Home » ਪ੍ਰਮੁੱਖ ਖ਼ਬਰਾਂ » ਕਾਨੂੰਨੀ ਨੋਟਿਸ ਦੇ ਬਾਵਜੂਦ ਗੁਰਬਾਣੀ ਪ੍ਰਸਾਰਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਨਿੱਜੀ ਚੈਨਲ ਦੇ ਟਕਰਾਅ ਪੈਦਾ ਕਰਨ ਦੀ ਕੀਤੀ ਨਿੰਦਾ

ਕਾਨੂੰਨੀ ਨੋਟਿਸ ਦੇ ਬਾਵਜੂਦ ਗੁਰਬਾਣੀ ਪ੍ਰਸਾਰਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਨਿੱਜੀ ਚੈਨਲ ਦੇ ਟਕਰਾਅ ਪੈਦਾ ਕਰਨ ਦੀ ਕੀਤੀ ਨਿੰਦਾ

ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
[responsivevoice_button voice="Hindi Male"]

ਕੇਂਦਰੀ ਬਿਊਰੋ:

                  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਨਿੱਜੀ ਚੈਨਲ ਵੱਲੋਂ ਗੁਰਬਾਣੀ ਦੇ ਕੀਤੇ ਜਾ ਰਹੇ ਕਥਿਤ ਗੈਰ-ਕਾਨੂੰਨੀ ਪ੍ਰਸਾਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਅਧਿਕਾਰ ਖੇਤਰ ਅਤੇ ਏਕਾਧਿਕਾਰ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕਾਰਵਾਈਆਂ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਸਭ ਸਾਫ਼ ਹੋ ਜਾਵੇਗਾ ਕਿ ਅਜਿਹੇ ਵਿਵਾਦਾਂ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਧਾਮੀ ਨੇ ਪੰਜਾਬ ਸਰਕਾਰ ‘ਤੇ ਵੀ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਵਿਧਾਨ ਸਭਾ ਵਿੱਚ ਸੂਬੇ ਦੇ ਬੁਨਿਆਦੀ ਮੁੱਦਿਆਂ ‘ਤੇ ਵਿਚਾਰ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਬੇਰੁਜ਼ਗਾਰੀ, ਨਸ਼ਿਆਂ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਧਾਰਮਿਕ ਮੁੱਦਿਆਂ ਨੂੰ ਹਵਾ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਗਤ ਨੂੰ ਮੌਜੂਦਾ ਗੁਰਬਾਣੀ ਪ੍ਰਸਾਰਨ ਨਾਲ ਕੋਈ ਸਮੱਸਿਆ ਨਹੀਂ ਹੈ, ਪਰ ਨਵੇਂ ਚੈਨਲ ਦੇ ਆਉਣ ਤੋਂ ਬਾਅਦ ਜਾਣ-ਬੁੱਝ ਕੇ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਧਾਮੀ ਅਨੁਸਾਰ ਸਮੁੱਚਾ ਦਲ ਪੰਥ ਅਤੇ ਵੱਖ-ਵੱਖ ਸੰਪਰਦਾਵਾਂ ਸ਼੍ਰੋਮਣੀ ਕਮੇਟੀ ਦੇ ਨਾਲ ਖੜ੍ਹੀਆਂ ਹਨ ਅਤੇ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲੀਆਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਰੰਧਾਵਾ ਮਾਮਲਾ: ਲਾਲਜੀਤ ਭੁੱਲਰ ਦੇ ਪਿਤਾ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਮੰਗਿਆ ਫ਼ੋਨ ਦਾ ਕਾਲ ਰਿਕਾਰਡ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ