ਮਾਨਸਾ ਬਿਊਰੋ
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਜ਼ਬਰਦਸਤ ਘਮਸਾਣ ਮੱਚਿਆ ਹੋਇਆ ਹੈ ਅਤੇ ਇੱਕ ਤੋਂ ਬਾਅਦ ਇੱਕ ਵੱਡੇ ਸਿਆਸਤਦਾਨਾਂ ਵੱਲੋਂ ਕਈ ਸਿਆਸੀ ਧਮਾਕੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨਸਾ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਦੀਆਂ ਪ੍ਰਾਇਮਰੀ ਸੇਵਾਵਾਂ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਨੀਸ਼ ਬਾਂਸਲ ਨੇ ਪਾਰਟੀ ਦੀ ਸਥਾਨਕ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਥਾਨਕ ਆਗੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇੰਨੇ ਨੀਵੇਂ ਪੱਧਰ ‘ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿੱਥੋਂ ਹੁਣ ਪਾਰਟੀ ਦਾ ਦੁਬਾਰਾ ਉੱਭਰਨਾ ਬਹੁਤ ਹੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਆਗੂ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਮਨਮਰਜ਼ੀਆਂ ਅਤੇ ਹੋਰ ਮਿਹਨਤੀ ਆਗੂਆਂ ਦੀ ਪੁੱਛਗਿੱਛ ਨਾ ਹੋਣਾ ਹੀ ਉਨ੍ਹਾਂ ਦੇ ਅਸਤੀਫ਼ੇ ਦਾ ਸਭ ਤੋਂ ਵੱਡਾ ਕਾਰਨ ਹੈ। ਇਸੇ ਵਜ੍ਹਾ ਕਰਕੇ ਅਕਾਲੀ ਦਲ ਦੇ ਵਫ਼ਾਦਾਰ ਵਰਕਰਾਂ ਦਾ ਮਨੋਬਲ ਲਗਾਤਾਰ ਡਿੱਗ ਰਿਹਾ ਹੈ ਅਤੇ ਮਾਨਸਾ ਵਿੱਚ ਪਾਰਟੀ ਤੇਜ਼ੀ ਨਾਲ ਖ਼ਾਤਮੇ ਵੱਲ ਵਧ ਰਹੀ ਹੈ। ਹਨੀਸ਼ ਬਾਂਸਲ ਨੇ ਆਪਣਾ ਲਿਖਤੀ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਅੰਦਰ ਮਿਹਨਤੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਸਿਰਫ਼ ਕੁਝ ਖ਼ਾਸ ਲੋਕਾਂ ਦੀਆਂ ਮਨਮਰਜ਼ੀਆਂ ਨੂੰ ਹੀ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਪਾਰਟੀ ਦਾ ਆਧਾਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਵਿੱਚ ਸੁਣਵਾਈ ਹੀ ਬੰਦ ਹੋ ਜਾਵੇ ਤਾਂ ਅਜਿਹੇ ਹਾਲਾਤ ਵਿੱਚ ਕੰਮ ਕਰਨਾ ਅਸੰਭਵ ਹੋ ਜਾਂਦਾ ਹੈ। ਹਨੀਸ਼ ਬਾਂਸਲ ਦੇ ਇਸ ਤਰ੍ਹਾਂ ਅਚਾਨਕ ਪਾਰਟੀ ਛੱਡਣ ਨਾਲ ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਸਥਾਨਕ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਅਸਤੀਫ਼ੇ ਤੋਂ ਬਾਅਦ ਹੋਰ ਵਰਕਰਾਂ ਅਤੇ ਆਗੂਆਂ ਵਿੱਚ ਵੀ ਅਸੰਤੋਸ਼ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਮਾਨਸਾ ਹਲਕੇ ਵਿੱਚ ਆਪਣੀ ਸਥਿਤੀ ਮਜ਼ਬੂਤ ਰੱਖਣਾ ਵੱਡੀ ਚੁਣੌਤੀ ਬਣੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਨੰਬਰਦਾਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਭੜਕਿਆ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ









Users Today : 0
Users Yesterday : 87
Users Last 7 days : 607