ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਿੰਡ ਠੀਕਰੀਵਾਲਾ ਵਿਖੇ ਅਰਥੀ ਚੁੱਕ ਕੇ ਪੂਰੇ ਪਿੰਡ ਵਿੱਚ ਨਾਅਰੇਬਾਜ਼ੀ ਕਰ ਰੋਸ ਮਾਰਚ ਕਰਦਿਆਂ ਸਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਵਿੱਚ ਪੁਤਲਾ ਫੁਕਿਆ ਗਿਆ
ਬੇਅੰਤ ਬਰਨਾਲਾ 16 ਮਈ 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਿੰਡ ਠੀਕਰੀਵਾਲਾ ਵਿਖੇ ਅਰਥੀ ਚੁੱਕ ਕੇ ਪੂਰੇ ਪਿੰਡ ਵਿੱਚ ਨਾਅਰੇਬਾਜ਼ੀ ਕਰ ਰੋਸ ਮਾਰਚ ਕਰਦਿਆਂ ਸਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਵਿੱਚ ਪੁਤਲਾ ਫੁਕਿਆ ਗਿਆ ।

 ਪ੍ਰਧਾਨ ਮੰਤਰੀ ਅਤੇ ਰਾਜਪਾਲ ਦਾ ਪੁਤਲਾ ਫੂਕਦੇ ਹੋਏ ਜੱਥੇਬੰਦੀ ਦੇ ਆਗੂ ਤੇ ਕਿਸਾਨ
ਪ੍ਰਧਾਨ ਮੰਤਰੀ ਅਤੇ ਰਾਜਪਾਲ ਦਾ ਪੁਤਲਾ ਫੂਕਦੇ ਹੋਏ ਜੱਥੇਬੰਦੀ ਦੇ ਆਗੂ ਤੇ ਕਿਸਾਨ

ਇਸ ਮੌਕੇ ਤੇ ਪਿੰਡ ਇਕਾਈ ਦੇ ਪ੍ਰਧਾਨ ਦਰਸਨ ਸਿੰਘ ਨਾਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਸਮੂਹ ਭਰਾਤਰੀ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਸ਼ਾਤਮਈ ਰੋਸ ਮਾਰਚ ਕੱਢਿਆ ਜਾ ਰਿਹਾ ਸੀ। ਜਿਸ ਨੂੰ ਚੰਡੀਗੜ੍ਹ ਪੁਲਿਸ ਅਤੇ ਕਮਾਡੋਂ ਵੱਲੋਂ ਰੋਕਾਂ ਲਗਾ ਕੇ ਨਿਹੱਥੇ ਕਿਸਾਨਾਂ ਤੇ ਲਾਠੀਚਾਰਜ ਕਰ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਵੋਛਾਰਾਂ ਮਾਰੀਆਂ ਗਈਆਂ ਜਿਸ ਵਿੱਚ ਕੁੱਝ ਕਿਸਾਨ ਔਰਤਾਂ ਅਤੇ ਮਰਦ ਜ਼ਖਮੀ ਹੋ ਗਏ ਸਨ। ਜਿਸ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਪੰਜਾਬ ਭਰ ਵਿੱਚ ਸਮੂਹ ਭਰਾਤਰੀ ਜੱਥੇਬੰਦੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦੇ ਵਿਰੋਧ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆਂ ਕਿ ਜੇਕਰ ਅਜੇ ਵੀ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਨੂੰ ਕੁਚਲਣ ਤੋਂ ਬਾਜ ਨਾਂ ਆਇਆ ਤਾਂ ਸ਼ੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਤੇ ਜੱਥੇਬੰਦੀ ਦੇ ਜਨਰਲ ਸਕੱਤਰ ਭੋਲਾ ਸਿੰਘ, ਮੀਤ ਪ੍ਰਧਾਨ ਚਤਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਆਗੂ ਅਤੇ ਕਿਸਾਨ ਹਾਜਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 4
Users Today : 24
Users Yesterday : 37
Users Last 7 days : 298

ਰਾਸ਼ੀਫਲ

error: Content is protected !!