Home » ਪ੍ਰਮੁੱਖ ਖ਼ਬਰਾਂ » ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ

ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ

[responsivevoice_button voice="Hindi Male"]

ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਨੋਜ ਸ਼ਰਮਾ।

ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ।

         ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ ਘਰਾਣਿਆਂ ਪੱਖੀ ਸਰਕਾਰਾਂ ਵੱਲੋਂ ਵੱਡਾ ਹੱਲਾਂ ਬੋਲ ਕੇਂਦਰ ਦੀ ਮੋਦੀ ਸਰਕਾਰ ਸਾਮਰਾਜੀ ਮੁਲਕਾਂ ਤੇ ਸੰਸਥਾਵਾਂ ਦੇ ਨਿਰਦੇਸ਼ਾਂ ਤਹਿਤ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ ‘ਚ ਦੇਣ ਅਤੇ ਲੋਕ ਭਲਾਈ ਸਕੀਮਾਂ ਤੇ ਸਬਸਿਡੀਆਂ ਛਾਂਗਣ ਵਾਲੀਆਂ  ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਇਹਨਾਂ ਨੀਤੀਆਂ ਤਹਿਤ ਹੀ ਮਨਰੇਗਾ ਨੂੰ ਖਤਮ ਕਰਨ, ਲੇਬਰ ਕੋਡ ਲਿਆਉਣ, ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ, ਮੁਕਤ ਵਪਾਰ ਸਮਝੌਤੇ ਚੋ ਖੇਤੀ ਅਤੇ ਸਹਾਇਕ ਧੰਦੇ ਬਾਹਰ ਨਾ ਰੱਖਣ, ਨਿੱਜੀਕਰਨ ਨੂੰ ਬੜਾਵਾ, ਸਰਕਾਰੀ ਜਾਇਦਾਦਾਂ ਵੇਚਣ ਜਾ ਰਹੀ ਹੈ। ਬਿਜਲੀ ਦੇ ਮੁਕੰਮਲ ਨਿੱਜੀਕਰਨ ਕਰਨ ਰਾਹੀਂ ਸਰਕਾਰ ਮਜ਼ਦੂਰਾਂ, ਕਿਸਾਨਾਂ ਤੇ ਗਰੀਬ ਲੋਕਾਂ ਦੇ ਘਰਾਂ ‘ਚ ਹਨੇਰਾ ਕਰਨ ਜਾ ਰਹੀ ਹੈ ਅਤੇ ਬੀਜ ਸੋਧ ਬਿੱਲ ਰਾਹੀਂ ਬੀਜਾਂ ਦੇ ਉਤੇ ਕੰਪਨੀਆਂ ਦਾ ਮੁਕੰਮਲ ਕੰਟਰੋਲ ਕਰਨ ਰਾਹੀਂ ਕਿਸਾਨਾਂ ਨੂੰ ਹੋਰ ਵੀ ਉਜਾੜੇ ਦੇ ਮੂੰਹ ਧੱਕ ਕੇ ਜ਼ਮੀਨਾਂ ਖੋਹਣ ਦਾ ਰਾਹ ਪੱਧਰਾ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ  ਮਨਰੇਗਾ ਨੂੰ ਖਤਮ ਕਰਕੇ ਲਿਆਂਦੇ ਜੀ ਰਾਮ ਜੀ ਕਾਨੂੰਨ ਲਿਆਉਣ ਰਾਹੀਂ ਕੇਂਦਰ ਦੀ ਮੋਦੀ ਸਰਕਾਰ  ਜਿੱਥੇ ਫਿਰਕੂ ਵੰਡੀਆਂ ਦੀ ਸਿਆਸਤ ਨੂੰ ਤੇਜ਼ ਕਰ ਰਹੀ ਹੈ। ਉਹਨਾਂ ਆਖਿਆ ਕਿ ਜੀ ਰਾਮ ਜੀ ਰਾਹੀਂ ਕੰਮ ਦਿਹਾੜੀਆਂ ਵਧਾਉਣ ਦੇ ਭਰਮਾਊ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਕੇ ਅਸਲ ਵਿੱਚ ਮਨਰੇਗਾ ਦੇ ਬਜ਼ਟ ਨੂੰ ਵੱਡੀ ਪੱਧਰ ‘ਤੇ ਛਾਂਗ ਕੇ ਅਤੇ ਦੋ ਮਹੀਨੇ ਕੰਮ ਬੰਦ ਕਰਨ ਵਰਗੀਆਂ ਸ਼ਰਤਾਂ ਮੜ੍ਹ ਕੇ ਮਜ਼ਦੂਰਾਂ ਦਾ ਰੁਜ਼ਗਾਰ ਸਬੰਧੀ ਕਾਨੂੰਨੀ ਹੱਕ ਵੀ ਖੋਹ ਲਿਆ ਹੈ।

               ਵਵ ਵੀਉਹਨਾਂ ਆਖਿਆ ਕਿ ਕੇਂਦਰ ਸਰਕਾਰ ਹਰੀ ਕ੍ਰਾਂਤੀ ਕਾਰਨ ਪਹਿਲਾਂ ਹੀ ਬੇਰੁਜ਼ਗਾਰ ਹੋਏ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਮਨਰੇਗਾ ਰਾਹੀਂ ਮਿਲ਼ਦੇ ਨਾ ਮਾਤਰ ਰੁਜ਼ਗਾਰ ਨੂੰ ਖੋਰ ਕੇ ਬੇਰੁਜ਼ਗਾਰਾਂ ਦੀ ਫੌਜ਼ ਹੋਰ ਵੱਡੀ ਰਹੀ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ, ਸਰਮਾਏਦਾਰਾਂ ਅਤੇ ਜਗੀਰਦਾਰਾਂ ਨੂੰ ਸਸਤੀ ਲੇਬਰ ਮੁੱਹਈਆ ਕਰਵਾਈ ਜਾ ਸਕੇ।  ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰ ਸਰਕਾਰ ਨਾਲ਼ ਕਦਮ ਤਾਲ ਕਰਦੀ ਹੋਈ ਜਨਤਕ ਅਦਾਰਿਆਂ ਦੀ ਜਾਇਦਾਦਾਂ ਵੇਚਣ ਅਤੇ ਸਰਕਾਰੀ ਮਹਿਕਮਿਆਂ ‘ਚ ਪੱਕੀ ਭਰਤੀ ਦੀ ਥਾਂ ਨਿਗੂਣੀਆਂ ਤਨਖਾਹਾਂ ‘ਤੇ ਠੇਕਾ ਭਰਤੀ ਦੀ ਨੀਤੀ ਲਾਗੂ ਕਰ ਰਹੀ ਹੈ। ਉਹਨਾਂ ਬਿਜਲੀ ਦੇ ਨਿੱਜੀਕਰਨ ਬਾਰੇ ਸਰਕਾਰਾਂ ਵੱਲੋਂ ਮਹਿਕਮੇ ਨੂੰ ਘਾਟੇ ਦੀ ਪਾਈ ਜਾ ਰਹੀ ਬੂ ਦੁਹਾਈ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਆਖਿਆ ਕਿ ਇਹ ਘਾਟਾ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਬਿਜਲੀ ਖਰੀਦਣ ਅਤੇ ਬਿਨਾਂ ਵਰਤਿਆਂ ਬਿਜਲੀ ਦੇ ਕਰੋੜਾਂ ਰੁਪਏ ਕੰਪਨੀਆਂ ਨੂੰ ਦੇਣ ਅਤੇ ਵੱਡੇ ਪੱਧਰ ‘ਤੇ ਫੈਲੇ ਭਿਰਸ਼ਟਾਚਾਰ ਦਾ ਸਿੱਟਾ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਹਕੂਮਤਾਂ ਦੀਆਂ ਇਹਨਾਂ ਨੀਤੀਆਂ ਦਾ ਮੂੰਹ ਮੋੜਨ ਲਈ ਇਹਨਾਂ ਹਮਲਿਆਂ ਦੀ ਮਾਰ ਹੇਠ ਆ ਰਹੇ ਸਭਨਾਂ ਤਬਕਿਆਂ ਨੂੰ ਇੱਕ ਜੁੱਟ ਹੋ ਕੇ ਵਿਸ਼ਾਲ, ਸਾਂਝੇ ਤੇ ਸਿਰੜੀ ਘੋਲਾਂ ਦੀ ਉਸਾਰੀ ਕਰਨਾ ਅਣਸਰਦੀ ਲੋੜ ਹੈਧਰਨੇ ਚ ਬੀਬੀਆਂ ਵਲੋਂ ਵੱਡੀ ਪੱਧਰ ਤੇ ਯੋਗਦਾਨ ਪਾਇਆ ਗਿਆ ।

                    ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਮਨਜੀਤ ਸਿੰਘ ਧਨੇਰ, ਰਜਿੰਦਰ ਸਿੰਘ, ਪਵਿੱਤਰ ਸਿੰਘ ਲਾਲੀ, ਮਨਜੀਤ ਰਾਜ, ਖੁਸੀਆ ਸਿੰਘ, ਕੁਲਦੀਪ ਸਿੰਘ ਬਰਨਾਲਾ, ਲਾਭ ਸਿੰਘ ਅਕਲੀਆ, ਬੁੱਕਣ ਸਿੰਘ, ਸ਼ਿੰਦਰ ਸਿੰਘ ਧੌਲਾ, ਗੁਰਪ੍ਰੀਤ ਸਿੰਘ ਰੂੜੇਕੇ, ਮੋਹਨ ਸਿੰਘ ਰੂੜੇਕੇ , ਜੱਗਾ ਸਿੰਘ, ਗੁਰਜੰਟ ਸਿੰਘ ਮਾਨਸਾ, ਜਗਸੀਰ ਸਿੰਘ ਛੀਨੀਵਾਲ, ਜਸਮੇਲ ਸਿੰਘ ਕਾਲੇਕੇ, ਸੇਰ ਸਿੰਘ ਫਰਵਾਹੀ, ਜਗਰਾਜ ਸਿੰਘ ਰਾਮਾ, ਸਤਿੰਦਰਪਾਲ ਸਿੰਘ, ਸੁਖਜੰਟ ਸਿੰਘ, ਜਗਤਾਰ ਸਿੰਘ, ਗੋਰਾ ਸਿੰਘ ਢਿਲਵਾਂ, ਅਮਰਜੀਤ ਕੂਕੁ, ਕੁਲਵੰਤ ਸਿੰਘ ਭਦੌੜ, ਇੰਦਰਪਾਲ ਸਿੰਘ ਤੇ ਕਮਲਜੀਤ ਕੌਰ ਬਰਨਾਲਾ ਨਾਲ ਜਰਨੈਲ ਸਿੰਘ ਜਵੰਦਾ ਵੀ ਹਾਜ਼ਰ ਸਨ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 0 6 8 0
Users Today : 25
Users Yesterday : 13
Users Last 7 days : 148

ਰਾਸ਼ੀਫਲ