Home » ਮੋਗਾ » ਬਾਘਾਪੁਰਾਣਾ ਨੇ ਐਸਆਈਆਰ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਤੋਂ ਪਹਿਲਾਂ ਕੀਤਾ ਪੂਰਾ, ਮੁੱਖ ਚੋਣ ਅਫ਼ਸਰ ਨੇ ਦਿੱਤੀ ਵਧਾਈ

ਬਾਘਾਪੁਰਾਣਾ ਨੇ ਐਸਆਈਆਰ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਤੋਂ ਪਹਿਲਾਂ ਕੀਤਾ ਪੂਰਾ, ਮੁੱਖ ਚੋਣ ਅਫ਼ਸਰ ਨੇ ਦਿੱਤੀ ਵਧਾਈ

ਪੰਜਾਬ ਦੀਆਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਵਧੇਰੇ ਪਾਰਦਰਸ਼ੀ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ)-2026 ਮੁਹਿੰਮ ਦੇ ਅਧੀਨ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਵੱਡੀ ਅਤੇ
ਬਾਘਾਪੁਰਾਣਾ ਨੇ ਐਸਆਈਆਰ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਤੋਂ ਪਹਿਲਾਂ ਕੀਤਾ ਪੂਰਾ, ਮੁੱਖ ਚੋਣ ਅਫ਼ਸਰ ਨੇ ਦਿੱਤੀ ਵਧਾਈ
[responsivevoice_button voice="Hindi Male"]

ਮੋਗਾ ਬਿਊਰੋ

            ਪੰਜਾਬ ਦੀਆਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਵਧੇਰੇ ਪਾਰਦਰਸ਼ੀ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ)-2026 ਮੁਹਿੰਮ ਦੇ ਅਧੀਨ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਵੱਡੀ ਅਤੇ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਮੋਗਾ ਦੇ ਅਧੀਨ ਆਉਂਦੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੀ ਸੌ ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਮੁਕੰਮਲ ਕਰ ਲਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਬਾਘਾਪੁਰਾਣਾ ਦੇ ਸਮੁੱਚੇ ਚੋਣ ਅਮਲੇ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਚੇਚੇ ਤੌਰ ‘ਤੇ ਵਧਾਈ ਦਿੱਤੀ ਹੈ। ਇਸ ਸਫ਼ਲਤਾ ਦੇ ਨਾਲ ਹੀ ਬਾਘਾਪੁਰਾਣਾ ਹਲਕਾ ਐਸਆਈਆਰ-2026 ਅਧੀਨ ਗਣਨਾ ਫਾਰਮਾਂ ਦੀ ਪੂਰੀ ਤਰ੍ਹਾਂ ਡਿਜੀਟਾਈਜ਼ੇਸ਼ਨ ਦਾ ਕੰਮ ਨੇਪਰੇ ਚਾੜ੍ਹਨ ਵਾਲਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ, ਜਿਸ ਨੂੰ ਚੋਣ ਪ੍ਰਬੰਧਾਂ ਵਿੱਚ ਇੱਕ ਬਹੁਤ ਵੱਡਾ ਸੁਧਾਰ ਮੰਨਿਆ ਜਾ ਰਹਾ ਹੈ। ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੂਥ ਲੈਵਲ ਅਧਿਕਾਰੀਆਂ ਦੇ ਸਾਂਝੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਇਹ ਵੱਡੀ ਉਪਲਬਧੀ ਸਮੁੱਚੇ ਚੋਣ ਅਮਲੇ ਦੀ ਦਿਨ-ਰਾਤ ਦੀ ਮਿਹਨਤ, ਲਗਨ, ਸਮਰਪਣ ਭਾਵਨਾ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਸੰਜੀਦਾ ਕੰਮ ਦਾ ਹੀ ਨਤੀਜਾ ਹੈ, ਜਿਸ ਸਦਕਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਇਸ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਿਆ ਹੈ। ਉਨ੍ਹਾਂ ਨੇ ਉਮੀਦ ਅਤੇ ਪੂਰਾ ਭਰੋਸਾ ਪ੍ਰਗਟਾਇਆ ਕਿ ਬਾਘਾਪੁਰਾਣਾ ਹਲਕੇ ਦੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਲੈਂਦਿਆਂ ਸੂਬੇ ਦੇ ਬਾਕੀ ਸਾਰੇ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਵੀ ਨਿਰਧਾਰਤ ਸਮੇਂ ਅੰਦਰ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਪੂਰੀ ਤਨਦੇਹੀ ਨਾਲ ਪੂਰਾ ਕਰ ਲੈਣਗੇ, ਤਾਂ ਜੋ ਰਾਜ ਵਿੱਚ ਵੋਟਰ ਸੂਚੀਆਂ ਦੀ ਸੁਧਾਰ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਅਤੇ ਪੂਰੀ ਸ਼ੁੱਧਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਪ੍ਰਕਿਰਿਆ ਨਾਲ ਵੋਟਰਾਂ ਦਾ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਡਿਜੀਟਲ ਮਾਧਿਅਮ ਵਿੱਚ ਦਰਜ ਹੋ ਜਾਵੇਗਾ, ਜਿਸ ਨਾਲ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ ਅਤੇ ਆਮ ਨਾਗਰਿਕਾਂ ਨੂੰ ਆਪਣੀ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਦਫ਼ਤਰ ਦੇ ਅਧਿਕਾਰੀਆਂ ਨੇ ਵੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੀਆਂ ਟੀਮਾਂ ਦੀ ਸ਼ਲਾਘਾ ਕੀਤੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 6 2 9
Users Today : 45
Users Yesterday : 17
Users Last 7 days : 565

ਰਾਸ਼ੀਫਲ