Home » ਰਾਜਨੀਤੀ » ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਨਗਰ ਕੌਂਸਲ ਧਨੌਲਾ ਦੇ ਸਾਬਕਾ ਉਪ ਪ੍ਰਧਾਨ ਰਜਨੀਸ਼ ਬੰਸਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਨਗਰ ਕੌਂਸਲ ਧਨੌਲਾ ਦੇ ਸਾਬਕਾ ਉਪ ਪ੍ਰਧਾਨ ਰਜਨੀਸ਼ ਬੰਸਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਧਨੌਲਾ ਦੇ ਸਾਬਕਾ ਉਪ ਪ੍ਰਧਾਨ ਰਜਨੀਸ਼ ਬੰਸਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਹਾਜ਼ਰ ਵਿੱਚ ਉਨ੍ਹਾਂ ਨੂੰ
 ਰਜਨੀਸ਼ ਬੰਸਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਅਤੇ ਹੋਰ ਆਗੂ।
[responsivevoice_button voice="Hindi Male"]

ਬਰਨਾਲਾ ਬਿਊਰੋ

              ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਧਨੌਲਾ ਦੇ ਸਾਬਕਾ ਉਪ ਪ੍ਰਧਾਨ ਰਜਨੀਸ਼ ਬੰਸਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਹਾਜ਼ਰ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਰਜਨੀਸ਼ ਬੰਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਸਿੱਧੇ ਤੌਰ ‘ਤੇ ਆਮ ਜਨਤਾ ਨੂੰ ਮਿਲ ਰਿਹਾ ਹੈ ਅਤੇ ਇਸੇ ਸੋਚ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨੇ ਆਮ ਪਾਰਟੀ ਵਿੱਚ ਸ਼ਾਮਲ ਹੋਣ ਦਾ ਨਿਰਣਾ ਲਿਆ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਰਜਨੀਸ਼ ਬੰਸਲ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਥੇਬੰਦੀ ਨਾਲ ਜੁੜਨ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ ਅਤੇ ਬਰਨਾਲਾ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਗਾ ਕਿਉਂਕਿ ਬੰਸਲ ਲੰਬੇ ਸਮੇਂ ਤੋਂ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦੇ ਤਜਰਬੇ ਦਾ ਫਾਇਦਾ ਪਾਰਟੀ ਨੂੰ ਜ਼ਰੂਰ ਮਿਲੇਗਾ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ ਜਿਨ੍ਹਾਂ ਨੇ ਬੰਸਲ ਦੇ ਆਉਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਾਰਟੀ ਆਗੂਆਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਜ਼ਿਲ੍ਹੇ ਵਿੱਚ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗੀ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਮੇਅਰ ਦੇ ਅਹੁਦੇ ਦੇ ਉਮੀਦਵਾਰ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਰਾਮਤੀਰਥ ਮੰਨਾ, ਵਪਾਰੀ ਵਿੰਗ ਦੇ ਚੇਅਰਮੈਨ ਅਤੇ ਕੌਂਸਲਰ ਰਾਜੀਵ ਗੁਪਤਾ ਲੂਬੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  

ਕਰਜ਼ੇ ਅਤੇ ਬਿਮਾਰੀ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੀੜਤ ਪਰਿਵਾਰ ਲਈ ਮੁਆਵਜ਼ੇ ਅਤੇ ਕਰਜ਼ਾ ਮੁਆਫ਼ੀ ਦੀ ਉੱਠੀ ਮੰਗ

 

0 0 votes
Article Rating
Subscribe
Notify of
guest
0 Comments
Oldest
Newest Most Voted