ਬਰਨਾਲਾ ਬਿਊਰੋ
ਆਜ਼ਾਦ ਟੂਰ ਐਂਡ ਟ੍ਰੈਵਲਰਜ਼ ਵੈਲਫੇਅਰ ਐਸੋਸੀਏਸ਼ਨ, ਬਾਈ ਏਕੜ, ਬਰਨਾਲਾ ਵੱਲੋਂ ਅੱਜ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇੱਕ ਵਿਸ਼ੇਸ਼ ਚੌਲਾਂ ਦਾ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਇਸ ਪੁੰਨ ਦੇ ਕਾਰਜ ਵਿੱਚ ਐਸੋਸੀਏਸ਼ਨ ਦੇ ਸਮੁੱਚੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਆਪਣਾ ਬਣਦਾ ਵਡਮੁੱਲਾ ਯੋਗਦਾਨ ਪਾਇਆ। ਐਸੋਸੀਏਸ਼ਨ ਦੇ ਪ੍ਰਧਾਨ ਮੱਖਣ ਸਿੰਘ ਜਲੂਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਈ ਏਕੜ ਬਰਨਾਲਾ ਦੇ ਖੇਤਰ ਵਿੱਚ ਇਸ ਭੰਡਾਰੇ ਦਾ ਆਯੋਜਨ ਕਰਕੇ ਉੱਥੋਂ ਲੰਘਣ ਵਾਲੇ ਰਾਹਗੀਰਾਂ, ਮਜ਼ਦੂਰਾਂ ਅਤੇ ਲੋੜਵੰਦ ਲੋਕਾਂ ਨੂੰ ਬਹੁਤ ਹੀ ਸ਼ਰਧਾਪੂਰਵਕ ਚੌਲ ਵਰਤਾਏ ਗਏ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਆਉਣ-ਜਾਣ ਵਾਲੇ ਸਾਰੇ ਲੋਕਾਂ ਨੂੰ ਆਦਰ ਸਹਿਤ ਰੋਕ ਕੇ ਉਨ੍ਹਾਂ ਨੂੰ ਪ੍ਰਸ਼ਾਦਾ ਛਕਾਇਆ। ਇਸ ਨਿਸ਼ਕਾਮ ਸੇਵਾ ਕਾਰਜ ਦਾ ਮੁੱਖ ਮਨੋਰਥ ਲੋਕ ਸੇਵਾ, ਆਪਸੀ ਸਾਂਝ ਅਤੇ ਭਾਈਚਾਰਕ ਕੜੀ ਨੂੰ ਮਜ਼ਬੂਤ ਕਰਨਾ ਸੀ। ਇਸ ਭੰਡਾਰੇ ਦੌਰਾਨ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ਼ੇਰ ਸਿੰਘ ਫ਼ੌਜੀ, ਰਾਜ ਸ਼ਰਮਾ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਹਰਦੀਪ ਸਿੰਘ, ਬਾਰੂ ਸਿੰਘ, ਜਮੀਲ ਮੁਹੰਮਦ, ਅਰਜਨ ਦੇਵ, ਸਤਿੰਦਰ ਸਿੰਘ, ਬਲਕਾਰ ਸਿੰਘ, ਪਾਲ, ਬਹਾਦਰ ਸਿੰਘ ਫ਼ੌਜੀ, ਨੈਬ ਸਿੰਘ ਚੀਮਾ, ਗੁਰਦੀਪ ਸਿੰਘ ਚੀਮਾ, ਹਰਜੀਤ ਸਿੰਘ ਅਤੇ ਸਤਪਾਲ ਪਾਲੀ ਸਮੇਤ ਐਸੋਸੀਏਸ਼ਨ ਦੇ ਹੋਰ ਵੀ ਕਈ ਪਤਵੰਤੇ ਮੈਂਬਰ ਉਚੇਚੇ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਨੇ ਦਿਨ ਭਰ ਸੰਗਤਾਂ ਦੀ ਬਹੁਤ ਹੀ ਲਗਨ ਅਤੇ ਸ਼ਰਧਾ ਨਾਲ ਸੇਵਾ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ.। ਖੁੱਲ੍ਹੀਆਂ ਅੱਖਾਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਮੁੜ ਲੱਗੇ ਗੰਦਗੀ ਦੇ ਢੇਰ, ਲੋਕ ਪਰੇਸ਼ਾਨ









Users Today : 4
Users Yesterday : 112
Users Last 7 days : 661