Home » ਪ੍ਰਮੁੱਖ ਖ਼ਬਰਾਂ » ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਧੀ ਦੀ ਗੁੰਮਸ਼ੁਦਗੀ ਦੀ ਰਿਪੋਰਟ ‘ਤੇ ਕਾਰਵਾਈ ਬਦਲੇ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਧੀ ਦੀ ਗੁੰਮਸ਼ੁਦਗੀ ਦੀ ਰਿਪੋਰਟ ‘ਤੇ ਕਾਰਵਾਈ ਬਦਲੇ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਥਾਣਾ ਡਿਵੀਜ਼ਨ ਨੰਬਰ ਅੱਠ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਚੌਦਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
[responsivevoice_button voice="Hindi Male"]

ਲੁਧਿਆਣਾ ਬਿਊਰੋ 28 ਮਈ

                   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਥਾਣਾ ਡਿਵੀਜ਼ਨ ਨੰਬਰ ਅੱਠ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਚੌਦਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਸਦੀ ਬਾਈ ਸਾਲਾ ਧੀ, ਜਿਸਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੁਧਿਆਣਾ ਤੋਂ ਸਿਲਾਈ ਕਢਾਈ ਦਾ ਕੋਰਸ ਪਾਸ ਕੀਤਾ ਸੀ, ਉਹ ਆਪਣਾ ਨਤੀਜਾ ਲੈਣ ਲਈ ਸੰਸਥਾ ਗਈ ਸੀ ਪਰ ਸ਼ਾਮ ਤੱਕ ਘਰ ਵਾਪਸ ਨਹੀਂ ਪਰਤੀ।

ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਅਧਿਕਾਰੀ ਹਰਦੀਪ ਸਿੰਘ।
ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਅਧਿਕਾਰੀ ਹਰਦੀਪ ਸਿੰਘ।

ਪਰਿਵਾਰ ਵੱਲੋਂ ਆਪਣੇ ਪੱਧਰ ‘ਤੇ ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਉਸਦਾ ਕੋਈ ਪਤਾ ਨਹੀਂ ਲੱਗਿਆ ਤਾਂ ਸ਼ਿਕਾਇਤਕਰਤਾ ਨੇ ਥਾਣਾ ਡਿਵੀਜ਼ਨ ਨੰਬਰ ਅੱਠ ਵਿਖੇ ਤਾਇਨਾਤ ਡਿਊਟੀ ਅਫ਼ਸਰ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਕੋਲ ਧੀ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾ ਕੇ ਕਾਰਵਾਈ ਕਰਨ ਦੇ ਬਦਲੇ ਵੀਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੌਕੇ ‘ਤੇ ਹੀ ਛੇ ਹਜ਼ਾਰ ਰੁਪਏ ਲੈ ਲਏ। ਬਾਅਦ ਵਿੱਚ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਮੁਕੱਦਮਾ ਤਾਂ ਦਰਜ ਕਰ ਲਿਆ ਗਿਆ, ਪਰ ਮੁਲਜ਼ਮ ਨੇ ਸ਼ਿਕਾਇਤ ਦੀ ਨਕਲ ਦੇਣ ਅਤੇ ਅਗਲੇਰੀ ਜਾਂਚ ਅੱਗੇ ਵਧਾਉਣ ਲਈ ਬਾਕੀ ਰਹਿੰਦੇ ਚੌਦਾਂ ਹਜ਼ਾਰ ਰੁਪਏ ਦੀ ਹੋਰ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਦੇਣ ਦੇ ਪੱਖ ਵਿੱਚ ਨਹੀਂ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਤੱਕ ਪਹੁੰਚ ਕੀਤੀ। ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਚੌਦਾਂ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਰਨਾਲਾ ‘ਚ ਪੈਟਰੋਲ ਦੀ ਕਿੱਲਤ: ਕਚਿਹਰੀ ਚੌਂਕ ਸਥਿਤ ਭਾਰਤ ਪੈਟਰੋਲੀਅਮ ਦਾ ਪੰਪ ਹੋਇਆ ‘ਡਰਾਈ’, ਨਾਰਮਲ ਪੈਟਰੋਲ ਖ਼ਤਮ

 

0 0 votes
Article Rating
Subscribe
Notify of
guest
0 Comments
Oldest
Newest Most Voted