ਕੇਂਦਰੀ ਬਿਊਰੋਂ
ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਖਿੱਚੋਤਾਣ ਨੇ ਉਸ ਸਮੇਂ ਇੱਕ ਨਵਾਂ ਅਤੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਅਮਰੀਕੀ ਫੌਜ ਵੱਲੋਂ ਈਰਾਨ ਦੇ ਮਿਜ਼ਾਈਲ ਅਤੇ ਡਰੋਨ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਇੱਕ ਵੱਡਾ ਹਮਲਾ ਕੀਤਾ ਗਿਆ। ਇਸ ਅਚਨਚੇਤ ਹੋਈ ਕਾਰਵਾਈ ਵਿੱਚ ਕਈ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਕੌਮਾਂਤਰੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਇਹ ਕਾਰਵਾਈ ਸ਼ੁੱਕਰਵਾਰ ਨੂੰ ਅਮਲ ਵਿੱਚ ਲਿਆਂਦੀ ਗਈ, ਜਿਸ ਨੇ ਪੂਰੇ ਖੇਤਰ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਜੰਗ ਦੇ ਬੱਦਲ ਮੰਡਰਾਉਣੇ ਸ਼ੁਰੂ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਟਰੰਪ ਪ੍ਰਸ਼ਾਸਨ ਹੋਰਮੁਜ਼ ਜਲਡਮਰੂ ਵਿੱਚੋਂ ਲੰਘ ਰਹੇ ਇੱਕ ਮਾਲਵਾਹਕ ਜਹਾਜ਼ ‘ਤੇ ਈਰਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਹੁਤ ਨਾਰਾਜ਼ ਸੀ, ਜਿਸ ਦੇ ਜਵਾਬ ਵਜੋਂ ਇਹ ਕਾਰਵਾਈ ਕੀਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਹਮਲਾ ਸਵਿਟਜ਼ਰਲੈਂਡ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਹੋਏ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਨਾਜ਼ੁਕ ਸਮਝੌਤੇ ‘ਤੇ ਦਸਤਖ਼ਤ ਹੋਣ ਤੋਂ ਤੁਰੰਤ ਬਾਅਦ ਕੀਤਾ ਗਿਆ ਹੈ, ਜਿਸ ਕਾਰਨ ਇਸ ਨੂੰ ਪਹਿਲੀ ਸਿੱਧੀ ਅਮਰੀਕੀ ਫੌਜੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਜਦੋਂ ਵਾਸ਼ਿੰਗਟਨ ਵਿੱਚ ਪੱਤਰਕਾਰਾਂ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਜਵਾਬੀ ਕਾਰਵਾਈ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਬਹੁਤ ਹੀ ਰਹੱਸਮਈ ਲਹਿਜੇ ਵਿੱਚ ਕਿਹਾ ਕਿ ਤੁਹਾਨੂੰ ਇਸ ਬਾਰੇ ਬਹੁਤ ਜਲਦੀ ਪਤਾ ਲੱਗ ਜਾਵੇਗਾ। ਪਿਛਲੇ ਕਈ ਮਹੀਨਿਆਂ ਤੋਂ ਅਮਰੀਕਾ, ਈਰਾਨ ਅਤੇ ਇਜ਼ਰਾਇਲ ਵਿਚਕਾਰ ਚੱਲ ਰਹੀ ਇਹ ਖੂਨੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇੱਕ ਪਾਸੇ ਜਿੱਥੇ ਟਰੰਪ ਪ੍ਰਸ਼ਾਸਨ ਜੰਗਬੰਦੀ ਨੂੰ ਲੈ ਕੇ ਈਰਾਨ ਨਾਲ ਗੱਲਬਾਤ ਕਰਨ ਦਾ ਦਿਖਾਵਾ ਕਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅਮਰੀਕਾ ਅਤੇ ਇਜ਼ਰਾਇਲ ਮਿਲ ਕੇ ਈਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦੀ ਨੀਅਤ ਨਾਲ ਅਜਿਹੇ ਵੱਡੇ ਹਮਲੇ ਕਰ ਰਹੇ ਹਨ, ਜਿਸ ਨਾਲ ਅਮਰੀਕਾ ਦੀ ਦੋਹਰੀ ਨੀਤੀ ਅਤੇ ਖਰਾਬ ਨੀਅਤ ਸਾਫ਼ ਉਜਾਗਰ ਹੁੰਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।
| ਖੰਨਾ ਵਿੱਚ ਜਾਅਲੀ ਐਨ.ਓ.ਸੀ. ਲਗਾ ਕੇ 35 ਰਜਿਸਟਰੀਆਂ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ, ਐਸ.ਡੀ.ਐਮ. ਵੱਲੋਂ ਪੁਲਿਸ ਕਾਰਵਾਈ ਦੇ ਨਿਰਦੇਸ਼ |









Users Today : 86
Users Yesterday : 156
Users Last 7 days : 579