
ਬਰਨਾਲਾ ਮੀਟਿੰਗ ’ਚ ਰਣਨੀਤੀ ਤਿਆਰ: ਪੰਜਾਬ ’ਚ ਸਿਆਸੀ ਤਬਦੀਲੀ ਦਾ ਮੁੱਢ ਬੰਨ੍ਹੇਗੀ ਅਮਿਤ ਸ਼ਾਹ ਦੀ ਫੇਰੀ: ਸਤੀਸ਼ ਗਰਗ
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ ਮਹਾ ਰੈਲੀ ਨੂੰ ਲੈ ਕੇ ਮਾਲਵਾ ਖਿੱਤੇ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਇਸ ਰੈਲੀ ਨੂੰ ਇਤਿਹਾਸਕ ਬਣਾਉਣ ਤੇ ਭਾਜਪਾ ਦੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਬਰਨਾਲਾ ਦਿਹਾਤੀ ਦੇ ਮੰਡਲ ਪ੍ਰਧਾਨ ਪੁਨੀਤ ਕੌਸ਼ਲ ਮੋਨੂੰ ਤੇ ਸ਼ਹਿਰੀ ਮੰਡਲ ਪ੍ਰਧਾਨ ਭਰਤ ਕਾਂਸਲ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ।











