ਅੰਮ੍ਰਿਤਸਰ ਬਿਊਰੋ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿਛਲੀ ਤਰਫ਼ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਬੇਹੱਦ ਮੰਦਭਾਗੀ ਅਤੇ ਸ਼ੱਕੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਅਣਪਛਾਤੇ ਮੋਨੇ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉੱਥੇ ਮੌਜੂਦ ਸੇਵਾਦਾਰਾਂ ਅਤੇ ਸਿੰਘਾਂ ਦੀ ਮੁਸਤੈਦੀ ਸਦਕਾ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ ਅਤੇ ਕੋਈ ਵੀ ਵੱਡੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ ਜਿਸ ਤੋਂ ਬਾਅਦ ਸ਼ਰਧਾਲੂਆਂ ਨੇ ਉਸ ਨੂੰ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਮੈਨੇਜਰ ਮੇਜਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ ਅਤੇ ਇਸੇ ਦੌਰਾਨ ਇੱਕ ਵਿਅਕਤੀ ਜਿਸ ਦੀ ਉਮਰ ਕਰੀਬ ਪੈਂਤੀ ਸਾਲ ਦੱਸੀ ਜਾ ਰਹੀ ਹੈ ਅੰਦਰ ਦਾਖ਼ਲ ਹੋਇਆ ਜਿਸ ਨੇ ਪਹਿਲਾਂ ਪਰਿਕਰਮਾ ਕੀਤੀ ਅਤੇ ਫਿਰ ਅਚਾਨਕ ਅੱਗੇ ਪਏ ਪਾਵਨ ਸ਼ਸਤਰਾਂ ਨੂੰ ਹੱਥ ਪਾ ਲਿਆ। ਮੈਨੇਜਰ ਮੇਜਰ ਸਿੰਘ ਅਨੁਸਾਰ ਫੜੇ ਗਏ ਵਿਅਕਤੀ ਖ਼ਿਲਾਫ਼ ਲਿਖਤੀ ਸ਼ਿਕਾਇਤ ਦੇ ਕੇ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਕਿਉਂਕਿ ਉਸ ਦੀ ਮਨਸ਼ਾ ਬਹੁਤ ਮਾੜੀ ਸੀ ਅਤੇ ਉਹ ਕੋਈ ਵੀ ਵੱਡਾ ਨੁਕਸਾਨ ਕਰ ਸਕਦਾ ਸੀ। ਮੁਢਲੀ ਪੁੱਛਗਿੱਛ ਵਿੱਚ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਘਟਨਾ ਦੇ ਸਮੇਂ ਉਹ ਇਕੱਲਾ ਹੀ ਦਿਖਾਈ ਦੇ ਰਿਹਾ ਸੀ। ਗੁਰਦੁਆਰਾ ਪ੍ਰਬੰਧਕਾਂ ਮੁਤਾਬਕ ਇੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਰਸ਼ਨਾਂ ਲਈ ਆਉਂਦੀ ਹੈ ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਇਸ ਵਾਰ ਵੱਡਾ ਬਚਾਅ ਰਿਹਾ ਹੈ। ਫਿਲਹਾਲ ਸ਼ਿਰੋਮਣੀ ਕਮੇਟੀ ਆਪਣੇ ਪੱਧਰ ‘ਤੇ ਵੀ ਇਸ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਵਿਅਕਤੀ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ ਅਤੇ ਉਸ ਦਾ ਪਿਛੋਕੜ ਕੀ ਹੈ ਜਦਕਿ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੀ ਮੁਲਜ਼ਮ ਦਾ ਪੂਰਾ ਪਤਾ ਤਸਦੀਕ ਕਰਕੇ ਮਾਮਲੇ ਦੀ ਡੂੰਘਾਈ ਤੱਕ ਜਾਣ ਵਿੱਚ ਜੁਟ ਗਿਆ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਤੇਜ਼ ਹਨੇਰੀ ਦੀ ਚੇਤਾਵਨੀ |









Users Today : 9
Users Yesterday : 26
Users Last 7 days : 362