ਬਰਨਾਲਾ ਬਿਊਰੋ
ਦੇਸ਼ ਦੀ ਰੱਖਿਆ ਅਤੇ ਸੇਵਾ ਕਰਦਿਆਂ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਅਗਨੀਵੀਰ ਜਵਾਨ ਕੁਲਵਿੰਦਰ ਸਿੰਘ ਦੀ ਅਮਰ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਜਾਂਦਾ ਹੈ। ਪਿੰਡ ਕਾਹਨੇਕੇ ਦੇ ਰਹਿਣ ਵਾਲੇ ਸ਼੍ਰੀ ਜਗਸੀਰ ਸਿੰਘ ਦੇ ਸਪੁੱਤਰ ਅਤੇ ਇਲਾਕੇ ਦੇ ਛੋਟੇ ਵੀਰ ਅਗਨੀਵੀਰ ਜਵਾਨ ਕੁਲਵਿੰਦਰ ਸਿੰਘ ਦੇਸ਼ ਦੀ ਸੇਵਾ ਨਿਭਾਉਂਦਿਆਂ ਫਿਰੋਜ਼ਪੁਰ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਹਨ। ਇਸ ਦਰਦਨਾਕ ਖਬਰ ਦੇ ਸਾਹਮਣੇ ਆਉਂਦਿਆਂ ਹੀ ਪੂਰੇ ਇਲਾਕੇ ਅਤੇ ਪਿੰਡ ਕਾਹਨੇਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਹਰ ਕਿਸੇ ਦੀ ਅੱਖ ਨਮ ਹੈ। ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦੀ ਰਾਖੀ ਕਰਦਿਆਂ ਇਸ ਬਹਾਦਰ ਜਵਾਨ ਨੇ ਆਪਣੀ ਭਰ ਜਵਾਨੀ ਵਿੱਚ ਦੇਸ਼ ਲੇਖੇ ਆਪਣਾ ਜੀਵਨ ਲਗਾ ਦਿੱਤਾ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਅਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ੇ। ਸ਼ਹੀਦ ਕੁਲਵਿੰਦਰ ਸਿੰਘ ਦੀ ਇਹ ਮਹਾਨ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਦੇ ਦਿਲਾਂ ਵਿੱਚ ਅਮਰ ਰਹੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਦੀ ਪ੍ਰੇਰਨਾ ਦਿੰਦੀ ਰਹੇਗੀ। ਪੂਰਾ ਇਲਾਕਾ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ ਹੈ। ਸ਼ਹੀਦ ਕੁਲਵਿੰਦਰ ਸਿੰਘ ਦੀ ਅਮਰ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ |









Users Today : 12
Users Yesterday : 29
Users Last 7 days : 169