Home » ਪ੍ਰਮੁੱਖ ਖ਼ਬਰਾਂ » ਕੈਲਗਰੀ ਵਿੱਚ ਕੈਨੇਡਾ ਦਾ 159ਵਾਂ ਜਨਮ ਦਿਨ ਬੇਹੱਦ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ

ਕੈਲਗਰੀ ਵਿੱਚ ਕੈਨੇਡਾ ਦਾ 159ਵਾਂ ਜਨਮ ਦਿਨ ਬੇਹੱਦ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ

ਕੈਲਗਰੀ ਦੇ ਪ੍ਰੇਰੀਵਿੰਡ ਪਾਰਕ ਵਿਖੇ ਕੈਨੇਡਾ ਦਿਵਸ ਸਮਾਗਮ ਦੌਰਾਨ ਮੁੱਖ ਮੰਤਰੀ ਡੈਨੀਅਲ ਸਮਿੱਥ, ਮੇਅਰ ਜੈਮੀ ਫਰਕਸ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੇ ਜਾਣ ਦਾ ਇੱਕ ਮਨਮੋਹਕ ਦ੍ਰਿਸ਼।
[responsivevoice_button voice="Hindi Male"]

 

ਕੈਲਗਰੀ ਬਿਊਰੋ:

                ਕੈਲਗਰੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੈਨੇਡਾ ਦਾ 159ਵਾਂ ਜਨਮ ਦਿਨ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਚਾਰੇ ਪਾਸੇ ਦੇਸ਼ ਭਗਤੀ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸ਼ਹਿਰ ਦੇ ਪ੍ਰੇਰੀਵਿੰਡ ਪਾਰਕ ਵਿਖੇ ਅਹਿਮਦੀਆ ਜਮਾਤ ਵੱਲੋਂ ਕੈਨੇਡਾ ਡੇਅ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਅਤੇ ਮਹਿਮਾਨਾਂ ਨੇ ਸ਼ਿਰਕਤ ਕੀਤੀ। ਇਸ ਸ਼ੁਭ ਮੌਕੇ ‘ਤੇ ਬੱਚਿਆਂ ਵੱਲੋਂ ਬਹੁਤ ਹੀ ਸੁਰੀਲੀ ਆਵਾਜ਼ ਵਿੱਚ ਕੈਨੇਡਾ ਦਾ ਰਾਸ਼ਟਰੀ ਗੀਤ ‘ਓ ਕੈਨੇਡਾ’ ਗਾਇਨ ਕੀਤਾ ਗਿਆ ਜਿਸ ਨੇ ਹਾਜ਼ਰ ਸਾਰੇ ਲੋਕਾਂ ਦੇ ਮਨਾਂ ਵਿੱਚ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰ ਦਿੱਤਾ। ਇਸ ਤੋਂ ਬਾਅਦ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਵੱਲੋਂ ਕੈਨੇਡਾ ਦਾ ਰਾਸ਼ਟਰੀ ਝੰਡਾ, ਅਲਬਰਟਾ ਦਾ ਸੂਬਾਈ ਝੰਡਾ, ਅਹਿਮਦੀਆ ਜਮਾਤ ਦਾ ਝੰਡਾ ਅਤੇ ਸਿਟੀ ਆਫ ਕੈਲਗਰੀ ਦਾ ਝੰਡਾ ਪੂਰੇ ਮਾਣ-ਸਤਿਕਾਰ ਨਾਲ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਖੇਤਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਆਏ ਹੋਏ ਲੋਕਾਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਵਿੱਚ ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ, ਕੈਲਗਰੀ ਦੇ ਮੇਅਰ ਜੈਮੀ ਫਰਕਸ, ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਨਹੀਦ ਨੈਂਨਸੀ, ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ, ਸੰਸਦ ਮੈਂਬਰ ਦਲਵਿੰਦਰ ਸਿੰਘ ਗਿੱਲ, ਕੈਬਨਿਟ ਮੰਤਰੀ ਰਾਜਨ ਸਾਹਨੀ, ਕੌਂਸਲਰ ਸੰਨੀ ਸਾਮਰਾ, ਵਿਧਾਇਕ ਇਰਫਾਨ ਸਾਬੀਰ, ਕੌਂਸਲਰ ਰਾਜ ਧਾਲੀਵਾਲ, ਵਿਧਾਇਕ ਗੁਰਿੰਦਰ ਬਰਾੜ, ਵਿਧਾਇਕ ਪਰਮੀਤ ਸਿੰਘ ਬੋਪਾਰਾਏ, ਹਰਦਿਆਲ ਸਿੰਘ ਹੈਪੀ ਮਾਨ ਅਤੇ ਜਤਿੰਦਰ ਸਿੰਘ ਤਤਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਕੈਲਗਰੀ ਦੇ ਪੁਲਿਸ ਅਫਸਰਾਂ, ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਵੀ ਇਸ ਜਸ਼ਨ ਵਿੱਚ ਹਿੱਸਾ ਲਿਆ। ਸਾਰੇ ਬੁਲਾਰਿਆਂ ਨੇ ਲੋਕਾਂ ਨੂੰ ਕੈਨੇਡਾ ਦੇ 159ਵੇਂ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੈਨੇਡਾ ਸੰਸਾਰ ਦਾ ਇੱਕ ਬਹੁਤ ਹੀ ਵਧੀਆ ਅਤੇ ਮਿਸਾਲੀ ਦੇਸ਼ ਹੈ ਜਿੱਥੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਸ ਵਿੱਚ ਮਿਲ-ਜੁਲ ਕੇ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਹਮੇਸ਼ਾ ਆਪਸੀ ਭਾਈਚਾਰਾ, ਸ਼ਾਂਤੀ ਅਤੇ ਪਿਆਰ ਬਣਾਈ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਇਸ ਦੇਸ਼ ਦੀ ਅਸਲ ਤਾਕਤ ਹੈ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਬੜੇ ਮਾਣ ਨਾਲ ਕਿਹਾ ਕਿ ਉਨ੍ਹਾਂ ਨੂੰ ਕੈਨੇਡੀਅਨ ਹੋਣ ‘ਤੇ ਬਹੁਤ ਮਾਣ ਹੈ ਅਤੇ ਉਹ ਖੁਸ਼ਕਿਸਮਤ ਹਨ ਕਿ ਇਸ ਮਹਾਨ ਦੇਸ਼ ਦਾ ਹਿੱਸਾ ਹਨ। ਸਾਰਿਆਂ ਨੇ ਇਕੱਠੇ ਹੋ ਕੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ-ਦੋਸਤਾਂ ਨਾਲ ਇਸ ਇਤਿਹਾਸਕ ਦਿਨ ਦਾ ਭਰਪੂਰ ਆਨੰਦ ਮਾਣਿਆ। ਸਮਾਗਮ ਵਿੱਚ ਆਏ ਮਹਿਮਾਨਾਂ ਅਤੇ ਆਮ ਲੋਕਾਂ ਲਈ ਵੱਖ-ਵੱਖ ਤਰ੍ਹਾਂ ਦੇ ਸੁਆਦੀ ਖਾਣਿਆਂ ਅਤੇ ਪਕਵਾਨਾਂ ਦਾ ਬਹੁਤ ਹੀ ਵਧੀਆ ਪ੍ਰਬੰਧ ਕੀਤਾ ਗਿਆ ਸੀ ਜਿਸ ਦਾ ਸਭ ਨੇ ਖ਼ੁਸ਼ੀ-ਖ਼ੁਸ਼ੀ ਅਨੰਦ ਲਿਆ। ਦਿਨ ਭਰ ਚੱਲੇ ਇਨ੍ਹਾਂ ਸ਼ਾਨਦਾਰ ਪ੍ਰੋਗਰਾਮਾਂ ਤੋਂ ਬਾਅਦ ਰਾਤ ਦੇ ਸਮੇਂ ਕੈਲਗਰੀ ਸ਼ਹਿਰ ਦੇ ਕਈ ਪ੍ਰਮੁੱਖ ਸਥਾਨਾਂ ‘ਤੇ ਅਸਮਾਨ ਵਿੱਚ ਸ਼ਾਨਦਾਰ ਆਤਿਸ਼ਬਾਜ਼ੀ ਅਤੇ ਪਟਾਕੇ ਚਲਾਏ ਗਏ ਜਿਸ ਨਾਲ ਪੂਰਾ ਅਸਮਾਨ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾ ਉੱਠਿਆ ਅਤੇ ਇਸ ਅਦਭੁਤ ਨਜ਼ਾਰੇ ਨੇ ਸ਼ਹਿਰ ਵਾਸੀਆਂ ਦਾ ਮਨ ਮੋਹ ਲਿਆ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਮੁਕੇਰੀਆਂ ਵਿੱਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਕਈ ਸੀਨੀਅਰ ਆਗੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 4
Users Today : 17
Users Yesterday : 92
Users Last 7 days : 644

ਰਾਸ਼ੀਫਲ