੍ਰੀਖਿਆ ਅਮਨ-ਅਮਾਨ ਨਾਲ ਸੰਪੰਨ

0 0 votes
Article Rating
Subscribe
Notify of
guest
0 Comments
Oldest
Newest Most Voted