ਪ੍ਰਮੁੱਖ ਖ਼ਬਰਾਂ

15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਹੋਈ ਜਿਸ ਵਿੱਚ ਕਿਸਾਨੀ ਨਾਲ ਸਬੰਧਤ ਹੋਰਨਾਂ ਮਾਮਲਿਆਂ ਤੋਂ ਇਲਾਵਾ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਾਜਪਾਲ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ ਉਸ ਵਿੱਚ ਬਲਾਕ ਸ਼ਹਿਣਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ

Read More »
ਫੋਟੋ ਕੈਪਸ਼ਨ: ਨਿਰਮਲ ਸਿੰਘ ਨਿੰਮਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕਰਦੇ ਹੋਏ ਸੋਸਾਇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ।

ਨਿਰਮਲ ਸਿੰਘ ਨਿੰਮਾ ਤਪਾ ਬਹੁ-ਮੰਤਵੀ ਕੋਆਪਰੇਟਿਵ ਸੋਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

  ਸਥਾਨਕ ਇਲਾਕੇ ਦੀ ਮੋਹਰੀ ਸਹਿਕਾਰੀ ਸੰਸਥਾ ਦੀ ਤਪਾ ਬਹੁ-ਮੰਤਵੀ ਕੋਆਪਰੇਟਿਵ ਸੋਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸਰਵਸੰਮਤੀ ਨਾਲ ਅਹਿਮ ਫੈਸਲਾ ਲੈਂਦਿਆਂ ਨਿਰਮਲ ਸਿੰਘ ਨਿੰਮਾ ਨੂੰ ਸੀਨੀਅਰ ਮੀਤ ਪ੍ਰਧਾਨ ਵਜੋਂ ਚੁਣਿਆ ਗਿਆ

Read More »

ਸਕੂਲ ਆਫ਼ ਐਮੀਨੈਂਸ ਬਰਨਾਲਾ ਦੀ ਅੰਜਲੀ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪੰਜਾਬ ਭਰ ਵਿੱਚੋਂ ਬਾਰ੍ਹਵਾਂ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਚਮਕਾਇਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਸਾਲਾਨਾ ਨਤੀਜਿਆਂ ਵਿੱਚ ਬਰਨਾਲਾ ਦੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੀ ਹੋਣਹਾਰ ਵਿਦਿਆਰਥਣ ਅੰਜਲੀ ਨੇ ਅਦੁੱਤੀ ਸਫਲਤਾ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਜਸ਼ਨ ਮਨਵਾਇਆ ਹੈ। ਅੰਜਲੀ ਨੇ ਕੁੱਲ 650 ਅੰਕਾਂ ਵਿੱਚੋਂ 633 ਅੰਕ ਪ੍ਰਾਪਤ ਕਰਕੇ 97.38 ਫੀਸਦੀ ਅੰਕਾਂ ਨਾਲ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਬਾਰ੍ਹਵਾਂ ਸਥਾਨ ਹਾਸਲ ਕੀਤਾ ਹੈ।

Read More »

ਬਰਨਾਲਾ ਵਿੱਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧਨੌਲਾ ਦੀ ਸਾਥੀਆਂ ਸਮੇਤ ਘਰ ਵਾਪਸੀ

   ਬਰਨਾਲਾ ਜ਼ਿਲ੍ਹੇ ਦੀ ਸਿਆਸਤ ਵਿੱਚ ਉਸ ਵਕਤ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਆਗੂ ਸਾਬਕਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸਰਦਾਰ ਜਗਤਾਰ ਸਿੰਘ ਧਨੌਲਾ ਨੇ ਮੁੜ ਆਪਣੀ ਪਾਰਟੀ ਦਾ ਪੱਲਾ ਫੜ ਲਿਆ ਹੈ।

Read More »
ਫੋਟੋ ਕੈਪਸ਼ਨ: ਤੇਜ਼ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਸੜਕਾਂ 'ਤੇ ਜਮ੍ਹਾ ਹੋਏ ਗੜਿਆਂ ਦੇ ਵਿਚਕਾਰ ਖੁਸ਼ਗਵਾਰ ਮੌਸਮ ਦਾ ਅਨੰਦ ਲੈਂਦੇ ਹੋਏ ਰਾਹਗੀਰ।

ਮੌਸਮ ਨੇ ਬਦਲਿਆ ਆਪਣਾ ਮਿਜਾਜ਼: ਤੇਜ਼ ਮੀਂਹ ਤੇ ਗੜੇਮਾਰੀ ਨੇ ਚੁਫੇਰੇ ਘੋਲੀ ਠੰਢਕ, ਲੋਕਾਂ ਨੇ ਸੁੱਖ ਦਾ ਲਿਆ ਸਾਹ

 ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਕੜਕਦੀ ਧੁੱਪ ਤੋਂ ਅੱਜ ਉਸ ਵੇਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਜਦੋਂ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਅਸਮਾਨ ਵਿੱਚ ਕਾਲੀਆਂ ਘਟਾਵਾਂ ਛਾਉਣ ਤੋਂ ਬਾਅਦ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਸ਼ੁਰੂ ਹੋ ਗਈ

Read More »

ਤਿੰਨ ਸੂਬਿਆਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਉਤਸ਼ਾਹਿਤ ਭਾਜਪਾ ਵਰਕਰਾਂ ਨੇ ਫੂਕਿਆ ਚੋਣ ਬਿਗੁਲ, ਭਦੌੜ ਨਗਰ ਕੌਂਸਲ ਚੋਣਾਂ ਲਈ ਕੱਸੀ ਕਮਰ

    ਤਿੰਨ ਸੂਬਿਆਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸੇ ਊਰਜਾ ਨੂੰ ਧਰਾਤਲ ਉੱਤੇ ਉਤਾਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਵਿੱਚ ਭਦੌੜ ਦੇ ਵਰਕਰਾਂ ਨਾਲ ਇੱਕ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ

Read More »

ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਜ਼ਮੀਨੀ ਕਬਜ਼ੇ ਨੂੰ ਰੋਕਣ ਲਈ ਮਾਂ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਨਾਜ਼ੁਕ

ਜ਼ਿਲ੍ਹਾ ਬਰਨਾਲਾ ਦੇ ਅਧੀਨ ਪੈਂਦੇ ਪਿੰਡ ਠੁੱਲੇਵਾਲ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੱਥੇ ਇੱਕ ਮਾਂ ਨੇ ਆਪਣੇ ਪੁੱਤਰਾਂ ਦੀ ਜ਼ਮੀਨ ਬਚਾਉਣ ਦੀ ਖ਼ਾਤਰ ਮੌਤ ਨੂੰ ਗਲੇ ਲਗਾਉਣ ਦੀ ਕੋਸ਼ਿਸ਼ ਕੀਤੀ।

Read More »
​ਫੋਟੋ ਕੈਪਸ਼ਨ: ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ।

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਹੋਣ ਵਾਲੇ ਅਧੁਨਿਕ ‘ਵੈੱਲਨੈਸ ਸੈਂਟਰ’ ਦਾ ਨੀਂਹ ਪੱਥਰ ਰੱਖ ਕੇ ਇਸ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

Read More »

ਨੰਬਰਦਾਰਾਂ ਵੱਲੋਂ ਸਰਕਾਰ ਵਿਰੁੱਧ ਮੋਰਚਾਬੰਦੀ: ਮੰਗਾਂ ਪੂਰੀਆਂ ਨਾ ਹੋਣ ‘ਤੇ ਤਿੱਖੇ ਸੰਘਰਸ਼ ਦਾ ਐਲਾਨ

ਪੰਜਾਬ ਨੰਬਰਦਾਰ ਯੂਨੀਅਨ (ਰਜਿ.) 643 ਸਮਰਾ ਗਰੁੱਪ ਤਹਿਸੀਲ ਮਹਿਲ ਕਲਾਂ ਦੇ ਸਮੂਹ ਨੰਬਰਦਾਰਾਂ ਦੀ ਇੱਕ ਅਹਿਮ ਤਹਿਸੀਲ ਪੱਧਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਕਲੱਟਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ

Read More »

ਸਰਕਾਰੀ ਸਕੂਲਾਂ ਵਿੱਚ ‘ਬਾਲ ਸੰਸਦ’ ਚੋਣਾਂ ਰਾਹੀਂ ਵਿਦਿਆਰਥੀ ਸਿੱਖਣਗੇ ਲੋਕਤੰਤਰ ਦੇ ਗੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਦੋ ਦਿਨਾਂ ਦੇ ਤੀਬਰ ਅਧਿਆਪਕ ਸਿਖਲਾਈ ਸੈਸ਼ਨਾਂ ਤੋਂ ਬਾਅਦ ਲੋਕਤੰਤਰੀ ਭਾਵਨਾ ਦੇ ਇੱਕ ਜੀਵੰਤ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਨੇ ਬਾਲ ਸੰਸਦ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Read More »