Home » ਲੁਧਿਆਣਾ » ਖੰਨਾ ਵਿੱਚ ਬਾਲ ਮਜ਼ਦੂਰੀ ਵਿਰੁੱਧ ਵੱਡੀ ਕਾਰਵਾਈ: ਜ਼ਿਲ੍ਹਾ ਟਾਸਕ ਫੋਰਸ ਵੱਲੋਂ 9 ਬੱਚੇ ਰੈਸਕਿਊ

ਖੰਨਾ ਵਿੱਚ ਬਾਲ ਮਜ਼ਦੂਰੀ ਵਿਰੁੱਧ ਵੱਡੀ ਕਾਰਵਾਈ: ਜ਼ਿਲ੍ਹਾ ਟਾਸਕ ਫੋਰਸ ਵੱਲੋਂ 9 ਬੱਚੇ ਰੈਸਕਿਊ

 ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੀਵਨਜੋਤ ਪ੍ਰੋਜੈਕਟ ਅਧੀਨ ਬਾਲ ਮਜ਼ਦੂਰੀ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੰਨਾ ਇਲਾਕੇ ਵਿੱਚ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਗਠਿਤ ਜ਼ਿਲ੍ਹਾ ਟਾਸਕ ਫੋਰਸ ਨੇ ਖੰਨਾ ਦੇ ਵੱਖ-ਵੱਖ ਬਾਜ਼ਾਰਾਂ, ਦੁਕਾਨਾਂ ਅਤੇ ਖਾਣ-ਪੀਣ ਵਾਲੇ ਢਾਬਿਆਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਜਿਸ ਦੌਰਾਨ ਜ਼ਬਰਦਸਤੀ ਕੰਮ
ਖੰਨਾ ਵਿਖੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚੈਕਿੰਗ ਕਰਦੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ।
[responsivevoice_button voice="Hindi Male"]

ਲੁਧਿਆਣਾ ਬਿਊਰੋ

                   ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੀਵਨਜੋਤ ਪ੍ਰੋਜੈਕਟ ਅਧੀਨ ਬਾਲ ਮਜ਼ਦੂਰੀ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੰਨਾ ਇਲਾਕੇ ਵਿੱਚ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਗਠਿਤ ਜ਼ਿਲ੍ਹਾ ਟਾਸਕ ਫੋਰਸ ਨੇ ਖੰਨਾ ਦੇ ਵੱਖ-ਵੱਖ ਬਾਜ਼ਾਰਾਂ, ਦੁਕਾਨਾਂ ਅਤੇ ਖਾਣ-ਪੀਣ ਵਾਲੇ ਢਾਬਿਆਂ ‘ਤੇ ਅਚਨਚੇਤ ਛਾਪੇਮਾਰੀ ਕੀਤੀ ਜਿਸ ਦੌਰਾਨ ਜ਼ਬਰਦਸਤੀ ਕੰਮ ਕਰਵਾਏ ਜਾ ਰਹੇ 9 ਮਾਸੂਮ ਬੱਚਿਆਂ ਨੂੰ ਮੌਕੇ ਤੋਂ ਛੁਡਵਾਇਆ ਗਿਆ। ਇਸ ਸਾਂਝੀ ਕਾਰਵਾਈ ਵਿੱਚ ਕਿਰਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਚਾਈਲਡ ਹੈਲਪ ਲਾਈਨ ਦੇ ਨੁਮਾਇੰਦਿਆਂ ਨੇ ਸਰਗਰਮ ਭੂਮਿਕਾ ਨਿਭਾਈ। ਰੈਸਕਿਊ ਕੀਤੇ ਗਏ ਬੱਚਿਆਂ ਨੂੰ ਤੁਰੰਤ ਬਾਲ ਭਲਾਈ ਕਮੇਟੀ ਲੁਧਿਆਣਾ ਦੇ ਸਨਮੁੱਖ ਪੇਸ਼ ਕੀਤਾ ਗਿਆ ਤਾਂ ਜੋ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਿੱਖਿਆ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਮਾਹਿਰਾਂ ਵੱਲੋਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੀ ਵੀ ਵਿਸ਼ੇਸ਼ ਤੌਰ ‘ਤੇ ਕਾਊਂਸਲਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਬਾਲ ਮਜ਼ਦੂਰੀ ਦੇ ਮਾਰੂ ਪ੍ਰਭਾਵਾਂ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੜ੍ਹਾਈ ਦੀ ਅਹਿਮੀਅਤ ਬਾਰੇ ਸਮਝਾਇਆ ਜਾ ਸਕੇ। ਮੁਹਿੰਮ ਦੌਰਾਨ ਟੀਮ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕਿਸੇ ਵੀ ਕਿਸਮ ਦੀ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ ਨੂੰ ਬਾਲ ਮਜ਼ਦੂਰੀ ਦੀ ਲਾਹਣਤ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ ਅਤੇ ਹਰ ਬੱਚੇ ਨੂੰ ਉਸ ਦਾ ਬਚਪਨ ਅਤੇ ਸਿੱਖਿਆ ਦਾ ਅਧਿਕਾਰ ਮਿਲ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ 

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤੇਂਤੀ ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ, ਫੀਲਡ ਵਿੱਚ ਨਿਭਾਉਣਗੇ ਪੱਕੀ ਡਿਊਟੀ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 2 1
Users Today : 29
Users Yesterday : 24
Users Last 7 days : 198

ਰਾਸ਼ੀਫਲ