ਪ੍ਰਮੁੱਖ ਖ਼ਬਰਾਂ

ਪੰਜਾਬ ’ਚ ਸਿਆਸੀ ਬਦਲਾਓ ਦੀਆਂ ਤਿਆਰੀਆਂ ਸ਼ੁਰੂ: ਸੁਖਮਿੰਦਰ ਪਾਲ ਜੇਠੀ

ਪੰਜਾਬ ’ਚ ਸਿਆਸੀ ਬਦਲਾਓ ਦੀਆਂ ਤਿਆਰੀਆਂ ਸ਼ੁਰੂ: ਸੁਖਮਿੰਦਰ ਪਾਲ ਜੇਠੀ

 ਭਾਰਤੀ ਜਨਤਾ ਪਾਰਟੀ ਦੇ ਹਿਊਮਨ ਰਾਈਟਸ ਸੈਲ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਪਾਲ ਜੇਠੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਜਲਦ ਹੀ ਵੱਡਾ ਸਿਆਸੀ ਬਦਲਾਓ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਰੈਲੀ ਸੂਬੇ ਦੀ ਸਿਆਸੀ ਫਿਜ਼ਾ ਨੂੰ ਬਦਲ ਕੇ ਰੱਖ ਦੇਵੇਗੀ ਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ।

Read More »
ਬਰਨਾਲਾ ਦੇ ਕਚਹਿਰੀ ਚੌਂਕ ਪੁੱਲ `ਤੇ ਕਹਿਰ ਬਣ ਕੇ ਟੁੱਟੀ ਸਕਾਰਪੀਓ: 2 ਮੋਟਰਸਾਈਕਲ ਸਵਾਰਾਂ ਦੀ ਮੌਤ, 3 ਗੰਭੀਰ ਜ਼ਖ਼ਮੀ

ਬਰਨਾਲਾ ਦੇ ਕਚਹਿਰੀ ਚੌਂਕ ਪੁੱਲ `ਤੇ ਕਹਿਰ ਬਣ ਕੇ ਟੁੱਟੀ ਸਕਾਰਪੀਓ: 2 ਮੋਟਰਸਾਈਕਲ ਸਵਾਰਾਂ ਦੀ ਮੌਤ, 3 ਗੰਭੀਰ ਜ਼ਖ਼ਮੀ

      ਬਰਨਾਲਾ ਦੇ ਸਭ ਤੋਂ ਰੁਝੇਵਿਆਂ ਵਾਲੇ ਇਲਾਕੇ ਕਚਹਿਰੀ ਚੌਂਕ ਦੇ ਪੁੱਲ ਉੱਪਰ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਨੇ ਦੋ ਹੱਸਦੇ-ਖੇਡਦੇ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਦੋ ਮੋਟਰਸਾਈਕਲਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪ੍ਰਤੱਖਦਰਸ਼ੀਆਂ ਅਨੁਸਾਰ ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ। ਇੱਕ ਸਕਾਰਪੀਓ ਗੱਡੀ ਬੇਕਾਬੂ ਰਫ਼ਤਾਰ ਨਾਲ ਆ ਰਹੀ ਸੀ

Read More »
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਕਨਵੈਸ਼ਨ ਲਈ ਸ਼ਹਿਣਾ ਤੋਂ ਕਾਫ਼ਲਾ ਰਵਾਨਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਕਨਵੈਸ਼ਨ ਲਈ ਸ਼ਹਿਣਾ ਤੋਂ ਕਾਫ਼ਲਾ ਰਵਾਨਾ

ਖੇਤੀਬਾੜੀ ਤੇ ਕਿਸਾਨੀ ਮੁੱਦਿਆਂ `ਤੇ ਚਰਚਾ ਕਰਨ ਤੇ ਜਥੇਬੰਦਕ ਮਜ਼ਬੂਤੀ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਨਵੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਕਨਵੈਸ਼ਨ ’ਚ ਸ਼ਮੂਲੀਅਤ ਕਰਨ ਲਈ ਸ਼ਹਿਣਾ ਤੋਂ ਕਿਸਾਨਾਂ ਦਾ ਇੱਕ ਕਾਫ਼ਲਾ ਪੂਰੇ ਉਤਸ਼ਾਹ ਨਾਲ ਬਰਨਾਲਾ ਲਈ ਰਵਾਨਾ ਹੋਇਆ। ਇਹ ਜ਼ਿਲ੍ਹਾ ਪੱਧਰੀ ਕਨਵੈਸ਼ਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ।

Read More »
ਬਰਨਾਲਾ ਪੰਚਾਇਤ ਸਕੱਤਰ ਯੂਨੀਅਨ ਵੱਲੋਂ ਨਿਯਮਾਂ ਦੇ ਉਲਟ ਅਡਵਾਂਸ ਪੇਮੈਂਟਾਂ ਦੇ ਦਬਾਅ ਵਿਰੁੱਧ ਮੋਰਚਾ: ਕਲਮ ਛੋੜ ਹੜਤਾਲ ਦੀ ਦਿੱਤੀ ਚੇਤਾਵਨੀ

ਬਰਨਾਲਾ ਪੰਚਾਇਤ ਸਕੱਤਰ ਯੂਨੀਅਨ ਵੱਲੋਂ ਨਿਯਮਾਂ ਦੇ ਉਲਟ ਅਡਵਾਂਸ ਪੇਮੈਂਟਾਂ ਦੇ ਦਬਾਅ ਵਿਰੁੱਧ ਮੋਰਚਾ: ਕਲਮ ਛੋੜ ਹੜਤਾਲ ਦੀ ਦਿੱਤੀ ਚੇਤਾਵਨੀ

ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਾ ਦੀ ਪ੍ਰਧਾਨਗੀ ਹੇਠ ਬੀਡੀਪੀਓ ਦਫ਼ਤਰ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ’ਚ ਯੂਨੀਅਨ ਨੇ ਪ੍ਰਸ਼ਾਸਨ ਵੱਲੋਂ ਬਿਨਾਂ ਨਿਯਮਾਂ ਦੀ ਪਾਲਣਾ ਕੀਤੇ ਅਡਵਾਂਸ ਪੇਮੈਂਟਾਂ ਕਰਨ ਲਈ ਪਾਏ ਜਾ ਰਹੇ ਦਬਾਅ ਤੇ ਮੁਅੱਤਲ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਸਖ਼ਤ ਸ਼ਬਦਾਂ ’ਚ ਨਿਦਾ ਕੀਤੀ।

Read More »
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਹੰਡਿਆਇਆ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਮਹਿਲ ਕਲਾਂ ਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਤੇ ਵਧਾਈ ਦਿੱਤੀ।

Read More »
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਯੂ. ਕੇ .ਜੀ ਦੇ ਵਿਦਿਆਰਥੀਆਂ ਲਈ ‘ਗ੍ਰੈਜੂਏਸ਼ਨ ਸਮਾਰੋਹ’ ਕਰਵਾਇਆ ਗਿਆ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਯੂ. ਕੇ .ਜੀ ਦੇ ਵਿਦਿਆਰਥੀਆਂ ਲਈ ‘ਗ੍ਰੈਜੂਏਸ਼ਨ ਸਮਾਰੋਹ’ ਕਰਵਾਇਆ ਗਿਆ

ਜੋ ਕਿ ਨਰਸਰੀ ਕਲਾਸ ਅਤੇ ਐਲ .ਕੇ. ਜੀ. ਦੇ ਵਿਦਿਆਰਥੀਆਂ ਵੱਲੋਂ ਯੂ.ਕੇ.ਜੀ ਦੇ ਵਿਦਿਆਰਥੀਆਂ  ਲਈ ਆਪਣੀ ਪੜ੍ਹਾਈ ਦੀ ਨਵੀਂ ਸ਼ੁਰੂਆਤ ਵੱਲ ਬਦਲਾਅ ਕਰਨ ਲਈ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਨਰਸਰੀ, ਯੂ .ਕੇ. ਜੀ ਅਤੇ ਐਲ .ਕੇ .ਜੀ. ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਬਹੁ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ। ਇਸ ਪ੍ਰੋਗਰਾਮ ਵਿੱਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਡਾਂਸ, ਗੀਤ ਅਤੇ ਗਿੱਧੇ ਰਾਹੀਂ ਖੂਬ ਰੰਗ ਬੰਨ੍ਹਿਆ ।

Read More »
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ: ਜੇਲ੍ਹ ਬੰਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ: ਜੇਲ੍ਹ ਬੰਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ

Read More »
ਬਰਨਾਲਾ ਸਿਵਲ ਹਸਪਤਾਲ ਦਾ ਬਲੱਡ ਬੈਂਕ ਡੇਢ ਮਹੀਨੇ ਤੋਂ ਬੰਦ: ਭਾਜਪਾ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

ਬਰਨਾਲਾ ਸਿਵਲ ਹਸਪਤਾਲ ਦਾ ਬਲੱਡ ਬੈਂਕ ਡੇਢ ਮਹੀਨੇ ਤੋਂ ਬੰਦ: ਭਾਜਪਾ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

  ਸਿਵਲ ਹਸਪਤਾਲ ਬਰਨਾਲਾ ਵਿਖੇ ਸਿਹਤ ਸਹੂਲਤਾਂ ਦੀ ਮਾੜੀ ਹਾਲਤ ਤੇ ਪਿਛਲੇ ਡੇਢ ਮਹੀਨੇ ਤੋਂ ਬਲੱਡ ਬੈਂਕ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ

Read More »
ਬੱਚੇ ਦੇ ਮਾਨਸਿਕ ਵਿਕਾਸ ਲਈ ਮਾਵਾਂ ਦਾ ਜਾਗਰੂਕ ਹੋਣਾ ਲਾਜ਼ਮੀ: ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਲਗਾਈ ਮਦਰ ਵਰਕਸ਼ਾਪ

ਬੱਚੇ ਦੇ ਮਾਨਸਿਕ ਵਿਕਾਸ ਲਈ ਮਾਵਾਂ ਦਾ ਜਾਗਰੂਕ ਹੋਣਾ ਲਾਜ਼ਮੀ: ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਲਗਾਈ ਮਦਰ ਵਰਕਸ਼ਾਪ

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਮਾਵਾਂ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਮੁੱਖ ਅਧਿਆਪਕ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ ਇਸ ਵਰਕਸ਼ਾਪ ’ਚ ਵੱਡੀ ਗਿਣਤੀ ’ਚ ਬੱਚਿਆਂ ਦੀਆਂ ਮਾਵਾਂ ਨੇ ਸ਼ਿਰਕਤ ਕੀਤੀ ਤੇ ਬੱਚਿਆਂ ਦੇ ਮਨੋਵਿਗਿਆਨ ਬਾਰੇ ਅਹਿਮ ਨੁਕਤੇ ਸਿੱਖੇ।

Read More »
ਸ਼ਹਿਣਾ ਵਿਖੇ ਪੀਰਾਂ ਦਾ ਸਾਲਾਨਾ ਭੰਡਾਰਾ ਤੇ ਮੇਲਾ ਸ਼ਰਧਾ ਨਾਲ ਕਰਵਾਇਆ; ਕਵਾਲਾਂ ਤੇ ਕਲਾਕਾਰਾਂ ਨੇ ਬੰਨ੍ਹਿਆ ਖ਼ੂਬ ਰੰਗ

ਸ਼ਹਿਣਾ ਵਿਖੇ ਪੀਰਾਂ ਦਾ ਸਾਲਾਨਾ ਭੰਡਾਰਾ ਤੇ ਮੇਲਾ ਸ਼ਰਧਾ ਨਾਲ ਕਰਵਾਇਆ; ਕਵਾਲਾਂ ਤੇ ਕਲਾਕਾਰਾਂ ਨੇ ਬੰਨ੍ਹਿਆ ਖ਼ੂਬ ਰੰਗ

ਪਿੰਡ ਸ਼ਹਿਣਾ ਦੇ ਪੀਰਖਾਨਾ ਵਿਖੇ ਪੀਰ ਹੈਦਰ ਸ਼ੇਖ ਤੇ ਪੀਰ ਬਾਬਾ ਲੱਖ ਦਾਤਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ ਤੇ ਭੰਡਾਰਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪੀਰਖਾਨੇ ਦੇ ਗੱਦੀ ਨਸ਼ੀਨ ਸ਼ੇਖ ਬਾਬਾ ਧੰਨਾ ਖ਼ਾਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਪੀਰਾਂ ਦੀ ਦਰਗਾਹ `ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ

Read More »