Home » ਬਰਨਾਲਾ » ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੁੱਖ ਗੇਟ ‘ਤੇ ਧਰਨਾ ਰਹੇਗਾ ਲਗਾਤਾਰ ਜਾਰੀ

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੁੱਖ ਗੇਟ ‘ਤੇ ਧਰਨਾ ਰਹੇਗਾ ਲਗਾਤਾਰ ਜਾਰੀ

  ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਸ਼ਾਮਲ ਕੀਤੇ ਜਾਣ ਦੀ ਅਹਿਮ ਮੰਗ ਨੂੰ ਲੈ ਕੇ ਨੌਂ ਜੂਨ ਤੋਂ ਆਪਣੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਗਿਆ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੁੱਖ ਗੇਟ 'ਤੇ ਧਰਨਾ ਰਹੇਗਾ ਲਗਾਤਾਰ ਜਾਰੀ
[responsivevoice_button voice="Hindi Male"]

ਬਠਿੰਡਾ ਬਿਊਰੋ

          ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਸ਼ਾਮਲ ਕੀਤੇ ਜਾਣ ਦੀ ਅਹਿਮ ਮੰਗ ਨੂੰ ਲੈ ਕੇ ਨੌਂ ਜੂਨ ਤੋਂ ਆਪਣੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਗਿਆ ਤਿੱਖਾ ਸੰਘਰਸ਼ ਬਾਰ੍ਹਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਧਰਨੇ ਦੌਰਾਨ ਹਾਜ਼ਰ ਪ੍ਰਮੁੱਖ ਆਗੂਆਂ ਜਗਸੀਰ ਸਿੰਘ ਭੰਗੂ, ਨਾਇਬ ਸਿੰਘ ਲਹਿਰਾ, ਗੁਰਜੰਟ ਸਿੰਘ ਬਾਲਿਆਂਵਾਲੀ ਅਤੇ ਅੰਮ੍ਰਿਤਪਾਲ ਸਿੰਘ ਲਹਿਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਬੇਹੱਦ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਅਹੁਦਿਆਂ ‘ਤੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਪ੍ਰੰਤੂ ਪੰਜਾਬ ਸਰਕਾਰ ਅਤੇ ਵਿਭਾਗ ਦੀ ਉੱਚ ਮੈਨੇਜਮੈਂਟ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਲਗਾਤਾਰ ਟਾਲਾ ਵੱਟ ਰਹੀ ਹੈ। ਮੁਲਾਜ਼ਮਾਂ ਦੇ ਲਗਾਤਾਰ ਵਧ ਰਹੇ ਦਬਾਅ ਸਦਕਾ ਬੀਤੀ ਚੌਵੀ ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਦਾ ਫੈਸਲਾ ਹੋਇਆ ਸੀ। ਇਸ ਸਹਿਮਤੀ ਦਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੱਕ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਸੀ, ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਇਸ ਲਿਖਤੀ ਫੈਸਲੇ ਅਤੇ ਸਹਿਮਤੀਆਂ ਤੋਂ ਪਿੱਛੇ ਹਟ ਰਹੀ ਹੈ। ਇਸ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਜੋਂ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਪਲਾਂਟ ਦੇ ਮੁੱਖ ਗੇਟ ਅੱਗੇ ਲਗਾਇਆ ਧਰਨਾ ਲਗਾਤਾਰ ਜਾਰੀ ਹੈ ਅਤੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਕਿਸੇ ਵੀ ਕੀਮਤ ‘ਤੇ ਖ਼ਤਮ ਨਹੀਂ ਹੋਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੁੱਖ ਮੰਤਰੀ ਭਗਵੰਤ ਮਾਨ ਵਿਵਾਦਿਤ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼, ਵੀਡੀਓ ਨੂੰ ਦੱਸਿਆ ਨਕਲ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 14
Users Yesterday : 29
Users Last 7 days : 171

ਰਾਸ਼ੀਫਲ