Home » ਮੋਗਾ » ਮੋਗਾ ਪੁਲਿਸ ਦੀ ਵੱਡੀ ਸਫ਼ਲਤਾ: ਸਦਰ ਥਾਣਾ ਗ੍ਰਨੇਡ ਹਮਲੇ ਦੇ ਮਾਮਲੇ ‘ਚ ਸਤਾਰਾਂ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਸਾਜ਼ਿਸ਼ ਦਾ ਨਕਾਬ ਲੱਥਾ

ਮੋਗਾ ਪੁਲਿਸ ਦੀ ਵੱਡੀ ਸਫ਼ਲਤਾ: ਸਦਰ ਥਾਣਾ ਗ੍ਰਨੇਡ ਹਮਲੇ ਦੇ ਮਾਮਲੇ ‘ਚ ਸਤਾਰਾਂ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਸਾਜ਼ਿਸ਼ ਦਾ ਨਕਾਬ ਲੱਥਾ

  ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਤਹਿਤ ਮੋਗਾ ਪੁਲਿਸ ਨੇ ਇੱਕ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਥਾਣਾ ਸਦਰ ਮੋਗਾ ਕੰਪਲੈਕਸ ਵਿੱਚ ਹੋਏ
ਮੋਗਾ ਪੁਲਿਸ ਦੀ ਵੱਡੀ ਸਫ਼ਲਤਾ: ਸਦਰ ਥਾਣਾ ਗ੍ਰਨੇਡ ਹਮਲੇ ਦੇ ਮਾਮਲੇ 'ਚ ਸਤਾਰਾਂ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਸਾਜ਼ਿਸ਼ ਦਾ ਨਕਾਬ ਲੱਥਾ
[responsivevoice_button voice="Hindi Male"]

ਮੋਗਾ ਬਿਊਰੋ

          ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਮੋਗਾ ਪੁਲਿਸ ਨੇ ਇੱਕ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਥਾਣਾ ਸਦਰ ਮੋਗਾ ਕੰਪਲੈਕਸ ਵਿੱਚ ਹੋਏ ਘੱਟ ਤੀਬਰਤਾ ਵਾਲੇ ਗ੍ਰੇਨੇਡ ਹਮਲੇ ਦੇ ਮਾਮਲੇ ਦਾ ਮੁਕੰਮਲ ਪਰਦਾਫਾਸ਼ ਕਰਦਿਆਂ ਕੁੱਲ ਸਤਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਨੌ ਮਿਲੀਮੀਟਰ ਗਲਾਕ ਪਿਸਤੌਲ, ਮੈਗਜ਼ੀਨ ਅਤੇ ਇੱਕ ਦੇਸੀ ਧਮਾਕਾਖੇਜ਼ ਸਮੱਗਰੀ ਭਾਵ ਆਈ.ਈ.ਡੀ. ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ ਮੁਲਜ਼ਮਾਂ ਦੀ ਅਗਲੀ ਮੰਦਭਾਗੀ ਮਨਸ਼ਾ ਫਿਰੋਜ਼ਪੁਰ-ਜੰਮੂ ਟਰੇਨ ਵਿੱਚ ਇਹ ਧਮਾਕਾਖੇਜ਼ ਸਮੱਗਰੀ ਰੱਖ ਕੇ ਧਮਾਕਾ ਕਰਨ ਦੀ ਸੀ, ਜਿਸ ਨੂੰ ਪੁਲਿਸ ਨੇ ਸਮਾਂ ਰਹਿੰਦੇ ਨਾਕਾਮ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਰੀਦਕੋਟ ਰੇਂਜ ਦੀ ਇੰਸਪੈਕਟਰ ਜਨਰਲ ਨੀਲਾਂਬਰੀ ਜਗਦਾਲੇ ਨੇ ਦੱਸਿਆ ਕਿ ਅੱਠ ਜੁਲਾਈ ਨੂੰ ਤੜਕੇ ਕਰੀਬ ਤਿੰਨ ਵਜ ਕੇ ਪੰਦਰਾਂ ਮਿੰਟ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਥਾਣਾ ਸਦਰ ਮੋਗਾ ਦੀ ਇਮਾਰਤ ਦੇ ਅੰਦਰ ਘੱਟ ਤੀਬਰਤਾ ਵਾਲਾ ਗ੍ਰੇਨੇਡ ਸੁੱਟ ਕੇ ਹਮਲਾ ਕੀਤਾ ਗਿਆ ਸੀ। ਇਸ ਸਬੰਧੀ ਥਾਣਾ ਸਦਰ ਮੋਗਾ ਵਿਖੇ ਵੱਖ-ਵੱਖ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਰਤਾਜ ਸਿੰਘ ਚਾਹਲ ਦੀ ਦੇਖ-ਰੇਖ ਹੇਠ ਐਸ.ਪੀ. ਡਿਟੈਕਟਿਵ ਬਾਲ ਕ੍ਰਿਸ਼ਨ ਸਿੰਗਲਾ, ਡੀ.ਐਸ.ਪੀ. ਡਿਟੈਕਟਿਵ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਸਿਟੀ ਜਤਿੰਦਰ ਸਿੰਘ ਗਿੱਲ, ਸੀ.ਆਈ.ਏ. ਸਟਾਫ਼ ਇੰਚਾਰਜ ਦਲਜੀਤ ਸਿੰਘ ਅਤੇ ਥਾਣਾ ਸਦਰ ਇੰਚਾਰਜ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉੱਚ ਤਕਨੀਕੀ ਜਾਂਚ ਅਤੇ ਗੁਪਤ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਇਸ ਅੰਨ੍ਹੇ ਕੇਸ ਨੂੰ ਸੁਲਝਾਉਣ ਵਿੱਚ ਸਫ਼ਲਤਾ ਪ੍ਰਾਪਤ ਕੀਤੀ। ਪੁਲਿਸ ਦੀ ਸ਼ੁਰੂਆਤੀ ਜਾਂਚ ਦੌਰਾਨ ਮੁੱਖ ਮੁਲਜ਼ਮਾਂ ਗਗਨ ਉਰਫ਼ ਕਾਲੀ ਵਾਸੀ ਢੇਰੂ ਜ਼ਿਲ੍ਹਾ ਫਿਰੋਜ਼ਪੁਰ, ਰਾਜੇਸ਼ ਉਰਫ਼ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਅਤੇ ਸ਼ੁਭਮ ਉਰਫ਼ ਭਿੰਡਰ ਵਾਸੀ ਕੋਤਵਾਲ ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਵਾਰਦਾਤ ਵਿੱਚ ਵਰਤਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ। ਅਗਲੀ ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਇਸ ਪੂਰੀ ਸਾਜ਼ਿਸ਼ ਪਿੱਛੇ ਵਿਦੇਸ਼ਾਂ ਵਿੱਚ ਬੈਠੇ ਆਗੂ ਇਕਬਾਲ ਉਰਫ਼ ਰਵੀ ਧਾਲੀਵਾਲ ਵਾਸੀ ਸਿਆ ਪਾੜੀ ਜ਼ਿਲ੍ਹਾ ਫਿਰੋਜ਼ਪੁਰ, ਕੁਲਜੀਤ ਕੌਰ ਵਾਸੀ ਤਲਵੰਡੀ ਨਪਾਲਾ ਜ਼ਿਲ੍ਹਾ ਫਿਰੋਜ਼ਪੁਰ ਸ਼ਾਮਲ ਹਨ, ਜੋ ਬਾਹਰਲੇ ਦੇਸ਼ਾਂ ਵਿੱਚ ਆਪਣੇ ਸਾਥੀਆਂ ਲਾਜ਼ਰ ਉਰਫ਼ ਅਮਨ ਅਤੇ ਪ੍ਰਵੀਨ ਕੌਰ ਨਾਲ ਮਿਲ ਕੇ ਇਹ ਦੇਸ਼-ਵਿਰੋਧੀ ਨੈੱਟਵਰਕ ਚਲਾ ਰਹੇ ਹਨ। ਇਸ ਖ਼ੁਲਾਸੇ ਦੌਰਾਨ ਪੁਲਿਸ ਅਧਿਕਾਰੀ ਸਰਤਾਜ ਸਿੰਘ ਚਾਹਲ, ਬਾਲ ਕ੍ਰਿਸ਼ਨ ਸਿੰਗਲਾ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਗਿੱਲ, ਦਲਜੀਤ ਸਿੰਘ ਅਤੇ ਹਰਵਿੰਦਰ ਸਿੰਘ ਉਚੇਚੇ ਤੌਰ ‘ਤੇ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ

0 0 votes
Article Rating
Subscribe
Notify of
guest
0 Comments
Oldest
Newest Most Voted