ਧਰਨੇ ‘ਚ ਪੁੱਜ ਕੇ ਐਸਡੀਓ ਨੇ ਸੀਜ਼ਨ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਦਾ ਦਿੱਤਾ ਭਰੋਸਾ
ਬਰਨਾਲਾ ਬਿਊਰੋ 23 ਮਾਰਚ
ਇਲਾਕੇ ਦੀ ਅਹਿਮ ਸੜਕ ਭਦੌੜ ਤੋਂ ਛੰਨਾ ਦੀ ਪਿਛਲੇ ਇਕ ਸਾਲ ਤੋਂ ਨਾਬਾਰਡ ਅਧੀਨ ਚੱਲ ਰਹੇ ਨਿਰਮਾਣ ਕਾਰਜ ’ਚ ਹੋ ਰਹੀ ਬੇਲੋੜੀ ਦੇਰੀ ਨੇ ਇਲਾਕਾ ਨਿਵਾਸੀਆਂ ਦੇ ਸਬਰ ਦਾ ਬੰਨ੍ਹ ਤੋੜ ਦਿੱਤਾ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਦੋਵਾਂ ਜਥੇਬੰਦੀਆਂ ਨੇ ਇੱਕਜੁੱਟ ਹੁੰਦਿਆਂ ਭਦੌੜ ਵਿਖੇ ਰੋਸ ਧਰਨਾ ਦਿੱਤਾ। ਇਸ ਮੌਕੇ ਕਿਸਾਨਾਂ ਤੇ ਆਮ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਆ। ਜਿਨ੍ਹਾਂ ਨੇ ਸਰਕਾਰ, ਮੰਡੀਕਰਨ ਬੋਰਡ ਤੇ ਸਬੰਧਤ ਠੇਕੇਦਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਕਰਮਜੀਤ ਸਿੰਘ ਮਾਨ ਤੇ ਕੁਲਵੰਤ ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਭਦੌੜ ਤੋਂ ਛੰਨਾ ਸੜਕ ਦੀ ਹਾਲਤ ਪਿਛਲੇ ਇਕ ਸਾਲ ਤੋਂ ਬਦ ਤੋਂ ਬਦਤਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੜਕ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਨ ਜਿੱਥੇ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।
ਉੱਥੇ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਲਿਜਾਣ ’ਚ ਦਿੱਕਤਾਂ ਆ ਰਹੀਆਂ ਹਨ। ਕਿਸਾਨ ਆਗੂਆਂ ਨੇ ਸਬੰਧਤ ਠੇਕੇਦਾਰ ਚਮਨ ਲਾਲ ਵਿਰੁੱਧ ਰੱਜ ਕੇ ਭੜਾਸ ਕੱਢਦਿਆਂ ਕਿਹਾ ਕਿ ਜਨਤਾ ਦੇ ਪੈਸੇ ਦੀ ਦੁਰਵਰਤੋਂ ਤੇ ਕੰਮ ’ਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਦੇ ਤਿੱਖੇ ਤੇਵਰਾਂ ਨੂੰ ਵੇਖਦਿਆਂ ਐੱਸਡੀਓ ਪ੍ਰਦੀਪ ਸਿੰਘ ਨੇ ਭਰੋਸਾ ਦਿਵਾਇਆ ਕਿ ਸੜਕ ਦਾ ਨਿਰਮਾਣ ਕਾਰਜ ਅੱਜ ਤੋਂ ਹੀ ਮੁੜ ਸਰਗਰਮੀ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਣਕ ਦੀ ਵਾਢੀ ਤੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸੜਕ ਨੂੰ ਹਰ ਹਾਲ ’ਚ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਮੰਡੀਆਂ ’ਚ ਆਉਣ-ਜਾਣ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਾ ਝੱਲਣੀ ਪਵੇ। ਧਰਨੇ ’ਚ ਵੱਡੀ ਗਿਣਤੀ ’ਚ ਹਾਜ਼ਰ ਲੋਕਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦਿੱਤੇ ਗਏ ਭਰੋਸੇ ਮੁਤਾਬਕ ਕੰਮ ਨੇ ਰਫ਼ਤਾਰ ਨਾ ਫੜੀ ਤਾਂ ਉਹ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ, ਛਿੰਦਾ ਸਿੰਘ, ਕਾਲੂ ਗਿੱਲ, ਵਿਸਾਖਾ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ, ਮਾਨ ਸਿੰਘ, ਹਰਬੰਸ ਸਿੰਘ, ਭੰਤ ਸਿੰਘ, ਭੋਲਾ ਸਿੰਘ ਛੰਨਾ, ਕਾਲਾ ਸਿੰਘ ਜੈਦ, ਅਮਨਦੀਪ ਸਿੰਘ, ਪਾਲ ਸਿੰਘ, ਸੀਰਾ ਮਾਨ, ਲਛਮਣ ਮਾਨ ਤੇ ਧੀਰਾ ਸਿੰਘ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ।
ਟੈਂਡਰ ਖਤਮ ਹੋਣ ਦੀ ਮਿਆਦ ਬਾਰੇ ਨਹੀਂ ਹੈ ਜਾਣਕਾਰੀ : ਐੱਸਡੀਓ
ਮੰਡੀਕਰਨ ਬੋਰਡ ਦੇ ਐੱਸਡੀਓ ਪ੍ਰਦੀਪ ਸਿੰਘ ਨਾਲ ਸੰਪਰਕ ਕਰਨ ’ਤੇ ਦੱਸਿਆ ਕਿ ਇਹ ਸੜਕ ਨਾਬਾਰਡ ਅਧੀਨ ਬਣ ਰਹੀ ਹੈ। ਠੇਕੇਦਾਰ ਵਲੋਂ ਕੰਮ ਬੰਦ ਕਰਨ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ 31 ਮਾਰਚ ਤਕ ਦੂਜੇ ਪ੍ਰੋਜੈਕਟ ਮੁਕੰਮਲ ਕਰਨ ਦੀ ਮਜਬੂਰੀ ਕਾਰਨ ਠੇਕੇਦਾਰ ਨੇ ਲੇਬਰ ਨੂੰ ਹੋਰ ਪਾਸੇ ਲਗਾ ਦਿੱਤਾ ਸੀ। ਹਾਲਾਂਕਿ ਜਦੋਂ ਉਨ੍ਹਾਂ ਤੋਂ ਟੈਂਡਰ ਦੀ ਮਿਆਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਪਣੀ ਤਾਇਨਾਤੀ ਪਿਛਲੇ ਸਾਲ ਅਕਤੂਬਰ ਦੀ ਹੋਣ ਦਾ ਹਵਾਲਾ ਦੇ ਕੇ ਜਾਣਕਾਰੀ ਹੋਣ ਤੋਂ ਅਸਮਰੱਥਾ ਪ੍ਰਗਟਾਈ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਐਸਐਸਡੀ ਕਾਲਜ ਬਰਨਾਲਾ ਵਿਖੇ ਨਸ਼ੇ ਨੂੰ ਨਾਂਹ, ਜ਼ਿੰਦਗੀ ਨੂੰ ਹਾਂ ਕਰਵਾਇਆ ਮੁਕਾਬਲਾ









Users Today : 8
Users Yesterday : 26
Users Last 7 days : 233