ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਬੀਬੀ ਹਰਚੰਦ ਕੌਰ ਘਨੌਰੀ ਨੇ ਦਿੱਤੀ ਵਧਾਈ, ਵਰਕਰਾਂ ਵਿੱਚ ਭਾਰੀ ਉਤਸ਼ਾਹ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਸੀਨੀਅਰ ਅਤੇ ਤਜਰਬੇਕਾਰ ਆਗੂ ਕੇਵਲ ਸਿੰਘ ਢਿੱਲੋਂ ਨਾਲ ਅੱਜ ਸਾਬਕਾ ਵਿਧਾਇਕਾ ਅਤੇ ਭਾਜਪਾ ਦੀ ਪ੍ਰਮੁੱਖ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੰਭਾਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਬੀਬੀ ਘਨੌਰੀ ਨੇ ਉਨ੍ਹਾਂ ਨੂੰ ਖੂਬਸੂਰਤ ਗੁਲਦਸਤਾ ਭੇਟ ਕੀਤਾ ਅਤੇ ਮੂੰਹ






