
ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ‘ਜੀਓਗ੍ਰਾਫ਼ੀ ਕਲੱਬ’ ਦੇ ਝੰਡੇ ਹੇਠ ‘ਧਰਤੀ ਬਚਾਓ ਦਿਵਸ’ ਮੌਕੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ।











