Home » ਪ੍ਰਮੁੱਖ ਖ਼ਬਰਾਂ » ਬਰਨਾਲਾ ਅਦਾਲਤ ਵਲੋਂ ਐੱਸਸੀ ਐੱਸਟੀ ਤੇ ਪੋਸਕੋ ਐਕਟ ਦੇ ਤਹਿਤ ਜ਼ਬਰ ਜਨਾਹ ਦੇ ਦੋਸ਼ੀ ਨੂੰ ਉਮਰ ਕੈਦ

ਬਰਨਾਲਾ ਅਦਾਲਤ ਵਲੋਂ ਐੱਸਸੀ ਐੱਸਟੀ ਤੇ ਪੋਸਕੋ ਐਕਟ ਦੇ ਤਹਿਤ ਜ਼ਬਰ ਜਨਾਹ ਦੇ ਦੋਸ਼ੀ ਨੂੰ ਉਮਰ ਕੈਦ

ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਅੰਸ਼ੁਲ ਬੇਰੀ ਦੀ ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ ’ਚ ਵੱਡਾ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਅਮਨ ਤਾਇਲ ਵਾਸੀ ਤਪਾ ਜ਼ਿਲ੍ਹਾ ਬਰਨਾਲਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੇ ਦੌਰਾਨ ਦੋਸ਼ ਸਾਬਤ ਹੋਣ ’ਤੇ ਨੌਜਵਾਨ ਨੂੰ ਐੱਸਸੀ ਐੱਸਟੀ ਐਕਟ ਤਹਿਤ ਉਮਰ ਕੈਦ, ਪੋਸਕੋ ਐਕਟ ਤਹਿਤ 20 ਸਾਲ ਦੀ ਕੈਦ ਦੀ ਸਖਤ ਸਜ਼ਾ ਸੁਣਾਈ ਗਈ ਹੈ।
[responsivevoice_button voice="Hindi Male"]

ਬਰਨਾਲਾ ਬਿਊਰੋ 10 ਅਪ੍ਰੈਲ

ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਅੰਸ਼ੁਲ ਬੇਰੀ ਦੀ ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ ’ਚ ਵੱਡਾ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਅਮਨ ਤਾਇਲ ਵਾਸੀ ਤਪਾ ਜ਼ਿਲ੍ਹਾ ਬਰਨਾਲਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੇ ਦੌਰਾਨ ਦੋਸ਼ ਸਾਬਤ ਹੋਣ ’ਤੇ ਨੌਜਵਾਨ ਨੂੰ ਐੱਸਸੀ ਐੱਸਟੀ ਐਕਟ ਤਹਿਤ ਉਮਰ ਕੈਦ, ਪੋਸਕੋ ਐਕਟ ਤਹਿਤ 20 ਸਾਲ ਦੀ ਕੈਦ ਦੀ ਸਖਤ ਸਜ਼ਾ ਸੁਣਾਈ ਗਈ ਹੈ। ਮਾਮਲੇ ਅਨੁਸਾਰ 16 ਨਵੰਬਰ 2022 ਨੂੰ ਥਾਣਾ ਤਪਾ ਪੁਲਿਸ ਦੀ ਮਹਿਲਾ ਇੰਸਪੈਕਟਰ ਰੇਣੂ ਪਰੋਚਾ ਨੇ ਐੱਫ਼ਆਈਆਰ ਨੰਬਰ 113 ਦਰਜ ਕੀਤੀ ਸੀ। ਇਹ ਮਾਮਲਾ ਨਬਾਲਿਗ ਤੇ ਉਸ ਦੀ ਭੂਆ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ੀ ਅਮਨ ਤਾਇਲ ਤੇ ਇਕ ਔਰਤ ਅਮਨ ਕੌਰ ਖ਼ਿਲਾਫ਼ ਧਾਰਾ 376, 506, 120 ਬੀ, ਐੱਸਸੀ ਐੱਸਟੀ ਐਕਟ ਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੇ ਦੌਰਾਨ ਮੁੱਖ ਦੋਸ਼ੀ ਅਮਨ ਤਾਇਲ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਉਕਤ ਵਿਅਕਤੀ ਉਸ ਸਮੇਂ ਤੋਂ ਨਿਆਇਕ ਹਿਰਾਸਤ ’ਚ ਬੰਦ ਹੈ। ਅਦਾਲਤ ’ਚ ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਜ਼ਿਲ੍ਹਾ ਸੈਸ਼ਨ ਜੱਜ ਮਿਸ ਅੰਸ਼ੁਲ ਬੇਰੀ ਨੇ ਦੋਸ਼ੀ ਅਮਨ ਤਾਇਲ ਨੂੰ ਦੋਸ਼ੀ ਕਰਾਰ ਦਿੱਤਾ। ਉੱਥੇ ਮਾਮਲੇ ’ਚ ਨਾਮਜ਼ਦ ਮਹਿਲਾ ਅਮਨ ਕੌਰ ਨੂੰ ਮਾਣਯੋਗ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਸ਼ਹੀਦ ਭਗਤ ਸਿੰਘ ਪਾਰਕ ਅੱਗੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਦਾ ਜਿਉਣਾ ਹੋਇਆ ਦੁੱਭਰ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 4 7
Users Today : 7
Users Yesterday : 26
Users Last 7 days : 131

ਰਾਸ਼ੀਫਲ