ਕੇਂਦੇਰੀ ਬਿਊਰੋ।
ਭਾਰਤੀ ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅਠਾਰਾਂ ਜੂਨ ਨੂੰ ਦੇਸ਼ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ ਜਿਸ ਦਾ ਅਸਰ ਲਗਭਗ ਤਿੰਨ ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਅਗਲੇ ਛੇ ਤੋਂ ਸੱਤ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਰਾਜਾਂ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਿਮ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਮਾਹਿਰਾਂ ਅਨੁਸਾਰ ਚਾਰ ਜੂਨ ਨੂੰ ਭਾਰਤ ਵਿੱਚ ਦਾਖ਼ਲ ਹੋਣ ਤੋਂ ਬਾਅਦ ਮਾਨਸੂਨ ਭਾਵੇਂ ਉੱਨੀ ਸੂਬਿਆਂ ਤੱਕ ਪਹੁੰਚ ਗਿਆ ਸੀ ਪਰ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਰਗਰਮ ਹੋਏ ਇੱਕ ਵਿਸ਼ੇਸ਼ ਸਮੁੰਦਰੀ ਪ੍ਰਭਾਵ ਕਾਰਨ ਇਹ ਫਿਲਹਾਲ ਕੁਝ ਕਮਜ਼ੋਰ ਪੈ ਗਿਆ ਹੈ ਅਤੇ ਬੱਦਲ ਕਈ ਹਿੱਸਿਆਂ ਤੋਂ ਗਾਇਬ ਹੋ ਗਏ ਹਨ, ਜਿਸ ਕਾਰਨ ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਆਲੇ-ਦੁਆਲੇ ਮਾਨਸੂਨ ਰੁਕਿਆ ਹੋਇਆ ਹੈ। ਹਾਲਾਂਕਿ ਅਗਲੇ ਚਾਰ-ਪੰਜ ਦਿਨਾਂ ਵਿੱਚ ਮਾਨਸੂਨ ਦੇ ਅੱਗੇ ਵਧਣ ਅਤੇ ਇਕੱੀ ਜੂਨ ਤੱਕ ਪ੍ਰੀ-ਮਾਨਸੂਨ ਦੀ ਬਾਰਿਸ਼ ਦੇ ਮਾਨਸੂਨੀ ਮੀਂਹ ਵਿੱਚ ਤਬਦੀਲ ਹੋਣ ਨਾਲ ਲੋਕਾਂ ਨੂੰ ਚੁਭਵੀਂ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅੱਜ ਸ਼ਾਮ ਨੂੰ ਮੌਸਮ ਬਦਲਣ, ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀ ਅੰਧੇਰੀ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਵੀਹ ਅਤੇ ਇਕੱੀ ਜੂਨ ਨੂੰ ਉੱਥੇ ਜ਼ੋਰਦਾਰ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਸੋਲ਼ਾਂ ਤੋਂ ਇਕੱੀ ਜੂਨ ਦਰਮਿਆਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਸੱਠ ਤੋਂ ਅੱਸੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ, ਬਿਜਲੀ ਕੜਕਣ ਅਤੇ ਪਹਾੜੀ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਣ ਦਾ ਖ਼ਦਸ਼ਾ ਹੈ। ਦੂਜੇ ਪਾਸੇ ਬਿਹਾਰ, ਝਾਰਖੰਡ, ਓਡੀਸ਼ਾ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਤਾਪਮਾਨ ਚਾਲੀ ਡਿਗਰੀ ਸੈਲਸੀਅਸ ਤੋਂ ਪਾਰ ਰਹਿਣ ਕਾਰਨ ਲੂ ਅਤੇ ਹੁੰਮਸ ਭਰੀ ਗਰਮੀ ਦਾ ਕਹਿਰ ਅਜੇ ਬਣਿਆ ਹੋਇਆ ਹੈ, ਪਰ ਸਤਾਰਾਂ ਅਤੇ ਅਠਾਰਾਂ ਜੂਨ ਨੂੰ ਇਨ੍ਹਾਂ ਸੂਬਿਆਂ ਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਗਰਜ-ਚਮਕ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਨਾਗਰਿਕਾਂ ਨੂੰ ਅਸਹਿ ਗਰਮੀ ਤੋਂ ਨਿਜਾਤ ਮਿਲੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਦੌੜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਪੜਤਾਲ: ਅਣਗਹਿਲੀ ਵਰਤਣ ਵਾਲੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ |









Users Today : 38
Users Yesterday : 10
Users Last 7 days : 342