ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‘ਡਬਲ ਇੰਜਨ‘ ਸਰਕਾਰ ਸਮੇਂ ਦੀ ਵੱਡੀ ਲੋੜ: ਬੀਬੀ ਘਨੌਰੀ
ਬਰਨਾਲਾ ਬਿਊਰੋ 28 ਅਪ੍ਰੈਲ
ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਜਿੱਤ ਤੇ ਆਮ ਆਦਮੀ ਪਾਰਟੀ ਦੇ 2027 ਦੀ ਚੋਣਾਂ ਤੋਂ ਪਹਿਲਾਂ ਝਾੜੂ ਦੇ ਤੀਲਿਆਂ ਵਾਂਗ ਖਿਲਰ ਜਾਵੇਗੀ ਕਿਉਂਕਿ ਅੱਜ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਵੱਖ ਵੱਖ ਪਾਰਟੀਆਂ ਦੇ ਬਰਕਤ ਦੇ ਆਗੂ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਇਸ ਸਮੇਂ ਸਮੁੱਚੇ ਦੇਸ਼ ਅੰਦਰ ਲੋਕਾਂ ਦੀ ਲਹਿਰ ਪੂਰੀ ਤਰਹਾਂ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਮਹਿਲਕਲਾਂ ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਬੀਬੀ ਘਨੌਰੀ ਨੇ ਕਿਹਾ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਭਾਜਪਾ ’ਤੇ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਦਾ ਪ੍ਰਭਾਵ ਪੰਜਾਬ ਦੀ ਸਿਆਸਤ ’ਚ ਵੀ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕਈ ਆਗੂ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਦੇਸ਼ ਭਰ ਵਿੱਚ ਲੋਕਾਂ ਦੀ ਰੁਝਾਨ ਭਾਜਪਾ ਵੱਲ ਵਧ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਅੰਦਰ ਅਸੰਤੋਸ਼ ਵਧ ਰਿਹਾ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਿੱਚ ਨਿਰਾਸ਼ਾ ਦਾ ਮਾਹੌਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਕਾਰਨ ਪਾਰਟੀ ਅੰਦਰ ਲੋਕਤੰਤਰ ਕਮਜ਼ੋਰ ਹੋਇਆ ਹੈ। ਬੀਬੀ ਘਨੌਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਗੈਂਗਸਟਰਵਾਦ, ਨਸ਼ਿਆਂ ਦੀ ਵਧਦੀ ਸਮੱਸਿਆ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ ਅਤੇ ਆਮ ਜਨਤਾ ਵਿੱਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।ਉਨ੍ਹਾਂ ਦੇ ਅਨੁਸਾਰ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਵਿਕਾਸ ਦੀ ਗਤੀ ਧੀਮੀ ਰਹੀ ਹੈ ਅਤੇ ਲੋਕ ਹੁਣ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕੇਂਦਰ ਅਤੇ ਰਾਜ ਵਿੱਚ ਮਿਲੀਝੁਲੀ ਤਾਲਮੇਲ ਵਾਲੀ ਦੋਹਰੀ ਇੰਜਨ ਸਰਕਾਰ ਚਾਹੁੰਦੀ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋ ਸਕੇ।ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਹਰ ਉਸ ਵਿਅਕਤੀ ਲਈ ਖੁੱਲ੍ਹੇ ਹਨ ਜੋ ਦੇਸ਼ ਅਤੇ ਸੂਬੇ ਦੀ ਸੇਵਾ ਕਰਨਾ ਚਾਹੁੰਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਮਜ਼ਬੂਤ ਤਰੀਕੇ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਨਵਾਂ ਸਿਆਸੀ ਇਤਿਹਾਸ ਰਚੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਧਨੇਰ ਦੇ ਛੇ ਬੱਚਿਆਂ ਨੇ ਵਧਾਇਆ ਇਲਾਕੇ ਦਾ ਮਾਣ; ਨੈਸ਼ਨਲ ਮੁਕਾਬਲਿਆਂ ਵਿੱਚ ਜਿੱਤੇ ਸੋਨੇ ਤੇ ਚਾਂਦੀ ਦੇ ਤਗ਼ਮੇ









Users Today : 3
Users Yesterday : 43
Users Last 7 days : 295