Home » ਪ੍ਰਮੁੱਖ ਖ਼ਬਰਾਂ » ਮੋਗਾ ਰੈਲੀ ਲਈ ਭਾਜਪਾ ਨੇ ਕਸੀ ਕਮਰ: ਹੰਡਿਆਇਆ ਇਕਾਈ ਵਲੋਂ ਜ਼ੋਰਦਾਰ ਤਿਆਰੀਆਂ ਸ਼ੁਰੂ

ਮੋਗਾ ਰੈਲੀ ਲਈ ਭਾਜਪਾ ਨੇ ਕਸੀ ਕਮਰ: ਹੰਡਿਆਇਆ ਇਕਾਈ ਵਲੋਂ ਜ਼ੋਰਦਾਰ ਤਿਆਰੀਆਂ ਸ਼ੁਰੂ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜ਼ਿਲ੍ਹੇ ਭਰ ’ਚ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਭਾਜਪਾ ਦੀ ਹੰਡਿਆਇਆ ਇਕਾਈ ਵਲੋਂ ਲੋਕਾਂ ਨੂੰ ਵੱਡੀ ਗਿਣਤੀ ’ਚ ਰੈਲੀ ’ਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੋਗਾ ਰੈਲੀ ਲਈ ਭਾਜਪਾ ਨੇ ਕਸੀ ਕਮਰ: ਹੰਡਿਆਇਆ ਇਕਾਈ ਵਲੋਂ ਜ਼ੋਰਦਾਰ ਤਿਆਰੀਆਂ ਸ਼ੁਰੂ
[responsivevoice_button voice="Hindi Male"]

ਬਰਨਾਲਾ ਬਿਊਰੋ 3 ਮਾਰਚ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜ਼ਿਲ੍ਹੇ ਭਰ ’ਚ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਭਾਜਪਾ ਦੀ ਹੰਡਿਆਇਆ ਇਕਾਈ ਵਲੋਂ ਲੋਕਾਂ ਨੂੰ ਵੱਡੀ ਗਿਣਤੀ ’ਚ ਰੈਲੀ ’ਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਸ਼ਾਂਤੀ ਹਾਲ ਹੰਡਿਆਇਆ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ’ਚ ਬਰਨਾਲਾ ਰੈਲੀ ਇੰਚਾਰਜ ਸਤੀਸ਼ ਗਰਗ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ’ਚ ਨਵਾਂ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਇਹ ਰੈਲੀ ਪੰਜਾਬ ’ਚ ਭਾਜਪਾ ਸਰਕਾਰ ਬਣਨ ਦਾ ਮੁਢ ਬੰਨ੍ਹੇਗੀ ਤੇ ਸੂਬੇ ’ਚ ਵਿਕਾਸ ਦੀ ਨਵੀਂ ਲਹਿਰ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ। ਪਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਲਈ ਹੁਣ ਡਬਲ ਇੰਜਨ ਵਾਲੀ ਸਰਕਾਰ ਦੀ ਲੋੜ ਹੈ ਤਾਂ ਜੋ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਸਕਣ। ਇਸ ਮੌਕੇ ਹੰਡਿਆਇਆ ਦੇ ਮੰਡਲ ਪ੍ਰਧਾਨ ਅਖਿਲੇਸ਼ ਸ਼ਰਮਾ ਨੇ ਵੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਤੇ 14 ਮਾਰਚ ਨੂੰ ਮੋਗਾ ਪਹੁੰਚ ਕੇ ਅਮਿਤ ਸ਼ਾਹ ਦੇ ਵਿਚਾਰ ਸੁਣੇ ਜਾਣ। ਜ਼ਿਲ੍ਹਾ ਆਗੂ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ ਤੇ ਹੰਡਿਆਇਆ ਇਲਾਕੇ ਤੋਂ ਵੱਡੀ ਗਿਣਤੀ ’ਚ ਵਰਕਰ ਤੇ ਸਮਰਥਕ ਰਵਾਨਾ ਹੋਣਗੇ। ਮੀਟਿੰਗ ’ਚ ਬਰਨਾਲਾ ਦਿਹਾਤੀ ਦੇ ਮੰਡਲ ਪ੍ਰਧਾਨ ਪੁਨੀਤ ਕੌਸ਼ਲ, ਬਰਨਾਲਾ ਸ਼ਹਿਰੀ ਦੇ ਮੰਡਲ ਪ੍ਰਧਾਨ ਭਰਤ ਕਾਂਸਲ, ਅਸ਼ੋਕ ਕੁਮਾਰ ਸ਼ਾਸ਼ਤਰੀ, ਸਾਬਕਾ ਮੰਡਲ ਪ੍ਰਧਾਨ ਗੋਰਾ ਲਾਲ, ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਸੋਮਨਾਥ, ਪ੍ਰਦੀਪ ਕੁਮਾਰ, ਬਿੱਟੂ ਕੁਮਾਰ, ਮਨਦੀਪ ਕੁਮਾਰ ਨੋਨਾ, ਬੂਟਾ ਸਿੰਘ, ਮੇਜਰ ਸਿੰਘ, ਮੱਖਣ ਸਿੰਘ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।

ਹੋਰ ਤਾਜ਼ਾਂ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ