ਬਰਨਾਲਾ ਬਿਊਰੋ 10 ਅਪ੍ਰੈਲ
ਤਪਾ ਮੰਡੀ ਦੀ ਬਾਗ ਕਾਲੋਨੀ ਵਿਖੇ ਪਿਛਲੇ ਕਈ ਦਿਨਾਂ ਤੋਂ ਵਾਟਰ ਸਪਲਾਈ ਵਾਲਾ ਪਾਣੀ ਟੂਟੀਆਂ ’ਚੋਂ ਗੰਧਲਾ ਆ ਰਿਹਾ ਹੈ। ਜਿਸ ਨੇ ਕਾਲੋਨੀ ਵਾਸੀਆਂ ’ਚ ਹੜਕੰਪ ਮਚਾ ਕੇ ਰੱਖ ਦਿੱਤਾ ਹੈ ਕਿਉਂਕਿ ਇਸ ਗੰਧਲੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਡਰ ਵਧ ਗਿਆ ਹੈ। ਗੰਧਲੇ ਪਾਣੀ ਦੀ ਸਪਲਾਈ ਕਾਰਨ ਲੋਕ ਪਰੇਸ਼ਾਨੀ ਦੇ ਆਲਮ ’ਚ ਹਨ ਤੇ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਕਾਲੋਨੀ ਵਾਸੀਆਂ ਨੇ ਨਗਰ ਕੌਂਸਲ ਤੋਂ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕਰਦੇ ਹੋਏ ਕਾਲੋਨੀ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਟੂਟੀਆਂ ’ਚੋਂ ਦੂਸ਼ਿਤ ਪਾਣੀ ਆ ਰਿਹਾ ਹੈ। ਜਿਸ ’ਚੋਂ ਬਹੁਤ ਭੈੜੀ ਬਦਬੂ ਆਉਂਦੀ ਹੈ ਤੇ ਦੇਖਣ ’ਚ ਗੰਧਲਾ ਜਾਪਦਾ ਹੈ। ਉਨ੍ਹਾਂ ਨੇ ਇਸ ਸਮੱਸਿਆ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪਰ ਉਹ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਦੇ ਘਰੇਲੂ ਕੰਮ ਪ੍ਰਭਾਵਿਤ ਹੋ ਰਹੇ ਹਨ। ਜਦੋਂ ਇਸ ਸਬੰਧੀ ਵਾਰਡ ਦੇ ਕੌਂਸਲਰ ਧਰਮਪਾਲ ਨੇ ਕਿਹਾ ਕਿ ਜਿਥੇ ਨਗਰ ਕੌਂਸਲ ਤਪਾ ਵਲੋਂ ਲੋਕਾਂ ਤੋਂ ਟੈਕਸ ਵਸੂਲੇ ਜਾਏ ਜਾਂਦੇ ਹਨ। ਉੱਥੇ ਉਨ੍ਹਾਂ ਨੂੰ ਸਹੂਲਤਾਂ ਦੇਣੀਆਂ ਵੀ ਬਣਦੀਆਂ ਹਨ। ਗੰਦੇ ਪਾਣੀ ਦੀ ਸਮੱਸਿਆ ਨਗਰ ਕੌਂਸਲ ਦੀ ਜ਼ਿੰਮੇਵਾਰੀ ਬਣਦੀ ਹੈ। ਜਿਸ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਵਾਉਣਾ ਚਾਹੀਦਾ ਹੈ। ਜਦਕਿ ਉਹ ਇਸ ਸਮੱਸਿਆ ਸਬੰਧੀ ਆਪ ਵੀ ਕਈ ਵਾਰੀ ਸਬੰਧਿਤ ਅਫਸਰਾਂ ਨੂੰ ਜਾਣੂ ਕਰਵਾ ਚੁੱਕੇ ਹਨ। ਜਦੋਂ ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣੇ ਹੀ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਜਲਦੀ ਹੀ ਚੈੱਕ ਕਰਵਾ ਕੇ ਗੰਧਲੇ ਪਾਣੀ ਦੀ ਸਪਲਾਈ ਠੀਕ ਕਰਵਾ ਦਿੱਤੀ ਜਾਵੇਗੀ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸ਼ਹੀਦ ਭਗਤ ਸਿੰਘ ਪਾਰਕ ਅੱਗੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਦਾ ਜਿਉਣਾ ਹੋਇਆ ਦੁੱਭਰ |








Users Today : 4
Users Yesterday : 26
Users Last 7 days : 128