Home » ਪ੍ਰਮੁੱਖ ਖ਼ਬਰਾਂ » ਕਬਾੜ ਦੀ ਦੁਕਾਨ ’ਚ ਲੱਗੀ ਭਿਆਨਕ, ਜਾਨੀ ਨੁਕਸਾਨ ਤੋਂ ਬਚਾਅ

ਕਬਾੜ ਦੀ ਦੁਕਾਨ ’ਚ ਲੱਗੀ ਭਿਆਨਕ, ਜਾਨੀ ਨੁਕਸਾਨ ਤੋਂ ਬਚਾਅ

ਦਿਨ ਚੜ੍ਹਦੇ ਹੀ ਨਾਮਦੇਵ ਮਾਰਗ ’ਤੇ ਨਵੇਂ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਇੱਕ ਕਬਾੜ ਦੀ ਦੁਕਾਨ ’ਚ ਭਿਆਨਕ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ। ਜਦਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਕਬਾੜੀਆਂ ਕਰਤਾਰ ਰਾਮ ਵਾਸੀ ਰੂੜੇਕੇ ਕਲਾਂ ਜਿਸ ਨੇ ਜਗ੍ਹਾ ਕਿਰਾਏ ’ਤੇ ਲੈ ਕੇ ਕਬਾੜ ਦਾ ਕੰਮ ਕੀਤਾ ਹੋਇਆ ਹੈ। ਜਿੱਥੇ ਉਸ
ਕਬਾੜ ਦੀ ਦੁਕਾਨ ’ਚ ਲੱਗੀ ਭਿਆਨਕ, ਜਾਨੀ ਨੁਕਸਾਨ ਤੋਂ ਬਚਾਅ
[responsivevoice_button voice="Hindi Male"]

ਬਰਨਾਲਾ ਬਿਊਰੋ 26 ਫਰਵਰੀ।

ਦਿਨ ਚੜ੍ਹਦੇ ਹੀ ਨਾਮਦੇਵ ਮਾਰਗ ’ਤੇ ਨਵੇਂ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਇੱਕ ਕਬਾੜ ਦੀ ਦੁਕਾਨ ’ਚ ਭਿਆਨਕ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ। ਜਦਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਕਬਾੜੀਆਂ ਕਰਤਾਰ ਰਾਮ ਵਾਸੀ ਰੂੜੇਕੇ ਕਲਾਂ ਜਿਸ ਨੇ ਜਗ੍ਹਾ ਕਿਰਾਏ ’ਤੇ ਲੈ ਕੇ ਕਬਾੜ ਦਾ ਕੰਮ ਕੀਤਾ ਹੋਇਆ ਹੈ। ਜਿੱਥੇ ਉਸ ਨੇ ਦੁਕਾਨ ਦੇ ਨਾਲ ਪਲਾਟ ਵਿਚ ਕਬਾੜ ਇਕੱਠਾ ਕੀਤਾ ਹੋਇਆ ਸੀ ਤਾਂ ਸਵੇਰ ਸਮੇਂ ਆਂਢ-ਗੁਆਂਢ ਦੇ ਲੋਕਾਂ ਨੇ ਧੂਆਂ ਉੱਠਦਾ ਦੇਖਿਆ। ਜਦੋਂ ਉਨ੍ਹਾਂ ਨੇ ਅੰਦਰ ਨਜ਼ਰ ਮਾਰੀ ਤਾਂ ਕਬਾੜ ਨੂੰ ਅੱਗ ਲੱਗੀ ਹੋਈ ਸੀ। ਇਸ ਸਬੰਧੀ ਕਬਾੜੀਏ ਨੂੰ ਸੂਚਿਤ ਕੀਤਾ। ਕਬਾੜੀਏ ਨੇ ਤੁਰੰਤ ਅੱਗ ਲੱਗਣ ਦੀ ਘਟਨਾ ਸਬੰਧੀ ਸੂਚਨਾ ਤਪਾ ਵਿਖੇ ਰਹਿ ਰਹੇ ਆਪਣੇ ਸਕੇ ਸਬੰਧੀਆਂ ਨੂੰ ਦਿੱਤੀ। ਜਿੰਨਾ ਮੌਕੇ ’ਤੇ ਪਹੁੰਚ ਕੇ ਗੇਟ ਦੇ ਜਿੰਦਰੇ ਭੰਨੇ ਤੇ ਮੌਕਾ ਦੇਖ ਕੇ ਫਾਇਰ ਬ੍ਰਿਗੇਡ ਤਪਾ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਡਰਾਈਵਰ ਸੁਖਪ੍ਰੀਤ ਸਿੰਘ, ਫਾਇਰਮੈਨ ਲਵਪ੍ਰੀਤ ਸਿੰਘ ਤੇ ਰਾਜਦੀਪ ਸਿੰਘ ਮੌਕੇ ’ਤੇ ਪੁੱਜੇ, ਜਿੰਨਾ ਬੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ’ਚ ਕਬਾੜੀਏ ਦਾ ਪਲਾਸਟਿਕ, ਰੱਦੀ, ਟਾਇਰ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਪਰੋਕਤ ਦੁਕਾਨਦਾਰ ਦੀ ਪਹਿਲਾਂ ਵੀ ਕਈ ਵਾਰ ਚੋਰੀ ਹੋਣ ਕਾਰਨ ਵੱਡਾ ਨੁਕਸਾਨ ਹੋ ਚੁੱਕਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਹਿਲਾਂ ਵੀ ਕਬਾੜੀਏ ਦੀ ਦੁਕਾਨ ਵਿਚ ਚੋਰੀ ਹੋ ਜਾਣ ਕਾਰਨ ਕਾਫੀ ਨੁਕਸਾਨ ਹੋ ਗਿਆ ਸੀ। ਉਧਰ ਦੂਜੇ ਪਾਸੇ ਘਟਨਾ ਦਾ ਪਤਾ ਲੱਗਦੇ ਹੀ ਤਪਾ ਪੁਲਿਸ ਦੇ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ ਸਨ।

 

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ