ਬਰਨਾਲਾ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆ ਕਾਂਡ ਵਿੱਚ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਜਗਤਾਰ ਸਿੰਘ ਹਵਾਰਾ ਦਾ ਨਾਮ ਆਉਂਦਾ ਹੈ ਤਾਂ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲਦੀਆਂ ਹਨ। ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਉਮਰ ਕਾਫ਼ੀ ਜ਼ਿਆਦਾ ਹੋਣ ਕਰਕੇ ਉਨ੍ਹਾਂ ਦੀ ਸਿਹਤ ਨਾਸਾਜ਼ ਚੱਲ ਰਹੀ ਹੈ ਅਤੇ ਉਹ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪੂਰੀ ਜ਼ਿੰਮੇਵਾਰੀ ਅਤੇ ਗਰੰਟੀ ਲੈਂਦੀ ਹੈ ਕਿ ਪੈਰੋਲ ਮਿਲਣ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਵੀ ਨਹੀਂ ਵਿਗੜੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਜਾਂ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਨੁੱਖੀ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਲਈ ਦਸ ਦਿਨਾਂ ਦੀ ਪੈਰੋਲ ਦੀ ਵਿਸ਼ੇਸ਼ ਬੇਨਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਵੱਲੋਂ ਰਾਜਪਾਲ ਨੂੰ ਇਸ ਮਾਮਲੇ ‘ਤੇ ਹਮਦਰਦੀਪੂਰਵਕ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇੱਕ ਬਜ਼ੁਰਗ ਮਾਂ ਆਪਣੇ ਪੁੱਤਰ ਨਾਲ ਮੁਲਾਕਾਤ ਕਰ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ









Users Today : 2
Users Yesterday : 14
Users Last 7 days : 173