ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਾਅਦਾਖ਼ਿਲਾਫ਼ੀ ਤੋਂ ਦੁਖੀ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ, ਪਰਿਵਾਰਾਂ ਅਤੇ ਬੱਚਿਆਂ ਸਮੇਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਲਗਾਇਆ ਪੱਕਾ ਧਰਨਾ

ਵਾਅਦਾਖ਼ਿਲਾਫ਼ੀ ਤੋਂ ਦੁਖੀ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ, ਪਰਿਵਾਰਾਂ ਅਤੇ ਬੱਚਿਆਂ ਸਮੇਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਲਗਾਇਆ ਪੱਕਾ ਧਰਨਾ

  ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਲਾਂਟ ਦੇ ਮੁੱਖ ਗੇਟ ਅੱਗੇ ਵਿਸ਼ਾਲ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਇਹ ਤਿੱਖਾ ਕਦਮ ਪਾਵਰ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਆਪਣੇ ਛੋਟੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਗਾ ਕੇ ਬੈਠੇ ਆਊਟਸੋਰਸਡ ਠੇਕਾ ਮੁਲਾਜ਼ਮ।

ਬਰਨਾਲਾ ਬਿਊਰੋ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਲਾਂਟ ਦੇ ਮੁੱਖ ਗੇਟ ਅੱਗੇ ਵਿਸ਼ਾਲ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਇਹ ਤਿੱਖਾ ਕਦਮ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਪੈਨਲ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਤੋਂ ਕਥਿਤ ਤੌਰ ‘ਤੇ ਪਿੱਛੇ ਹਟਣ ਦੇ ਵਿਰੋਧ ਵਿੱਚ ਚੁੱਕਿਆ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਪੋਸਟਾਂ ‘ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ। ਆਗੂਆਂ ਨੇ ਖ਼ੁਲਾਸਾ ਕੀਤਾ ਕਿ ਅਠਾਈ ਮਈ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ੀ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਚੌਵੀ ਮਈ ਨੂੰ ਖੰਨਾ ਵਿਖੇ ਇੱਕ ਅਹਿਮ ਪੈਨਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਸਹਿਮਤੀ ਬਣੀ ਸੀ ਕਿ ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਪੰਦਰਾਂ ਜੂਨ ਤੱਕ ਨੋਟੀਫਿਕੇਸ਼ਨ ਜਾਰੀ ਕਰਕੇ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ ਪਰ ਹੁਣ ਮੈਨੇਜਮੈਂਟ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਮੈਨੇਜਮੈਂਟ ਦੀ ਇਸ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਜੋਂ ਨੌ ਜੂਨ ਤੋਂ ਸ਼ੁਰੂ ਹੋਇਆ ਇਹ ਪੱਕਾ ਮੋਰਚਾ ਮੰਗਾਂ ਮੰਨਣ ਤੱਕ ਲਗਾਤਾਰ ਜਾਰੀ ਰਹੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਲਾਈਨਮੈਨ ਅਪ੍ਰੈਂਟਿਸ ਯੂਨੀਅਨ ਦੇ ਆਗੂ ਚੜ੍ਹੇ ਬਿਜਲੀ ਦੇ ਟਾਵਰ ‘ਤੇ, ਰਾਜਾ ਵੜਿੰਗ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨਾਂ ਨੂੰ ਹੇਠਾਂ ਉਤਰਨ ਦੀ ਕੀਤੀ ਅਪੀਲ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 8 4
Users Today : 34
Users Yesterday : 37
Users Last 7 days : 308

ਰਾਸ਼ੀਫਲ

error: Content is protected !!