
ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।











