
ਖੇਤੀਬਾੜੀ

ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਅਤੇ ਮਿੱਟੀ ਪਰਖ ਸਬੰਧੀ ਬੀਹਲਾ ਵਿਖੇ ਜਾਗਰੂਕਤਾ ਕੈਂਪ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਉੱਨਤ ਕਿਸਮਾਂ ਅਪਣਾਉਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਜਾਗਰੂਕ ਕਰਨਾ ਸੀ। ਇ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਿੰਡ ਠੀਕਰੀਵਾਲਾ ਵਿਖੇ ਅਰਥੀ ਚੁੱਕ ਕੇ ਪੂਰੇ ਪਿੰਡ ਵਿੱਚ ਨਾਅਰੇਬਾਜ਼ੀ ਕਰ ਰੋਸ ਮਾਰਚ ਕਰਦਿਆਂ ਸਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਵਿੱਚ ਪੁਤਲਾ ਫੁਕਿਆ ਗਿਆ
ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਰਹਿਨੁਮਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਆਗੂ ਗੁਰਨਾਮ ਸਿੰਘ, ਕਿਸਾਨ ਗੁਰਮੀਤ ਸਿੰਘ,ਕਮਲਜੀਤ ਸਿੰਘ, ਨਰਦੇਵ ਸਿੰਘ ਵਾਲੀਆਂ ਨੇ ਪ੍ਰ
15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਹੋਈ ਜਿਸ ਵਿੱਚ ਕਿਸਾਨੀ ਨਾਲ ਸਬੰਧਤ ਹੋਰਨਾਂ ਮਾਮਲਿਆਂ ਤੋਂ ਇਲਾਵਾ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਾਜਪਾਲ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ ਉਸ ਵਿੱਚ ਬਲਾਕ ਸ਼ਹਿਣਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ

ਆਗੂਆਂ ਨੇ ਇੱਕਜੁੱਟਤਾ ਦਿਖਾਉਦਿਆਂ ਕੀਤਾ ਐਲਾਨ ! “ਪਰਚੇ ਰੱਦ ਕਰਵਾ ਕੇ ਰਹਾਂਗੇ”
ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਸੀਨੀਅਰ ਆਗੂ ਬਨੀ ਖਹਿਰਾ ਦੇ ਦਫ਼ਤਰ ਮਹਿਲ ਕਲਾਂ ਵਿਖੇ ਹੋਈ।

ਗਾਗੇਵਾਲ ਖਰੀਦ ਕੇਂਦਰ ਵਿੱਚ ਵੱਡਾ ਹਾਦਸਾ ਟਲਿਆ; ਕਰੰਟ ਲੱਗਣ ਕਾਰਨ ਮਜ਼ਦੂਰ ਵਾਲ-ਵਾਲ ਬਚਿਆ
ਕਮੇਟੀ ਮਹਿਲ ਕਲਾਂ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਗਾਗੇਵਾਲ ਵਿਖੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪਾਣੀ ਲਈ ਲੱਗੀ ਮੋਟਰ ਚਲਾਉਂਦੇ ਸਮੇਂ ਇੱਕ ਪ੍ਰਵਾਸੀ ਮਜ਼ਦੂਰ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ।

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ

ਸਕੂਲ ਮੈਨੇਜਮੈਂਟ ’ਤੇ 15 ਅਪ੍ਰੈਲ ਤਕ ਕਰਵਾਈ ਕਰਨ ਦਾ ਦਿੱਤਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਥਾਣਾ ਬਾਲਿਆਂਵਾਲੀ ਦਾ ਹੋਵੇਗਾ ਘਿਰਾਓ
ਪਿਛਲੇ ਦਿਨੀਂ ਪਿੰਡ ਭੂੰਦੜ ਨੇੜੇ ਸਕੂਲ ਵੈਨ ਦੀ ਟੱਕਰ ਨਾਲ ਮਾਰੇ ਗਏ ਪਿੰਡ ਢਿੱਲਵਾਂ ਦੇ ਨੌਜਵਾਨ ਲਖਵਿੰਦਰ ਸਿੰਘ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣ ਕਾਰਨ ਇਲਾਕੇ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਦੀ ਅਗਵਾਈ

ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਰਨਾਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਾਈ ਗਈ।



