ਚੰਡੀਗੜ੍ਹ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋ ਰਹੀ ਆਪਣੀ ਇੱਕ ਕਥਿਤ ਵੀਡੀਓ ਦੇ ਵਿਵਾਦ ’ਤੇ ਖੁੱਲ੍ਹ ਕੇ ਬੋਲਦਿਆਂ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀ ਤਿੱਕੜੀ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਨਾ ਤਾਂ ਰਾਜਨੀਤਿਕ ਤੌਰ ’ਤੇ ਅਤੇ ਨਾ ਹੀ ਸਮਾਜਿਕ ਤੌਰ ’ਤੇ ਪੰਜਾਬ ਵਿੱਚ ਮੂੰਹ ਦਿਖਾਉਣ ਜੋਗੀਆਂ ਰਹੀਆਂ ਹਨ, ਇਸੇ ਕਰਕੇ ਹੁਣ ਉਹ ਸੋਸ਼ਲ ਮੀਡੀਆ ’ਤੇ ਨਕਲੀ ਅਤੇ ਫਰਜ਼ੀ ਵੀਡੀਓਜ਼ ਪਾ ਕੇ ਉਨ੍ਹਾਂ ਨੂੰ ਧਾਰਮਿਕ ਤੌਰ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵੀਡੀਓ ਦੀ ਸੱਚਾਈ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਤੁਰਨ ਜਾਂ ਖੜ੍ਹਨ ਦੇ ਅੰਦਾਜ਼ ਨੂੰ ਤੋੜ-ਮਰੋੜ ਕੇ ਪੇਸ਼ ਕਰਕੇ ਵੀਡੀਓ ਪ੍ਰਸਾਰਿਤ ਕੀਤੀ ਗਈ ਹੈ, ਪਰ ਸੂਝਵਾਨ ਸੰਗਤ ਸਭ ਜਾਣਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਨੇ ਇਸ ਵੀਡੀਓ ਦੀ ਜਾਂਚ ਪ੍ਰਯੋਗਸ਼ਾਲਾ ਤੋਂ ਕਰਵਾਈ ਤਾਂ ਹੁਣ ਭਾਰਤੀ ਜਨਤਾ ਪਾਰਟੀ ਵਾਲੇ ਉਸ ਲੈਬ ਦੇ ਮਾਲਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਪੁਲਿਸ ਮਾਮਲੇ ਦਾ ਡਰ ਦਿਖਾ ਕੇ ਇਹ ਕਹਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਪੈਸੇ ਲੈ ਕੇ ਫਰਜ਼ੀ ਰਿਪੋਰਟ ਬਣਾਈ। ਵਿਰੋਧੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਬਾਈਕਾਟ ਦੇ ਪੋਸਟਰ ਲਾਉਣ ਦੀ ਦਿੱਤੀ ਧਮਕੀ ਦਾ ਜਵਾਬ ਦਿੰਦਿਆਂ ਉਨ੍ਹਾਂ ਸੁਖਬੀਰ ਬਾਦਲ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਵਾਲ ਕੀਤਾ ਕਿ ਜਦੋਂ ਅਕਾਲ ਤਖ਼ਤ ਸਾਹਿਬ ’ਤੇ ਸੁਖਬੀਰ ਬਾਦਲ ਨੇ ਖੁਦ ਮੰਨਿਆ ਸੀ ਕਿ ਉਹ ਬੇਅਦਬੀਆਂ ਅਤੇ ਗੋਲੀ ਕਾਂਡ ਦੇ ਦੋਸ਼ੀ ਹਨ, ਉਦੋਂ ਗੁਰਦੁਆਰਾ ਸਾਹਿਬ ਦੇ ਅੱਗੇ ਕਿਸੇ ਨੇ ਇਨ੍ਹਾਂ ਦੇ ਬਾਈਕਾਟ ਦੇ ਬੋਰਡ ਕਿਉਂ ਨਹੀਂ ਲਾਏ। ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਵੰਗਾਰਦਿਆਂ ਕਿਹਾ ਕਿ ਉਹ ਆਮ ਜਨਤਾ ਦੇ ਕੋਟੇ ਦੇ ਬੰਦੇ ਹਨ ਅਤੇ ਜਿੰਨਾ ਚਿਰ ਜਨਤਾ ਉਨ੍ਹਾਂ ਦੇ ਨਾਲ ਹੈ, ਉਨ੍ਹਾਂ ਨੂੰ ਇਨ੍ਹਾਂ ਹੱਥਕੰਡਿਆਂ ਨਾਲ ਕੋਈ ਫ਼ਰਕ ਨਹੀਂ ਪੈਂਦਾ। ਪੰਜਾਬ ਵਿੱਚ ਮੁਫ਼ਤ ਬਿਜਲੀ, ਪਾਣੀ, ਚੰਗੇ ਸਕੂਲ, ਹਸਪਤਾਲ, ਆਮ ਆਦਮੀ ਕਲੀਨਿਕ, ਸਰਕਾਰੀ ਨੌਕਰੀਆਂ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਕਾਸ ਦੀ ਸਪੀਡ ਇਵੇਂ ਹੀ ਨਿਰੰਤਰ ਜਾਰੀ ਰਹੇਗੀ।
ਹੋਰ ਪੜ੍ਹੋ। ਖੁੱਲ੍ਹੀਆਂ ਅੱਖਾਂ
| ਬਾਦਲ ਪਰਿਵਾਰ ਦੇ ਕਾਲੇ ਕਾਰਨਾਮਿਆਂ ਦਾ ਹੋਵੇਗਾ ਪਰਦਾਫਾਸ਼, ਮਿਲੇਗੀ ਪਾਪਾਂ ਦੀ ਸਜ਼ਾ |









Users Today : 58
Users Yesterday : 77
Users Last 7 days : 391