ਬਰਨਾਲਾ ਬਿਊਰੋ 9 ਮਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਤਹਿਤ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਅਤੇ ਡੀ.ਐੱਸ.ਪੀ. ਤਪਾ ਸ੍ਰੀ ਜਸਕਰਨ ਸਿੰਘ ਬਰਾੜ ਪੀ ਪੀ ਐੱਸ ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 1 ਕਿਲੋ 3 ਗਰਾਮ ਹੈਰੋਇਨ ਬਰਾਮਦ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਨਸ਼ਾ ਸਪਲਾਈ ਦੀਆਂ ਡੂੰਘੀਆਂ ਤਾਰਾਂ ਫਰੋਲੀਆਂ ਜਾ ਸਕਣ ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 07-05-2026 ਨੂੰ ਸ:ਥ ਸੁਰਿੰਦਰ ਸਿੰਘ 1219/ਜੀ.ਆਰ.ਪੀ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਲਈ ਨੇੜੇ ਠੇਕਾ ਸ਼ਰਾਬ ਪਿੰਡ ਨੈਣੇਵਾਲ ਮੌਜੂਦ ਸੀ। ਸ਼ਾਮ ਕਰੀਬ 4:35 ਵਜੇ ਮੁਖਬਰ ਤੋਂ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਜੋ ਕਿ ਕਥਿਤ ਤੌਰ ‘ਤੇ ਹੈਰੋਇਨ/ਚਿੱਟਾ ਵੇਚਦਾ ਹੈ, ਆਪਣੇ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ ਹਾਂਡਾ (ਰੰਗ ਕਾਲਾ) ਸਵਾਰ ਹੋ ਕੇ ਭਾਰਤਮਾਲਾ ਪ੍ਰੋਜੈਕਟ ਰੋਡ ਹੁੰਦੇ ਹੋਇਆ ਬਠਿੰਡਾ ਸਾਇਡ ਤੋਂ ਪਿੰਡ ਸੰਧੂ ਕਲਾ ਖੜ੍ਹਾ ਹੈ ਅਤੇ ਹੈਰੋਇਨ ਅੱਗੇ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਤਲਾਹ ਭਰੋਸੇਯੋਗ ਹੋਣ ‘ਤੇ ਕਾਰਵਾਈ ਕੀਤੀ ਗਈ ਅਤੇ ਮੁੱਕਦਮਾ ਦਰਜ ਕੀਤਾ ਗਿਆ। ਓਹਨਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਕਾਬੂ ਕਰਕੇ ਉਸ ਕੋਲੋਂ 1 ਕਿਲੋ 03 ਗਰਾਮ ਨਸ਼ੀਲਾ ਪਦਾਰਥ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਮੁਲਜ਼ਮ ਨੂੰ ਮਿਤੀ 08-05-2026 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਓਹਨਾਂ ਕਿਹਾ ਕਿ ਮੁਲਜ਼ਮ ਕੋਲੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਬੈਕਵਰਡ ਫਾਰਵਰਡ ਲਿੰਕਾਂ ਬਾਰੇ ਪਤਾ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਧੌਲਾ ਤੋਂ ਕਾਹਨੇਕੇ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ









Users Today : 10
Users Yesterday : 10
Users Last 7 days : 314