ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਜਨਗਣਨਾ 2027: ਡਾਇਰੈਕਟਰ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ’ਚ ਪਹਿਲੇ ਪੜਾਅ ਦੇ ਕਾਰਜਾਂ ਦਾ ਜਾਇਜ਼ਾ, ਸਹੀ ਡਾਟਾ ਇਕੱਤਰ ਕਰਨ ’ਤੇ ਦਿੱਤਾ ਜ਼ੋਰ

ਜਨਗਣਨਾ 2027: ਡਾਇਰੈਕਟਰ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ’ਚ ਪਹਿਲੇ ਪੜਾਅ ਦੇ ਕਾਰਜਾਂ ਦਾ ਜਾਇਜ਼ਾ, ਸਹੀ ਡਾਟਾ ਇਕੱਤਰ ਕਰਨ ’ਤੇ ਦਿੱਤਾ ਜ਼ੋਰ

   ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਅਹਿਮ ਮੀਟਿੰਗ ਅਤੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਅਤੇ ਰਾਜ ਦੇ ਭਵਿੱਖ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ

ਬਰਨਾਲਾ ਬਿਊਰੋ

             ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।
ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।

ਇਸ ਅਹਿਮ ਮੀਟਿੰਗ ਅਤੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਅਤੇ ਰਾਜ ਦੇ ਭਵਿੱਖ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ ਬਿਲਕੁਲ ਸਹੀ ਅਤੇ ਤੱਥਾਂ ’ਤੇ ਆਧਾਰਿਤ ਡਾਟਾ ਇਕੱਤਰ ਕਰਨਾ ਬੇਹੱਦ ਜ਼ਰੂਰੀ ਹੈ, ਇਸ ਲਈ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

: ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।
 ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।

ਆਪਣੀ ਫੇਰੀ ਦੌਰਾਨ ਡਾਇਰੈਕਟਰ ਨਵਜੋਤ ਖੋਸਾ ਨੇ ਖੁਦ ਫੀਲਡ ਵਿੱਚ ਉੱਤਰ ਕੇ ਨਗਰ ਨਿਗਮ ਬਰਨਾਲਾ ਅਤੇ ਖੇਤਰ ਦੇ ਪਿੰਡ ਰੂੜੇਕੇ ਕਲਾਂ ਵਿਖੇ ਚੱਲ ਰਹੇ ਜਨਗਣਨਾ ਕਾਰਜਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਅਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਫੀਲਡ ਵਿੱਚ ਤਾਇਨਾਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਿਆ ਅਤੇ ਕੰਮ ਨੂੰ ਵਧੇਰੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਨਾਗਰਿਕਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਟੀਮਾਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਬਿਲਕੁਲ ਸਹੀ ਅਤੇ ਸੱਚੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਭਵਿੱਖ ਵਿੱਚ ਬਣਾਈਆਂ ਜਾਣ ਵਾਲੀਆਂ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚ ਸਕੇ।

: ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।
ਬਰਨਾਲਾ ਵਿਖੇ ਜਨਗਣਨਾ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਗਿਣਤੀਕਾਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਨਵਜੋਤ ਖੋਸਾ ਅਤੇ ਨਾਲ ਦਿਖਾਈ ਦੇ ਰਹੇ ਹਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।

ਇਸ ਸਮੁੱਚੇ ਦੌਰੇ ਅਤੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਮੁੱਖ ਜਨਗਣਨਾ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਰਿਪੋਰਟ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵੀ ਕਈ ਉੱਚ ਅਧਿਕਾਰੀ ਅਤੇ ਜਨਗਣਨਾ ਸੁਪਰਵਾਈਜ਼ਰ ਹਾਜ਼ਰ ਸਨ, ਜਿਨ੍ਹਾਂ ਨੂੰ ਡਾਇਰੈਕਟਰ ਵੱਲੋਂ ਇਸ ਰਾਸ਼ਟਰੀ ਮਹੱਤਤਾ ਵਾਲੇ ਕਾਰਜ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਮਹੀਨੇ ਦੇ ਪਹਿਲੇ ਦਿਨ ਵੱਡਾ ਝਟਕਾ ? ਐੱਲ.ਪੀ.ਜੀ ਤੋਂ ਲੈ ਕੇ ਯੂ.ਪੀ.ਆਈ. ਤੱਕ ਅੱਜ ਤੋਂ ਬਦਲੇ ਇਹ ਨਿਯਮ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 5 6
Users Today : 28
Users Yesterday : 48
Users Last 7 days : 399

ਰਾਸ਼ੀਫਲ

error: Content is protected !!