
ਸਭਰੰਗ ਕਲਾ ਮੰਚ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਆਯੋਜਨ
ਪੰਜਾਬ ਦੇ ਅਮੀਰ ਵਿਰਾਸਤੀ ਸੱਭਿਆਚਾਰ ਅਤੇ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਭਰੰਗ ਕਲਾ ਮੰਚ ਪੰਜਾਬ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਸਮਾਗਮ ਉਲੀਕਿਆ ਗਿਆ। ਸਥਾਨਕ ਸ਼ਾਸਤਰੀ ਨਗਰ ਦੇ ਆਰ ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸੈਂਕੜੇ ਪ੍ਰਤੀਯੋਗੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।









