Home » ਬਰਨਾਲਾ » ਸਕੂਲ ਅਧਿਆਪਕ ਨੂੰ ਮੁਅੱਤਲ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ, ਵਿਦਿਆਰਥੀਆਂ ਦੀ ਸੁਰੱਖਿਆ ਨਾਲ ਨਹੀਂ ਹੋਵੇਗਾ ਕੋਈ ਸਮਝੌਤਾ

ਸਕੂਲ ਅਧਿਆਪਕ ਨੂੰ ਮੁਅੱਤਲ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ, ਵਿਦਿਆਰਥੀਆਂ ਦੀ ਸੁਰੱਖਿਆ ਨਾਲ ਨਹੀਂ ਹੋਵੇਗਾ ਕੋਈ ਸਮਝੌਤਾ

      ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਵਿਰੁੱਧ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ
ਸਕੂਲ ਅਧਿਆਪਕ ਨੂੰ ਮੁਅੱਤਲ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ, ਵਿਦਿਆਰਥੀਆਂ ਦੀ ਸੁਰੱਖਿਆ ਨਾਲ ਨਹੀਂ ਹੋਵੇਗਾ ਕੋਈ ਸਮਝੌਤਾ
[responsivevoice_button voice="Hindi Male"]

ਬਰਨਾਲਾ ਬਿਊਰੋ

          ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਵਿਰੁੱਧ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ ਹੈ। ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਮਾਸੂਮ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਕਿਸੇ ਨੂੰ ਦੱਸਣ ‘ਤੇ ਪ੍ਰੀਖਿਆ ਵਿੱਚ ਫੇਲ੍ਹ ਕਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮੰਦਭਾਗੀ ਘਟਨਾ ‘ਤੇ ਡੂੰਘੀ ਚਿੰਤਾ ਅਤੇ ਅਫ਼ਸੋਸ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰੇਕ ਬੱਚੇ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ, ਡਰਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖਸ਼ਿਆ ਨਹੀਂ ਜਾਵੇਗਾ। ਸਿੱਖਿਆ ਮੰਤਰੀ ਨੇ ਇਸ ਪੂਰੇ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੋਸ਼ ਸਾਬਤ ਹੋਣ ‘ਤੇ ਸਬੰਧਤ ਅਧਿਆਪਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ, ਸੁਖਾਵਾਂ ਅਤੇ ਡਰ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਅਤੇ ਸਖ਼ਤੀ ਨਾਲ ਕੀਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਦੌੜ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਪ੍ਰਸ਼ਾਸਨ ਨੇ ਵਿੱਢੀ ਕਾਰਵਾਈ, ਇਲਾਕੇ ਦੇ 25 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

0 0 votes
Article Rating
Subscribe
Notify of
guest
0 Comments
Oldest
Newest Most Voted