Home » ਪ੍ਰਮੁੱਖ ਖ਼ਬਰਾਂ » ਭਗਵੰਤ ਮਾਨ ਸਰਕਾਰ ਨੇ ਇੱਕ ਪੈਸੇ ਦਾ ਭ੍ਰਿਸ਼ਟਾਚਾਰ ਨਹੀਂ ਕੀਤਾ; ਪੰਜਾਬ ਦੀ ਧਰਤੀ ‘ਤੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ

ਭਗਵੰਤ ਮਾਨ ਸਰਕਾਰ ਨੇ ਇੱਕ ਪੈਸੇ ਦਾ ਭ੍ਰਿਸ਼ਟਾਚਾਰ ਨਹੀਂ ਕੀਤਾ; ਪੰਜਾਬ ਦੀ ਧਰਤੀ ‘ਤੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਵੱਡੇ ਦਾਅਵੇ ਪੇਸ਼ ਕੀਤੇ ਹਨ। ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਔਰਤਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਕਿਹਾ ਕਿ ਮੈਂ ਸਾਫ਼ ਦੇਖ ਸਕਦਾ ਹਾਂ ਕਿ
ਪਠਾਨਕੋਟ ਵਿਖੇ ਆਯੋਜਿਤ ਵਿਸ਼ਾਲ ਜਨਸਭਾ ਦੌਰਾਨ ਮੰਚ ਤੋਂ ਹੱਥ ਹਿਲਾ ਕੇ ਲੋਕਾਂ ਦਾ ਅਭਿਵੰਦਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
[responsivevoice_button voice="Hindi Male"]

ਬਰਨਾਲਾ ਬਿਊਰੋ

                ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਵੱਡੇ ਦਾਅਵੇ ਪੇਸ਼ ਕੀਤੇ ਹਨ। ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਔਰਤਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਕਿਹਾ ਕਿ ਮੈਂ ਸਾਫ਼ ਦੇਖ ਸਕਦਾ ਹਾਂ ਕਿ ਤੁਹਾਡੇ ਵਿੱਚੋਂ ਬਹੁਤ ਸਾਰੀਆਂ ਮਹਿਲਾਵਾਂ ਨੇ ਆਪਣੇ ਬੈਂਕ ਖਾਤਿਆਂ ਵਿੱਚ ਤਿੰਨ ਹਜ਼ਾਰ ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਤੋਂ ਬਾਅਦ ਖੁਸ਼ੀ ਵਿੱਚ ਹੱਥ ਖੜ੍ਹੇ ਕੀਤੇ ਹਨ। ਉਨ੍ਹਾਂ ਉੱਥੇ ਮੌਜੂਦ ਔਰਤਾਂ ਨੂੰ ਪੁੱਛਿਆ ਕਿ ਤੁਹਾਡੇ ਵਿੱਚੋਂ ਕਿੰਨੇ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਤਾਂ ਪੂਰੀ ਕਰ ਲਈ ਹੈ ਪਰ ਅਜੇ ਤੱਕ ਬੈਂਕ ਖਾਤਿਆਂ ਵਿੱਚ ਪੈਸੇ ਨਹੀਂ ਪਹੁੰਚੇ। ਉਨ੍ਹਾਂ ਔਰਤਾਂ ਨੂੰ ਇੱਕ ਵੱਡੀ ਖ਼ੁਸ਼ਖਬਰੀ ਦਿੰਦਿਆਂ ਐਲਾਨ ਕੀਤਾ ਕਿ ਮੈਂ ਹੁਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਬਾਰੇ ਗੱਲਬਾਤ ਕੀਤੀ ਹੈ ਅਤੇ ਆਉਣ ਵਾਲੀ ਪਹਿਲੀ ਅਗਸਤ ਨੂੰ ਭਗਵੰਤ ਮਾਨ ਖੁਦ ਪਠਾਨਕੋਟ ਆਉਣਗੇ ਅਤੇ ਇਹ ਬਾਕੀ ਰਹਿੰਦੀ ਰਾਸ਼ੀ ਸਿੱਧੀ ਤੁਹਾਡੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਉਹ ਵਿਅਕਤੀ ਜਿਸ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ ਪਰ ਭੁਗਤਾਨ ਅਜੇ ਬਾਕੀ ਹੈ, ਉਸ ਨੂੰ ਵੀ ਪਹਿਲੀ ਅਗਸਤ ਨੂੰ ਆਪਣੇ ਬੈਂਕ ਖਾਤੇ ਵਿੱਚ ਪੈਸੇ ਮਿਲ ਜਾਣਗੇ। ਕੇਜਰੀਵਾਲ ਨੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਹੁਤ ਵੱਡੀ ਕਿਰਪਾ ਹੈ ਕਿ ਪੰਜਾਬ ਨੂੰ ਭਗਵੰਤ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਕਿਉਂਕਿ ਮੈਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਪਿਛਲੇ ਹਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਦੇ ਰਹੇ ਸਨ। ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜਿਸ ‘ਤੇ ਵਿਰੋਧੀ ਵੀ ਕੋਈ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾ ਸਕਦੇ ਅਤੇ ਨਾ ਹੀ ਕੋਈ ਉਨ੍ਹਾਂ ‘ਤੇ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਮੰਤਰੀ ‘ਤੇ ਭ੍ਰਿਸ਼ਟਾਚਾਰ ਦੀ ਉਂਗਲ ਉਠਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਰੁਪਿਆ ਬਚਾਅ ਕੇ ਜਨਤਾ ਲਈ ਬਿਜਲੀ ਬਿਲਕੁਲ ਮੁਫ਼ਤ ਕੀਤੀ, ਦਸ ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ, ਬਜ਼ੁਰਗਾਂ ਲਈ ਪਵਿੱਤਰ ਤੀਰਥ ਯਾਤਰਾਵਾਂ ਦਾ ਮੁਫ਼ਤ ਪ੍ਰਬੰਧ ਕੀਤਾ ਅਤੇ ਹੁਣ ਹਰ ਮਹੀਨੇ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਕਰਵਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਬੀਜਿਆ ਹਰ ਬੀਜ ਬਹੁਤ ਜਲਦੀ ਉੱਗ ਪੈਂਦਾ ਹੈ, ਪਰ ਇੱਕ ਬੀਜ ਅਜਿਹਾ ਹੈ ਜੋ ਪੰਜਾਬ ਦੀ ਮਿੱਟੀ ਵਿੱਚ ਕਦੇ ਨਹੀਂ ਉੱਗ ਸਕਦਾ ਅਤੇ ਉਹ ਹੈ ਨਫ਼ਰਤ ਦਾ ਬੀਜ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ ਅਤੇ ਸਾਡਾ ਸਮਾਜਿਕ ਰਿਸ਼ਤਾ ਵੀ ਓਨਾ ਹੀ ਪੀਡਾ ਹੈ, ਜਿਸ ਕਾਰਨ ਸੂਬੇ ਦੇ ਤਿਉਹਾਰ ਅਤੇ ਪਰੰਪਰਾਵਾਂ ਸਭ ਦੀਆਂ ਸਾਂਝੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਰਾਮ ਨੌਮੀ, ਸਾਡੇ ਗੁਰਪੁਰਬ, ਸਾਡੀ ਹਨੂਮਾਨ ਜੈਅੰਤੀ, ਸਾਡੀ ਈਦ ਅਤੇ ਸਾਡੇ ਸ਼ਹੀਦੀ ਦਿਹਾੜੇ ਸਾਰਿਆਂ ਦੇ ਸਾਂਝੇ ਹਨ ਅਤੇ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਗ਼ਦਰ ਬਾਬੇ ਅਤੇ ਲਾਲਾ ਲਾਜਪਤ ਰਾਏ ਸਾਡੇ ਸਾਰਿਆਂ ਦੇ ਸਾਂਝੇ ਮਾਰਗਦਰਸ਼ਕ ਹਨ, ਜਿਨ੍ਹਾਂ ਦੀ ਬਦੌਲਤ ਅਸੀਂ ਸਾਰੇ ਮਿਲਜੁਲ ਕੇ ਰਹਿੰਦੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਸੇਵਾ ਵਿੱਚ ਕਦੇ ਵੀ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪਹਿਲੇ ਮੁੱਖ ਮੰਤਰੀ ਵਾਰ-ਵਾਰ ਦਾਅਵਾ ਕਰਦੇ ਸਨ ਕਿ ਸਰਕਾਰੀ ਖ਼ਜ਼ਾਨਾ ਖਾਲੀ ਹੈ, ਪਰ ਉਨ੍ਹਾਂ ਨੇ ਆਪਣੀ ਸਵਾ ਚਾਰ ਸਾਲਾਂ ਦੀ ਸਰਕਾਰ ਦੌਰਾਨ ਕਦੇ ਵੀ ਅਜਿਹਾ ਬਿਆਨ ਨਹੀਂ ਦਿੱਤਾ, ਕਿਉਂਕਿ ਖ਼ਜ਼ਾਨਾ ਹਮੇਸ਼ਾ ਲੋਕਾਂ ਲਈ ਖੁੱਲ੍ਹਾ ਹੈ ਅਤੇ ਇਹ ਜਨਤਾ ਦਾ ਹੀ ਪੈਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀਆਂ ਚੋਰ-ਮੋਰੀਆਂ ਅਤੇ ਫ਼ਜ਼ੂਲਖ਼ਰਚੀ ਨੂੰ ਰੋਕਣਾ ਮੇਰਾ ਸਭ ਤੋਂ ਵੱਡਾ ਫਰਜ਼ ਹੈ, ਕਿਉਂਕਿ ਪਹਿਲਾਂ ਇਹ ਪੈਸਾ ਰਵਾਇਤੀ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਜਿਸ ਨੂੰ ਅਸੀਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਰਕਾਰ ਦੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ, ਕਰੀਬ ਅਠਾਹਠ ਹਜ਼ਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਆਮ ਲੋਕਾਂ ਨੂੰ ਹਸਪਤਾਲਾਂ ਵਿੱਚ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ ਅਤੇ ਮਾਵਾਂ ਧੀਆਂ ਸਤਕਾਰ ਯੋਜਨਾ ਤਹਿਤ ਔਰਤਾਂ ਨੂੰ ਸਨਮਾਨ ਰਾਸ਼ੀ ਵਜੋਂ ਹਰ ਮਹੀਨੇ ਹਜ਼ਾਰ ਰੁਪਏ ਅਤੇ ਪੰਦਰਾਂ ਸੌ ਰੁਪਏ ਮਿਲ ਰਹੇ ਹਨ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਪ੍ਰਾਪਤੀਆਂ ਇਸ ਲਈ ਬਹੁਤ ਅਹਿਮ ਹਨ ਕਿਉਂਕਿ ਸਰਕਾਰੀ ਖ਼ਜ਼ਾਨਾ, ਬਿਜਲੀ ਦੇ ਖੰਭੇ ਅਤੇ ਬਿਜਲੀ ਗਰਿੱਡ ਪਹਿਲਾਂ ਵੀ ਉਹੀ ਸਨ, ਪਰ ਸਾਡੀ ਇਮਾਨਦਾਰ ਨੀਤੀ ਸਦਕਾ ਅੱਜ ਪੰਜਾਬ ਦੇ ਨੱਬੇ ਫੀਸਦੀ ਘਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆ ਰਹੇ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਾਕਿਸਤਾਨ ਵਿੱਚ ਕਥਿਤ ਗੈਰਤ ਦੇ ਨਾਂ ‘ਤੇ ਕਤਲ ਦਾ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ, ਪੁਲਿਸ ਮੁਲਾਜ਼ਮ ਅਤੇ ਉਸ ਦੀ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 3 6 5
Users Today : 39
Users Yesterday : 112
Users Last 7 days : 622

ਰਾਸ਼ੀਫਲ