
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਅੰਤਰ-ਜਮਾਤੀ ਪੋਰਟਰੇਟ ਮੁਕਾਬਲਾ ਕਰਵਾਇਆ; ਵਿਦਿਆਰਥੀਆਂ ਨੇ ਕਲਾ ਰਾਹੀਂ ਦਿਖਾਏ ਜੌਹਰ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ’ਚ ਵਿਦਿਆਰਥੀਆਂ ਦੀ ਅੰਦਰੂਨੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਕਲਾ ਦੇ ਖੇਤਰ ’ਚ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਦੇ ਆਰਟ ਵਿਭਾਗ ਵਲੋਂ ਇਕ ਵਿਸ਼ੇਸ਼ ਪੋਰਟਰੇਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ ਤੇ











