Home » ਪ੍ਰਮੁੱਖ ਖ਼ਬਰਾਂ » ਬੀਕੇਯੂ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦਾ ਸਮਾਂ ਬਦਲਣ ਦੀ ਮੰਗ

ਬੀਕੇਯੂ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦਾ ਸਮਾਂ ਬਦਲਣ ਦੀ ਮੰਗ

 ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਢੀਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫਦ ਵੱਲੋਂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਮੋਹਿਤ ਬਾਂਸਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਨੂੰ ਮੰਗ ਪੱਤਰ ਸੌਂਪਦੇ ਹੋਏ।
[responsivevoice_button voice="Hindi Male"]

ਕਿਸਾਨਾਂ ਦੇ ਵਫਦ ਨੇ ਐਸਡੀਓ ਮੋਹਿਤ ਬਾਂਸਲ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ ਬਿਊਰੋ 10 ਅਪ੍ਰੈਲ

                     ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਢੀਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫਦ ਵੱਲੋਂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਮੋਹਿਤ ਬਾਂਸਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਬਦਲਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕਣਕ ਦੀ ਬਾਡੀ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਰਾਤ ਡੇਢ ਵਜੇ ਤੋਂ ਸਵੇਰੇ 5 ਵਜੇ ਤੱਕ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਧੀ ਰਾਤ ਦੇ ਸਮੇਂ ਖੇਤਾਂ ਵਿੱਚ ਜਾਣਾ ਕਿਸਾਨਾਂ ਲਈ ਖ਼ਤਰਨਾਕ ਵੀ ਹੈ ਅਤੇ ਇਸ ਨਾਲ ਉਨ੍ਹਾਂ ਦੀ ਦਿਨਚਰੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਲਈ ਕਿਸਾਨਾਂ ਨੇ ਮੰਗ ਕੀਤੀ ਕਿ ਬਿਜਲੀ ਸਪਲਾਈ ਦਾ ਸਮਾਂ ਬਦਲ ਕੇ ਸਵੇਰੇ 4 ਵਜੇ ਤੋਂ ਸਵੇਰੇ 8 ਵਜੇ ਤੱਕ ਕੀਤਾ ਜਾਵੇ, ਤਾਂ ਜੋ ਕਿਸਾਨ ਸੁਵਿਧਾਜਨਕ ਅਤੇ ਸੁਰੱਖਿਅਤ ਢੰਗ ਨਾਲ ਖੇਤੀਬਾੜੀ ਦੇ ਕੰਮ ਕਰ ਸਕਣ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਡਸਾ, ਜਰਨਲ ਸਕੱਤਰ ਅਮਰਜੀਤ ਸਿੰਘ ਭੋਲਾ  ਅਤੇ ਬਲਾਕ ਆਗੂ ਡਾ. ਸੁਖਦੀਪ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਇਹ ਮੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਇਸ ਮੌਕੇ ਐਸਡੀਓ ਮੋਹਿਤ ਬਾਂਸਲ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਅਧਾਰ ਤੇ ਉੱਚ ਅਧਿਕਾਰੀਆਂ ਤੱਕ ਭੇਜ ਕੇ ਜਲਦ ਹੀ ਯੋਗ ਕਾਰਵਾਈ ਕਰਵਾਈ ਜਾਵੇਗੀ।ਇਸ ਮੌਕੇ ਕਾਈ ਪ੍ਰਧਾਨ ਮਲਕੀਤ ਸਿੰਘ ਮਹਿਲ ਕਲਾਂ, ਮਹਿੰਦਰ ਸਿੰਘ ਮਹਿਲ ਕਲਾਂ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।

ਕੈਪਸ਼ਨ:         ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਨੂੰ ਮੰਗ ਪੱਤਰ ਸੌਂਪਦੇ ਹੋਏ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ

0 0 votes
Article Rating
Subscribe
Notify of
guest
0 Comments
Oldest
Newest Most Voted