Home » ਪ੍ਰਮੁੱਖ ਖ਼ਬਰਾਂ » ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ: ਸੀਨੀਅਰ ਆਗੂ ਹਰਦੀਪ ਸਿੰਘ ਫੌਜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ, ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਨਿੱਘਾ ਸਵਾਗਤ

ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ: ਸੀਨੀਅਰ ਆਗੂ ਹਰਦੀਪ ਸਿੰਘ ਫੌਜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ, ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਨਿੱਘਾ ਸਵਾਗਤ

ਸੰਗਰੂਰ ਹਲਕੇ ਦੇ ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਬਹੁਤ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਪ੍ਰਮੁੱਖ ਆਗੂ ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਰਦੀਪ ਸਿੰਘ ਫੌਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ
ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ: ਸੀਨੀਅਰ ਆਗੂ ਹਰਦੀਪ ਸਿੰਘ ਫੌਜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ, ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਨਿੱਘਾ ਸਵਾਗਤ
[responsivevoice_button voice="Hindi Male"]

 ਸੰਗਰੂਰ ਬਿਊਰੋ:

                ਸੰਗਰੂਰ ਹਲਕੇ ਦੇ ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਬਹੁਤ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਪ੍ਰਮੁੱਖ ਆਗੂ ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਰਦੀਪ ਸਿੰਘ ਫੌਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਸੁਝਾਵਾਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ਅਤੇ ਧੜੇਬੰਦੀ ਕਾਰਨ ਪਾਰਟੀ ਦੇ ਆਗੂ ਅਤੇ ਵਰਕਰ ਨਿਰਾਸ਼ ਹਨ। ਇਸ ਦੇ ਉਲਟ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਉੱਤੇ ਲਿਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ-ਭਲਾਈ ਨੂੰ ਪਹਿਲ ਅਤੇ ਤਰਜੀਹ ਦੇ ਰਹੇ ਹਨ। ਵਿਧਾਇਕਾ ਭਰਾਜ ਨੇ ਕਿਹਾ ਕਿ ਹਰਦੀਪ ਸਿੰਘ ਫੌਜੀ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਆਪਣਾ ਬਹੁਤ ਵੱਡਾ ਤਜਰਬਾ ਹੈ। ਉਹ ਇਸ ਵਾਰ ਕਾਂਗਰਸ ਪਾਰਟੀ ਵੱਲੋਂ ਬਲਾਕ ਸੰਮਤੀ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਲਾਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਹਲਕਾ ਸੰਗਰੂਰ ਅਤੇ ਪੂਰੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਗੇ। ਹਰਦੀਪ ਸਿੰਘ ਫੌਜੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਗਸੀਰ ਸਿੰਘ ਝਨੇੜੀ, ਲਖਵਿੰਦਰ ਸਿੰਘ ਫੱਗੂਵਾਲ, ਜਗਜੀਤ ਸਿੰਘ, ਵਿੱਕੀ ਸਮੇਤ ਹੋਰ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਐੱਸ.ਡੀ.ਐੱਮ ਸਾਰੰਗਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 0 3
Users Today : 11
Users Yesterday : 24
Users Last 7 days : 180

ਰਾਸ਼ੀਫਲ