Home » ਪ੍ਰਮੁੱਖ ਖ਼ਬਰਾਂ » ਵਿਦਿਆਰਥੀਆਂ ਦੇ ਭਾਰੀ ਵਿਰੋਧ ਅੱਗੇ ਝੁਕੀ ਕੇਂਦਰ ਸਰਕਾਰ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵਿਦਿਆਰਥੀਆਂ ਦੇ ਭਾਰੀ ਵਿਰੋਧ ਅੱਗੇ ਝੁਕੀ ਕੇਂਦਰ ਸਰਕਾਰ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਜ਼ਬਰਦਸਤ ਵਿਰੋਧ ਪ੍ਰਦਰਸ਼ਨਾਂ ਅਤੇ ਦਿੱਲੀ ਦੇ ਜੰਤਰ-ਮੰਤਰ 'ਤੇ ਲਗਾਤਾਰ ਚੱਲ ਰਹੇ ਧਰਨੇ ਅੱਗੇ ਕੇਂਦਰ ਸਰਕਾਰ ਨੂੰ ਆਖਰਕਾਰ ਝੁਕਣਾ ਹੀ ਪਿਆ ਹੈ ਜਿਸ ਦੇ ਸਿੱਟੇ ਵਜੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਵੱਡੇ ਘਟਨਾਕ੍ਰਮ ਨਾਲ ਇਹ ਸਪੱਸ਼ਟ ਸੰਕੇਤ ਮਿਲਿਆ ਹੈ ਕਿ ਸਰਕਾਰ
ਵਿਦਿਆਰਥੀਆਂ ਦੇ ਭਾਰੀ ਵਿਰੋਧ ਅੱਗੇ ਝੁਕੀ ਕੇਂਦਰ ਸਰਕਾਰ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
[responsivevoice_button voice="Hindi Male"]

ਕੇਂਦਰੀ ਬਿਊਰੋ

            ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਜ਼ਬਰਦਸਤ ਵਿਰੋਧ ਪ੍ਰਦਰਸ਼ਨਾਂ ਅਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਲਗਾਤਾਰ ਚੱਲ ਰਹੇ ਧਰਨੇ ਅੱਗੇ ਕੇਂਦਰ ਸਰਕਾਰ ਨੂੰ ਆਖਰਕਾਰ ਝੁਕਣਾ ਹੀ ਪਿਆ ਹੈ ਜਿਸ ਦੇ ਸਿੱਟੇ ਵਜੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਵੱਡੇ ਘਟਨਾਕ੍ਰਮ ਨਾਲ ਇਹ ਸਪੱਸ਼ਟ ਸੰਕੇਤ ਮਿਲਿਆ ਹੈ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ ਜਿਸ ਤੋਂ ਬਾਅਦ ਵੱਖ-ਵੱਖ ਵਿਦਿਆਰਥੀ ਸੰਗਠਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਪ੍ਰਾਪਤ ਜਾਣਕਾਰੀ ਅਤੇ ਵੱਖ-ਵੱਖ ਸਰੋਤਾਂ ਅਨੁਸਾਰ ਅੱਜ ਦੇਸ਼ ਦੀ ਰਾਜਧਾਨੀ ਵਿੱਚ ਇੱਕ ਅਤਿ ਅਹਿਮ ਉੱਚ-ਪੱਧਰੀ ਬੈਠਕ ਚੱਲ ਰਹੀ ਸੀ ਅਤੇ ਇਸੇ ਬੈਠਕ ਦੌਰਾਨ ਇਹ ਵੱਡਾ ਫ਼ੈਸਲਾ ਲਿਆ ਗਿਆ ਜਿਸ ਤੋਂ ਬਾਅਦ ਧਰਮੇਂਦਰ ਪ੍ਰਧਾਨ ਕੋਲੋਂ ਸਿੱਖਿਆ ਮੰਤਰਾਲੇ ਦਾ ਅਸਤੀਫ਼ਾ ਲਿਆ ਗਿਆ, ਹਾਲਾਂਕਿ ਇਹ ਪੂਰੀ ਤਰ੍ਹਾਂ ਸਪੱਸ਼ਟ ਕੀਤਾ ਗਿਆ ਹੈ ਕਿ ਧਰਮੇਂਦਰ ਪ੍ਰਧਾਨ ਦੇਸ਼ ਦੇ ਸੰਸਦ ਮੈਂਬਰ ਬਣੇ ਰਹਿਣਗੇ ਪਰ ਹੁਣ ਕੇਂਦਰੀ ਸਿੱਖਿਆ ਮੰਤਰਾਲੇ ਦੇ ਕੰਮਕਾਜ ਵਿੱਚ ਉਨ੍ਹਾਂ ਦਾ ਕੋਈ ਵੀ ਦਖਲ ਨਹੀਂ ਹੋਵੇਗਾ ਅਤੇ ਮੰਤਰਾਲੇ ਦੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਉਨ੍ਹਾਂ ਕੋਲੋਂ ਵਾਪਸ ਲੈ ਲਈਆਂ ਗਈਆਂ ਹਨ, ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਲੰਬੇ ਸਮੇਂ ਤੋਂ ਪ੍ਰੀਖਿਆ ਪ੍ਰਣਾਲੀ ਅਤੇ ਹੋਰਨਾਂ ਅਹਿਮ ਮੁੱਦਿਆਂ ‘ਤੇ ਕੇਂਦਰੀ ਸਿੱਖਿਆ ਮੰਤਰੀ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਸੀ ਅਤੇ ਰਾਜਧਾਨੀ ਸਮੇਤ ਵੱਖ-ਵੱਖ ਸੂਬਿਆਂ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਜਿਸ ਕਾਰਨ ਸਰਕਾਰ ਉੱਪਰ ਸਿਆਸੀ ਅਤੇ ਸਮਾਜਿਕ ਦਬਾਅ ਬਹੁਤ ਜ਼ਿਆਦਾ ਵੱਧ ਗਿਆ ਸੀ, ਇਸ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ਉੱਤੇ ਡਟੇ ਹੋਏ ਵਿਦਿਆਰਥੀ ਆਗੂਆਂ ਨੇ ਇਸ ਨੂੰ ਆਪਣੇ ਲੰਬੇ ਅਤੇ ਅਣਥੱਕ ਸੰਘਰਸ਼ ਦੀ ਇੱਕ ਵੱਡੀ ਜਿੱਤ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਲੋਕਤੰਤਰ ਵਿੱਚ ਜਨਤਾ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਲੰਬੇ ਸਮੇਂ ਤੱਕ ਨਹੀਂ ਦਬਾਇਆ ਜਾ ਸਕਦਾ, ਇਸ ਘਟਨਾਕ੍ਰਮ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ ਅਤੇ ਹੁਣ ਹਰ ਕਿਸੇ ਦੀ ਨਜ਼ਰ ਇਸ ਗੱਲ ਉੱਤੇ ਟਿਕੀ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਹੁਣ ਕਿਸ ਨਵੇਂ ਆਗੂ ਨੂੰ ਸੌਂਪੀ ਜਾਂਦੀ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਬਣੇ ਅਨਿਸ਼ਚਿਤਤਾ ਦੇ ਮਾਹੌਲ ਨੂੰ ਖ਼ਤਮ ਕੀਤਾ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਫ਼ਰਜ਼ੀਵਾੜਾ ਕਰਨ ਵਾਲੇ ਜਲੰਧਰ ਦੇ ਨਿੱਜੀ ਹਸਪਤਾਲ ‘ਤੇ ਸਿਹਤ ਮੰਤਰੀ ਦੀ ਵੱਡੀ ਕਾਰਵਾਈ, ਪੈਨਲ ਤੋਂ ਕੀਤਾ ਬਾਹਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 4 0
Users Today : 5
Users Yesterday : 14
Users Last 7 days : 150

ਰਾਸ਼ੀਫਲ