ਬਰਨਾਲਾ ਬਿਊਰੋ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ ਉਨ੍ਹੀ ਸੌ ਸਤਾਰਹਠ ਵੱਲੋਂ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਸਾਂਝੇ ਤੌਰ ‘ਤੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ ਵਿਭਾਗੀ ਨਾਕਾਮੀਆਂ ਅਤੇ ਮੰਗਾਂ ਵੱਲ ਕੀਤੇ ਜਾ ਰਹੇ ਲਗਾਤਾਰ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਸਮੁੱਚਾ ਏਡਿਡ ਸਟਾਫ਼ ਅਤੇ ਪੈਨਸ਼ਨਰਜ਼ ਸਾਥੀ ਇੱਕਵੀਂ ਜੁਲਾਈ ਦੋ ਹਜ਼ਾਰ ਛੱਬੀ ਨੂੰ ਸਵੇਰੇ ਸਾਢੇ ਦਸ ਵਜੇ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਪੰਜਾਬ ਦੇ ਦਫ਼ਤਰ ਅੱਗੇ ਇੱਕ ਵਿਸ਼ਾਲ ਰੋਸ ਧਰਨਾ ਦੇਣ ਲਈ ਮਜਬੂਰ ਹੋਏ ਹਨ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਵੇਗਾ। ਯੂਨੀਅਨ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਮਿਤੀ ਚਾਰ ਜੂਨ ਦੋ ਹਜ਼ਾਰ ਛੱਬੀ ਨੂੰ ਜੱਥੇਬੰਦੀਆਂ ਦੀ ਕੈਬਨਿਟ ਸਬ ਕਮੇਟੀ ਨਾਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਸਬ ਕਮੇਟੀ ਦੇ ਚੇਅਰਮੈਨ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗੀ ਅਫ਼ਸਰਾਂ ਨੂੰ ਸਪੱਸ਼ਟ ਹੁਕਮ ਦਿੱਤੇ ਗਏ ਸਨ ਕਿ ਬਿਨਾਂ ਆਡਿਟ ਪੈਰਾ ਰਿਪੋਰਟ ਦੀ ਉਡੀਕ ਕੀਤੇ ਜਨਵਰੀ ਤੋਂ ਮਾਰਚ ਦੋ ਹਜ਼ਾਰ ਛੱਬੀ ਦੀ ਗ੍ਰਾਂਟ ਤੁਰੰਤ ਜਾਰੀ ਕੀਤੀ ਜਾਵੇ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਡੇਢ ਮਹੀਨਾ ਲੰਘ ਜਾਣ ਦੇ ਬਾਵਜੂਦ ਵੀ ਇਹ ਗ੍ਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਸਮੁੱਚੇ ਪੰਜਾਬ ਦਾ ਏਡਿਡ ਸਟਾਫ਼ ਆਰਥਿਕ ਮੰਦਹਾਲੀ ਅਤੇ ਭੁੱਖਮਰੀ ਦੀ ਕਗਾਰ ‘ਤੇ ਪਹੁੰਚ ਚੁੱਕਾ ਹੈ ਅਤੇ ਇਸੇ ਰੋਸ ਵਜੋਂ ਇਹ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਆਗੂਆਂ ਨੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਜਾਰੀ ਹੋਏ ਵਿਭਾਗੀ ਪੱਤਰਾਂ ਦੀਆਂ ਵੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਸਮੁੱਚੇ ਕਰਮਚਾਰੀਆਂ ਵਿੱਚ ਭਾਰੀ ਰੋਸ ਦੀ ਲਹਿਰ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਵੀ ਭਖਾਇਆ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਉਨ੍ਹਾਂ ਨੇ ਸਮੁੱਚੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਇੱਕਵੀਂ ਜੁਲਾਈ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਧਰਨੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਨੰਬਰਦਾਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਭੜਕਿਆ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ









Users Today : 0
Users Yesterday : 87
Users Last 7 days : 607