ਬਰਨਾਲਾ, ਬਿਊਰੋ 27 ਫਰਵਰੀ :
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਲਵਲੀਨ ਕੌਰ ਹਾਜ਼ਰ ਸਨ।
ਇਹ ਵੀ ਪੜ੍ਹੋ ਖੁੱਲੀਆਂ ਅੱਖਾਂ
| ਰਾਹੁਲ ਗਾਂਧੀ ਦਾ 2027 ਦਾ ਚੋਣ ਬਿਗਲ: ਬਰਨਾਲਾ ਸੀਟ ’ਤੇ ਕੀ ਨਵੇਂ ਉਮੀਦਵਾਰ ਵੱਲ ਹੋਵੇਗਾ ਇਸ਼ਾਰਾ?https://theopeneyes24.com/wp-admin/post.php?post=2981&action=edit |
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਸੁਪਰੀਮ ਕੋਰਟ ਤੇ ਹਾਈਕੋਰਟ ’ਚ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ `ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ। ਉਸਦਾ ਫਾਰਮ ਭਰਕੇ ਦੋ ਦਿਨ ’ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ। ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।
ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂhttps://theopeneyes24.com/wp-admin/post-new.php









Users Today : 5
Users Yesterday : 3
Users Last 7 days : 43