Home » ਪ੍ਰਮੁੱਖ ਖ਼ਬਰਾਂ » ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ
ਪੰਜਾਬ 'ਚ ਆਂਗਣਵਾੜੀ ਵਰਕਰਾਂ ਦੀ ਲਲਕਾਰ... ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ
[responsivevoice_button voice="Hindi Male"]

ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) 8 ਮਾਰਚ ਨੂੰ ਕਰੇਗੀ ਵਿਧਾਨ ਸਭਾ ਦੀ ਘੇਰਾਬੰਦੀ-ਰੁਪਿੰਦਰ ਬਾਵਾ

ਬਰਨਾਲਾ ਬਿਊਰੋ  3 ਮਾਰਚ

ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਅਤੇ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਹੀ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨੂੰ ਮੰਗਾਂ ਪ੍ਰਤੀ ਲਾਰੇ ਲਗਾ ਰਹੀ ਹੈ,ਬਲਕਿ ਹੁਣ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ‘ਤੇ ਵਿਚਾਰ ਤੱਕ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਸਿਰੇ ਦੀ ਧੱਕੇਸ਼ਾਹੀ ਹੈ ਕਿ ਐਫਆਰਐਸ ਸਕੀਮ ਤਹਿਤ ਮੋਬਾਈਲ ਫੋਨ ਨਾ ਦੇਣ ਦੇ ਬਾਵਜੂਦ ਵੀ ਸਰਕਾਰ ਨੇ ਆਂਗਨਵਾੜੀ ਵਰਕਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਆਪਣੇ ਮੋਬਾਈਲ ਫੋਨ ‘ਤੇ ਆਪਣਾ ਡਾਟਾ ਖਰਚ ਕਰਕੇ ਐਫ ਆਰ ਐਸ ਸਕੀਮ ਤਹਿਤ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਤਹਿਤ ਆਨਲਾਈਨ ਕੰਮ ਕਰ ਰਹੀਆਂ ਹਨ। ‌ ਆਗੂਆਂ ਨੇ ਦੱਸਿਆ ਕਿ ਕੁਝ ਮੰਗਾਂ ਜਥੇਬੰਦੀ ਦੀਆਂ ਅਜਿਹੀਆਂ ਹਨ ਜਿਨਾਂ ‘ਤੇ ਵਿਸ਼ਵਾਸ ਵੀ ਦਿਵਾਇਆ ਗਿਆ ਸੀ ਪ੍ਰੰਤੂ ਉਹਨਾਂ ਮੰਗਾਂ ਨੂੰ ਪੂਰੇ ਕਰਨ ਸਬੰਧੀ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਸਗੋਂ ਪੰਜਾਬ ਦੀ ਆਪ ਸਰਕਾਰ ਮੁਲਾਜ਼ਮਾਂ ਨੂੰ ਲਾਰੇ ਲਾ ਕੇ ਹੀ ਆਪਣਾ ਵਕਤ ਟਪਾ ਰਹੀ ਹੈ। ‌ ਪ੍ਰਧਾਨ ਬਲਰਾਜ ਕੌਰ ਅਤੇ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਕਿਹਾ ਕਿ ਆਪ ਸਰਕਾਰ ਦੇ ਲੰਘੇ ਚਾਰ ਵਰ੍ਹਿਆਂ ਦੌਰਾਨ ਵਿਭਾਗ ਦੇ ਕੰਮ ਕਾਰ ਵਿੱਚ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਆਂਗਨਵਾੜੀ ਸੈਂਟਰਾਂ ‘ਚ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਸਬੰਧੀ ਲੋਕ ਵਾਰ-ਵਾਰ ਸ਼ਿਕਾਇਤਾਂ ਕਰ ਰਹੇ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਸਰਕਾਰ ਬੱਚਿਆਂ ਦੀ ਸਿਹਤ ਨਾਲ ਸਿੱਧੇ ਤੌਰ ‘ਤੇ ਜੁੜੇ ਇਸ ਮਾਮਲੇ ‘ਤੇ ਧਿਆਨ ਨਹੀਂ ਦੇ ਰਹੀ। ‌ ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਭਰਤੀ ਲਈ ਹਦਾਇਤਾਂ ਕਈ ਵਾਰ ਬਦਲੀਆਂ ਜਾ ਚੁੱਕੀਆਂ ਹਨ ਜਿਸ ਵਿੱਚ ਲੰਬੇ ਸਮੇਂ ਤੋਂ ਲੜ ਕੇ ਪ੍ਰਾਪਤ ਕੀਤੇ ਬਹੁਤ ਸਾਰੇ ਹੱਕ ਵੀ ਖ਼ਤਮ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਨਵੀਂ ਭਰਤੀ ਵਿੱਚ ਇੰਟਰਵਿਊ ਦੇ ਪੰਜ ਨੰਬਰ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੇ ਹਨ। ਆਗੂਆਂ ਨੇ ਕਿਹਾ ਕਿ ਪੈਨਸ਼ਨ ਗਰੈਚੁਟੀ ਲਾਗੂ ਕਰਵਾਉਣ ਸਮੇਤ ਹੋਰ ਬਹੁਤ ਸਾਰੀਆਂ ਅਜਿਹੀਆਂ ਮੰਗਾਂ ਹਨ ਜਿਨਾਂ ਸਬੰਧੀ ਆਂਗਨਵਾੜੀ ਵਰਕਰਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਪ੍ਰੰਤੂ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਜਿਸ ਤੋਂ ਰੋਹ ਵਿੱਚ ਆ ਕੇ ਜਥੇਬੰਦੀ ਨੇ 8 ਮਾਰਚ ਨੂੰ ਮਹਿਲਾ ਦਿਵਸ ਵਾਲੇ ਦਿਨ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਪ੍ਰਧਾਨ ਬਲਰਾਜ ਕੌਰ ਅਤੇ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦੀ ਵੱਲੋਂ ਸੂਬਾ ਪੱਧਰ ‘ਤੇ ਦਿੱਤੇ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਵਿਉਂਤਬੱਧ ਤਰੀਕੇ ਦੇ ਨਾਲ ਸ਼ਮੂਲੀਅਤ ਕਰਨ ਤਾਂ ਜੋ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ