Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਵਾਅਦਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਵਾਅਦਾ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਵਾਅਦਾ ਕੀਤਾ।
[responsivevoice_button voice="Hindi Male"]

ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਪੂਰੀ ਮਦਦ ਮਿਲੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵ੍ਰਿੰਦਾਵਣ (ਮਥੁਰਾ) ਵਿਖੇ ਵਾਪਰਿਆ ਇਹ ਹਾਦਸੇ ਵਿੱਚ 11 ਸ਼ਰਧਾਲੂਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਧਾਰਮਿਕ ਯਾਤਰਾ ਤੇ ਗਏ ਸ਼ਰਧਾਲੂਆਂ ਨਾਲ ਅਜਿਹਾ ਭਾਣਾ ਵਰਤਣਾ ਪੂਰੇ ਪੰਜਾਬ ਲਈ ਸੋਗ ਦੀ ਲਹਿਰ ਹੈ। ਗੋਤਾਖੋਰਾਂ ਵੱਲੋਂ ਯਮੁਨਾ ਨਦੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਬਰਨਾਲਾ ਬਿਊਰੋ 13 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।

ਹੋਰ ਤਾਜ਼ਾਂ ਖਬਰਾਂ  ਲਈ ਕਲਿੱਕ ਕਰੋ।   2027 ‘ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ

ਮੁੱਖ ਮੰਤਰੀ ਨੇ ਦੱਸਿਆ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।”

ਰੋਕਥਾਮ ਉਪਾਵਾਂ ਦੀ ਜ਼ਰੂਰਤ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।”

ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਸਹਿਜੜਾ ਦੇ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਉੱਤੇ ਲੱਗੇ ਵਿੱਤੀ ਦੋਸ਼ਾਂ ਤੇ ਜਾਂਚ ਦਾ ਸ਼ੁਰੂ ਹੋਣਾ ਇੱਕ ਵੱਡਾ ਕਦਮ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted