
ਪੰਜਾਬ ‘ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ ‘ਚ ਕੰਮਕਾਜ ਰਹੇਗਾ ਠੱਪ
ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨੇ 16 ਅਤੇ 17 ਮਾਰਚ 2026 ਨੂੰ ਦੋ ਦਿਨਾਂ ਦੀ ਕਲਮ ਛੋੜ ਅਤੇ ਕੰਪਿਊਟਰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ ਡੀ.ਸੀ. ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਵਿੱਚ ਕੰਮ ਪੂਰੀ ਤਰ੍ਹਾਂ ਠੱਪ ਰਹੇਗਾ। ਇਸ ਤੋਂ ਇਲਾਵਾ, 17 ਮਾਰਚ ਭਾਵ ਕਿ ਅੱਜ ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਦਿਹਾਤੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।











