ਲੁਧਿਆਣਾ ਬਿਊਰੋ
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗ੍ਰੇਟਰ ਲੁਧਿਆਣਾ ਐਫੀਲੀਏਟਿਡ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਡਾਕਟਰ ਨਰਿੰਦਰ ਸਿੰਘ ਧਾਲੀਵਾਲ ਅਤੇ ਉਪ ਮੰਡਲ ਮਜਿਸਟਰੇਟ ਜਸਲੀਨ ਕੌਰ ਭੁੱਲਰ ਸਮੇਤ ਕਈ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਮੁੰਡੀਆਂ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜਨਤਾ ਦੀ ਸਹੂਲਤ ਲਈ ਸਾਰੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਲੁਧਿਆਣਾ ਤੋਂ ਰਾਹੋਂ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਉੱਥੇ ਸੀਵਰੇਜ ਦੇ ਪਾਣੀ ਦੇ ਇਕੱਠੇ ਹੋਣ ਦੀ ਗੰਭੀਰ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਨੂੰ ਸੁਧਾਰਨ ਲਈ ਸੀਵਰੇਜ ਦੀ ਸਫ਼ਾਈ ਵਾਸਤੇ ਜਲਦੀ ਹੀ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਰਾਹੋਂ ਸੜਕ ‘ਤੇ ਪਸ਼ੂਆਂ ਦੇ ਲੰਘਣ ਲਈ ਅੰਡਰਪਾਥ ਤਿਆਰ ਹੋ ਚੁੱਕਾ ਹੈ ਅਤੇ ਪਹੁੰਚ ਸੜਕਾਂ ਦਾ ਕੰਮ ਵੀ ਅੰਤਿਮ ਪੜਾਅ ‘ਤੇ ਹੈ। ਇਸ ਤੋਂ ਇਲਾਵਾ ਮੰਤਰੀ ਨੇ ਮਾਨਸੂਨ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਹਲਕੇ ਵਿੱਚ ਬਣਨ ਵਾਲੇ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਦੇ ਸੁਧਾਰ, ਜਿੰਮ, ਕਮਿਊਨਿਟੀ ਹਾਲਾਂ ਦੀ ਉਸਾਰੀ ਅਤੇ ਬਿਜਲੀ ਬੋਰਡ ਨਾਲ ਸਬੰਧਤ ਮੁੱਦਿਆਂ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਾਫ਼ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਇਸ ਦਾ ਸਿੱਧਾ ਅਸਰ ਲੋਕਾਂ ‘ਤੇ ਪੈਂਦਾ ਹੈ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਅਧਿਕਾਰੀ ਲਗਾਤਾਰ ਮੌਕੇ ‘ਤੇ ਜਾ ਕੇ ਨਿਗਰਾਨੀ ਰੱਖਣ ਅਤੇ ਪ੍ਰਗਤੀ ਰਿਪੋਰਟਾਂ ਜਮ੍ਹਾਂ ਕਰਵਾਉਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਦੇ ਸਤਿਕਾਰਯੋਗ ਪਿਤਾ ਸ਼ੇਰ ਸਿੰਘ ਫੌਜੀ ਦਾ ਦੇਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ









Users Today : 2
Users Yesterday : 10
Users Last 7 days : 365