ਬਰਨਾਲਾ ਬਿਊਰੋ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇੱਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਅਤੇ ਦਬਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ ਹੈ, ਪਰ ਅਜਿਹੀ ਸਿਆਸੀ ਬਦਲਾਖੋਰੀ ਉਨ੍ਹਾਂ ਦੀ ਸਰਕਾਰ ਨੂੰ ਆਮ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕੇਗੀ। ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਹਮਲਿਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫ਼ਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਕਿ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ ਅਤੇ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੂਰੀ ਚੋਟੀ ਦੀ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਸੀ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਰਣਨੀਤੀ ਅਪਣਾਈ ਜਾ ਰਹੀ ਹੈ। ਦੇਸ਼ ਭਗਤੀ ਦੇ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਕੌਮੀ ਤਿਰੰਗੇ ਦੀ ਸ਼ਾਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਉਨ੍ਹਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਪਾਠ ਪੜ੍ਹਨ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ‘ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ









Users Today : 11
Users Yesterday : 24
Users Last 7 days : 180